ETV Bharat / state

ਮਾਨਸਾ ਮੰਡੀ 'ਚ ਕਿਸਾਨ ਪ੍ਰੇਸ਼ਾਨ, ਪ੍ਰਸ਼ਾਸਨ ਕਰ ਰਿਹੈ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ

author img

By

Published : Apr 27, 2020, 1:16 PM IST

ਪੰਜਾਬ ਸਰਕਾਰ ਵੱਲੋਂ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਦੇ ਪ੍ਰਬੰਧ ਪੁਖ਼ਤਾ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਸਲ ਹਕੀਕਤ ਕੁਝ ਹੋਰ ਹੀ ਹੈ। ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਮੰਡੀਆਂ ਵਿੱਚ ਕਈ ਦਿਨਾਂ ਤੋਂ ਆਪਣੀ ਫ਼ਸਲ ਲੈ ਕੇ ਬੈਠੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਣਕ ਨਹੀਂ ਵਿਕੀ।

wheat
wheat

ਮਾਨਸਾ: ਪੰਜਾਬ ਸਰਕਾਰ ਵੱਲੋਂ ਮੰਡੀਆਂ 'ਚੋਂ ਕਣਕ ਦੀ ਖਰੀਦ ਦੇ ਪ੍ਰਬੰਧ ਪੁਖ਼ਤਾ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਸਲ ਹਕੀਕਤ ਹੈ ਕਿ ਮੰਡੀਆਂ ਵਿੱਚ ਕਿਸਾਨ ਕਈ-ਕਈ ਦਿਨਾਂ ਤੋਂ ਆਪਣੀ ਫ਼ਸਲ ਲੈ ਕੇ ਬੈਠੇ ਹੋਏ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਣਕ ਨਹੀਂ ਵਿਕੀ।

ਵੀਡੀਓ

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਕਣਕ ਖਰੀਦਣ 'ਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਲੈ ਕੇ ਆਉਣ ਸਮੇਂ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਹਾਲਾਂਕਿ ਮਾਰਕਿਟ ਕਮੇਟੀ ਵੱਲੋਂ ਮੰਡੀ 'ਚ ਪ੍ਰਬੰਧ ਪੁਖ਼ਤਾ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਆੜ੍ਹਤੀਆਂ ਦਾ ਵੀ ਗਿਲਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸਿਰਫ਼ ਇੱਕ ਵਾਰ ਹੀ ਪੇਮੈਂਟ ਮਿਲੀ ਹੈ 'ਤੇ ਲਿਫਟਿੰਗ ਵੀ ਸਹੀ ਤਰੀਕੇ ਨਾਲ ਨਹੀਂ ਹੋ ਰਹੀ।

ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 3 ਦਿਨਾਂ ਤੋਂ ਆਪਣੀ ਕਣਕ ਦੀ ਫ਼ਸਲ ਮੰਡੀ 'ਚ ਲੈ ਕੇ ਆਇਆ ਹੋਇਆ ਹੈ ਪਰ ਅਜੇ ਤੱਕ ਉਸ ਦੀ ਕਣਕ ਨਹੀਂ ਵਿਕੀ। ਉਨ੍ਹਾਂ ਕਿਹਾ ਕਿ ਅਨਾਜ ਮੰਡੀ 'ਚ ਬਹੁਤ ਹੀ ਬੁਰਾ ਹਾਲ ਹੈ, ਨਾ ਹੀ ਉਨ੍ਹਾਂ ਦੇ ਘਰ ਵਿੱਚ ਕਣਕ ਰੱਖਣ ਦੇ ਲਈ ਜਗ੍ਹਾ ਹੈ ਜਿਸ ਕਰਕੇ 3-4 ਦਿਨ ਤੋਂ ਉਹ ਖੱਜਲ ਖੁਆਰ ਹੋ ਰਿਹਾ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਖ਼ਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਛੋਟੇ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 29 ਲੱਖ ਤੋਂ ਪਾਰ, 2 ਲੱਖ ਮੌਤਾਂ

ਆੜ੍ਹਤੀ ਰਾਧੇ ਸ਼ਾਮ ਨੇ ਕਿਹਾ ਕਿ ਮਾਨਸਾ ਅਨਾਜ ਮੰਡੀ 'ਚ ਖ਼ਰੀਦ ਪ੍ਰਬੰਧ ਬਹੁਤ ਵਧੀਆ ਹਨ ਪਰ ਪਿਛਲੀ 17 ਤਰੀਕ ਤੱਕ ਇੱਕ ਵਾਰ ਹੀ ਉਨ੍ਹਾਂ ਦੀ ਪੇਮੈਂਟ ਆਈ ਹੈ ਤੇ ਅਜੇ ਤੱਕ ਸਰਕਾਰ ਵੱਲੋਂ ਦੂਜੀ ਪੇਮੈਂਟ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਵੀ ਸਮੱਸਿਆ ਆ ਰਹੀ ਹੈ ਪਰ ਮਾਰਕਿਟ ਕਮੇਟੀ ਮਾਨਸਾ ਵੱਲੋਂ ਮੰਡੀ 'ਚ ਕੀਤੇ ਗਏ ਪ੍ਰਬੰਧ ਵਧੀਆ ਨੇ ਅਤੇ ਮੰਡੀ 'ਚ ਆਉਣ ਵਾਲੇ ਕਿਸਾਨਾਂ ਦੇ ਹੱਥ ਸੈਨੇਟਾਈਜ਼ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਟਰਾਲੀਆਂ ਅਤੇ ਟਰੈਕਟਰ ਨੂੰ ਵੀ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।

ਉਧਰ ਮਾਰਕਿਟ ਕਮੇਟੀ ਮਾਨਸਾ ਦੇ ਸੈਕਟਰੀ ਚਮਕੌਰ ਸਿੰਘ ਨੇ ਦੱਸਿਆ ਕਿ ਮੰਡੀ 'ਚ ਸਾਰੇ ਹੀ ਪ੍ਰਬੰਧ ਮੁਕੰਮਲ ਹਨ ਅਤੇ ਵਧੀਆ ਤਰੀਕੇ ਨਾਲ ਖ਼ਰੀਦ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 1 ਲੱਖ 90 ਹਜ਼ਾਰ ਮੀਟ੍ਰਿਕ ਕਣਕ ਆਈ ਸੀ ਅਤੇ ਇਸ ਸਾਲ 70 ਹਜ਼ਾਰ ਮੀਟ੍ਰਿਕ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਲਿਫ਼ਟਿੰਗ ਵੀ ਵਧੀਆ ਤਰੀਕੇ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.