ਮਾਨਸਾ: ਪਿਛਲੇ ਦਿਨੀਂ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਮਿਲ ਕੇ ਮੀਟਿੰਗ ਕੀਤੀ ਸੀ, ਜਿਸ 'ਚ ਇਸ ਵਾਰ ਕਣਕ ਦੇ ਨਾੜ ਨੂੰ ਅੱਗ ਨਾ ਲਾਈ ਜਾਵੇ ਇਸ ਦਾ ਫੈਸਲਾ ਲਿਆ ਗਿਆ ਸੀ। ਇਸ ਦੇ ਬਾਵਜੂਦ ਵੀ ਮਾਨਸਾ ਜ਼ਿਲ੍ਹੇ 'ਚ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਈ ਜਾ ਰਹੀ ਹੈ।
ਕਿਸਾਨ ਆਗੂ ਮਹਿੰਦਰ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਣਕ ਦੀ ਨਾੜ ਨੂੰ ਅੱਗ ਛੋਟੇ ਕਿਸਾਨ ਹੀ ਲਾ ਰਹੇ ਹਨ, ਕਿਉਂਕਿ ਛੋਟੇ ਕਿਸਾਨਾਂ ਦੇ ਕੋਲ ਕਣਕ ਦੇ ਨਾੜ ਨੂੰ ਮਿੱਟੀ ਵਿੱਚ ਮਿਲਾਉਣ ਦਾ ਕੋਈ ਹੋਰ ਸਾਧਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਕੋਲ ਹਰੇ ਚਾਰੇ ਤੇ ਝੋਨੇ ਦੀ ਪਨੀਰੀ ਬੀਜਣ ਲਈ ਵਾਹਨ ਤਿਆਰ ਕਰਨਾ ਹੈ।
ਇਹ ਵੀ ਪੜ੍ਹੋ:ਪ੍ਰਵਾਸੀ ਮਜ਼ਦੂਰਾਂ ਨੇ ਵਾਪਸ ਆਪਣੇ ਸੂਬੇ ਜਾਣ ਲਈ ਕਰਵਾਇਆ ਮੈਡੀਕਲ ਚੈੱਕਅਪ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਿਛਲੇ ਦਿਨੀਂ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਉਨ੍ਹਾਂ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਜ਼ਿਲ੍ਹੇ ਭਰ ਵਿੱਚ ਕੀਤੇ ਵੀ ਕਣਕ ਦੇ ਨਾੜ ਨੂੰ ਅੱਗ ਨਹੀਂ ਲਾਉਣਗੇ ਅਤੇ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਪੰਜਾਬ ਪੱਧਰ ਤੇ ਵੀ ਇਹ ਫੈਸਲਾ ਲਿਆ ਗਿਆ ਹੈ।