ਮਾਨਸਾ: ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਝੋਨੇ ਦੀ ਲਗਾਤਾਰ ਖ਼ਰੀਦ ਜਾਰੀ ਹੈ ਉਥੇ ਹੀ ਮੰਡੀ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਕਈ ਦਿਨਾਂ ਤੋਂ ਮੰਡੀ ਦੇ ਵਿੱਚ ਹੀ ਡੇਰੇ ਲਾ ਕੇ ਬੈਠਣਾ ਪੈ ਰਿਹੈ ਤੇ ਝੋਨਾ ਗਿੱਲਾ ਦੱਸ ਕੇ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮੰਡੀ ਅਫ਼ਸਰ ਦਾ ਕਹਿਣਾ ਕਿ ਹੁਣ ਤੱਕ ਮਾਨਸਾ ਜ਼ਿਲ੍ਹੇ ਚੋਂ 4ਲੱਖ 80 ਹਜਾਰ ਐਮ ਟੀ ਵੱਖ-ਵੱਖ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਮੰਡੀਆਂ ਜਦੋਂ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਚਾਰ ਦਿਨਾਂ ਤੋਂ ਉਹ ਮੰਡੀ ਦੇ ਵਿੱਚ ਝੋਨਾ ਲੈ ਕੇ ਆਇਆ ਹੋਇਆ ਹੈ ਤੇ ਉਸ ਦੇ ਝੋਨੇ ਨੂੰ ਕਦੇ ਗਿੱਲਾ ਦੱਸ ਕੇ ਕਦੇ ਮੋਰਚਾ ਘੱਟ ਦੱਸ ਕੇ ਵਾਰ ਵਾਰ ਝੋਨੇ ਨੂੰ ਖਿੰਡਾਉਣ ਲਈ ਕਿਹਾ ਜਾ ਰਿਹਾ ਹੈ ਅਤੇ ਉਸ ਦੇ ਝੋਨੇ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ, ਜਿਸਦੇ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਹੈ।
ਉਨ੍ਹਾਂ ਦੱਸਿਆ ਕਿ ਲਗਾਤਾਰ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਪਰ ਪ੍ਰਸ਼ਾਸਨ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਿਹਾ।
ਨਾਲ ਹੀ ਕਿਸਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਮੰਡੀ ਵਿੱਚ ਝੋਨਾ ਲੈ ਕੇ ਤਾਂ ਆ ਰਹੇ ਨੇ ਪਰ ਕਿਸਾਨਾਂ ਨੂੰ ਕਈ ਕਈ ਦਿਨ ਮੰਡੀ ਵਿੱਚ ਬੈਠਣਾ ਪੈ ਰਿਹਾ ਹੈ ਅਤੇ ਉਨ੍ਹਾਂ ਦੇ ਝੋਨੇ ਨੂੰ ਗਿੱਲਾ ਦੱਸ ਕੇ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ।
ਜਦੋਂ ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਲਗਾਤਾਰ ਵੱਖ ਵੱਖ ਮੰਡੀਆਂ 'ਚੋਂ ਖ਼ਰੀਦ ਜਾਰੀ ਹੈ।
ਉਨ੍ਹਾਂ ਕਿਹਾ ਕਿ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਵਿਡ ਦੇ ਤਹਿਤ ਮਾਨਸਾ ਜ਼ਿਲੇ 'ਚ ਕਈ ਸ਼ੈੱਲਰਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਹੈ ਜਿਥੇ ਕਿ ਕਿਸਾਨ ਆਪਣਾ ਝੋਨਾ ਲੈ ਕੇ ਜਾ ਰਹੇ ਨੇ ਅਤੇ ਉੱਥੇ ਵੀ ਕਿਸਾਨ ਪਾਸ ਲੈ ਕੇ ਹੀ ਝੋਨਾ ਲੈ ਜਾ ਰਹੇ ਹਨ।