ਮਾਨਸਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ (BHART KISAN UNION DKONDA ) ਵੱਲੋਂ ਮਾਨਸਾ ਵਿਖੇ ਜ਼ਿਲ੍ਹਾ ਖੇਤੀਬਾੜੀ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ ਪਰ ਡੀ ਏ ਪੀ ਦੀ ਸਮੱਸਿਆ (DAP problem) ਆ ਰਹੀ ਹੈ। ਉਨ੍ਹਾਂ ਕਿਹਾ ਕਿ ਡੀ ਏ ਪੀ ਖਾਦ ਸੁਸਾਇਟੀਆਂ ਦੀ ਬਜਾਏ ਡੀਲਰਾਂ ਨੂੰ ਦਿੱਤੀ ਜਾ ਰਹੀ ਹੈ ਜਿੱਥੋਂ ਡੀਲਰ ਵਾਧੂ ਸਾਮਾਨ ਡੀਏਪੀ ਖਾਦ ਦੇ ਨਾਲ ਦੇ ਕੇ ਕਿਸਾਨਾਂ ਨੂੰ ਚੂਨਾ ਲਗਾ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਵਿੱਚ ਜਦੋਂ ਨਰਮੇ ਦੀ ਫਸਲ ਨੂੰ ਦੁਬਾਰਾ ਤੋਂ ਬਿਮਾਰੀ ਪਈ ਤਾਂ ਖੇਤੀਬਾੜੀ ਵਿਭਾਗ ਵੱਲੋਂ ਤੁਰੰਤ ਕਿਸਾਨਾਂ ਨੂੰ ਜਾਗਰੂਕਤਾ ਕੈਂਪ ਲਗਾ ਕੇ ਜਾਗਰੂਕ ਨਹੀਂ ਕੀਤਾ ਗਿਆ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਧੀਆ ਕੀਟਨਾਸ਼ਕ ਦਵਾਈ ਮੁਹੱਈਆ ਕਰਵਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਬਾਰਿਸ਼ ਅਤੇ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਫਸਲ (Crop damaged by pink blight) ਦੀ ਸਰਕਾਰ ਵੱਲੋਂ ਗਿਰਦਾਵਰੀ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਜਲਦ ਹੀ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੀ ਖ਼ਰਾਬ ਹੋਈ ਫਸਲ ਦਾ ਮੁਆਵਜਾ ਦਿੱਤਾ ਜਾਵੇ। ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦਾ ਵੀ ਕੋਈ ਹੱਲ ਨਾ ਨਿਕਲਣ ਦੇ ਕਾਰਨ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਐਲਾਨ ਕਰਨਾ ਪਿਆ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਮੰਗਿਆ ਜਵਾਬ