ਮਾਨਸਾ: ਗੁਲਾਬੀ ਸੁੰਡੀ ਦੇ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਤੋਂ ਵਾਂਝੇ ਕਿਸਾਨਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਨਸਾ ਵਿਖੇ ਰੱਖੇ ਗਏ ਸਮਾਗਮ ਦੇ ਵਿਚ ਚੈੱਕ ਵੰਡਣ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਕਿਉਂਕਿ ਸਰਕਾਰ ਵੱਲੋਂ ਇੱਕ ਸੌ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਚੈੱਕ ਲੈਣ ਵਾਲੇ ਕਿਸਾਨਾਂ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ ਸੀ ਉਨ੍ਹਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਰਾਸ਼ੀ ਦੇ ਨਾਲ ਉਨ੍ਹਾਂ ਦੇ ਖਰਚੇ ਦੀ ਭਰਪਾਈ ਹੋ ਜਾਵੇਗੀ ਉਥੇ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਕੀ ਰਹਿੰਦੇ ਕਿਸਾਨਾਂ ਨੂੰ ਵੀ ਜਲਦ ਹੀ ਉਨ੍ਹਾਂ ਦੇ ਨਰਮੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ ਤਾਂ ਕਿ ਕਿਸਾਨ ਆਪਣੀ ਅਗਲੇਰੀ ਫ਼ਸਲ ਬੀਜ ਸਕਣ।
ਇਹ ਵੀ ਪੜ੍ਹੋ:- ਸਰਕਾਰੀ ਸਕੂਲ ਦੀ ਨੀਲਾਮੀ ਦਾ ਛਪਿਆ ਇਸ਼ਤਿਹਾਰ, ਅਕਾਲੀ ਦਲ ਨੇ ਚੁੱਕੇ ਸਵਾਲ