ਮਾਨਸਾ: ਜ਼ਿਲ੍ਹਾ ਮਾਨਸਾ ਵਿਖੇ ਭਾਰਤ ਦੇ ਸਿਰਕੱਢ ਯੋਧੇ ਸ਼ਹੀਦਾਂ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਕਿਸਾਨ ਜਥੇਬੰਦੀ ਵੱਲੋਂ ਜ਼ਿਲ੍ਹਾ ਕਚਿਹਰੀਆਂ ਵਿੱਚ ਮਨਾਇਆ ਜਾ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅੱਜ ਵੀ ਸਾਡੇ ਦੇਸ਼ ਦੇ ਵਿੱਚ ਅਸੀਂ ਗੁਲਾਮਾਂ ਜਿਹੀ ਜ਼ਿੰਦਗੀ ਜੀਅ ਰਹੇ ਹਾਂ ਕਿਉਂਕਿ ਹਰ ਕਿਸੇ ਨੂੰ ਉਨ੍ਹਾਂ ਦੇ ਅਧਿਕਾਰ ਨਹੀਂ ਮਿਲ ਰਹੇ। ਦੱਸ ਦਈਏ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਅੱਜ ਦੇਸ਼ ਭਰ ਦੇ ਵਿੱਚ ਸ਼ਰਧਾਂਜਲੀ ਸਮਾਗਮ ਦੇ ਤੌਰ ਉੱਤੇ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਸਮਾਗਮ ਵਿੱਚ ਵਵੀ ਕਿਸਾਨ ਜਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਪੰਜਾਬ ਦੇ ਹਾਲਾਤ ਵਿਗਾੜਨ ਦੀ ਕੋਸ਼ਿਸ਼: ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਇਸ ਦੇ ਤਹਿਤ ਹੀ ਅੱਜ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਉੱਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਸਮੇਂ ਦੀਆਂ ਸਰਕਾਰਾਂ ਖਟਕੜ ਕਲਾਂ ਦੇ ਵਿੱਚ ਇਕੱਠ ਕਰਕੇ ਸ਼ਹੀਦਾਂ ਦੇ ਸੁਪਨਿਆਂ ਦੇ ਰਾਹ ਉੱਤੇ ਚੱਲਣ ਦੇ ਐਲਾਨ ਕਰਦੀਆਂ ਹਨ ਪਰ ਉਨ੍ਹਾਂ ਦੀ ਸੋਚ ਤੋਂ ਕੋਹਾਂ ਦੂਰ ਹਨ ਅਤੇ ਉਨ੍ਹਾਂ ਦਾ ਨਾਮ ਵਰਤ ਰਹੇ ਹਨ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਹਾਲਾਤਾਂ ਉੱਤੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਹਰ ਕਿਸੇ ਨੂੰ ਪਤਾ ਹੈ ਕਿ ਕਿਸ ਤਰ੍ਹਾਂ ਦੇ ਹਨ। ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਦਿੱਲੀ ਵਿੱਚ ਅੰਦੋਲਨ ਕਰਕੇ ਖੇਤੀ ਕਾਨੂੰਨ ਰੱਦ ਕਰਵਾਏ ਸੀ ਅਤੇ ਉਸ ਦਾ ਬਦਲਾ ਲੈਣ ਲਈ ਹੀ ਸਰਕਾਰ ਪੰਜਾਬ ਦੇ ਹਾਲਾਤ ਖਰਾਬ ਕਰ ਰਹੀ ਹੈ।
ਬਦਨਾਮ ਕਰਨ ਤਹਿਤ ਵਿਰਤਾਂਤ ਸਿਰਜੇ ਜਾ ਰਹੇ: ਕਿਸਾਨਾਂ ਨੇ ਅੱਗੇ ਕਿਹਾ ਕਿ ਪੰਜਾਬ ਸਭ ਤੋਂ ਜ਼ਿਆਦਾ ਸ਼ਾਂਤੀ ਵਾਲਾ ਸੂਬਾ ਹੈ ਪਰ ਹੁਣ ਪੰਜਾਬ ਨੂੰ ਸਾਜ਼ਿਸ਼ ਤਹਿਤ ਦੁਨੀਆਂ ਦੀ ਨਜ਼ਰ ਵਿੱਚ ਬਦਨਾਮ ਕਰਨ ਤਹਿਤ ਵਿਰਤਾਂਤ ਸਿਰਜੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਉੱਤੇ ਸਰਕਾਰਾਂ ਵੱਲੋਂ ਅਜਿਹੇ ਕਾਨੂੰਨ ਲਾਏ ਜਾ ਰਹੇ ਹਨ ਜੋ ਕਿ ਸਰਾਸਰ ਗਲਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ ਨਾ ਕਿ NSA ਵਰਗੇ ਕਾਨੂੰਨ ਲਗਾ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨੀਆਂ ਚਾਹੀਦੀਆਂ ਨੇ। ਕਿਸਾਨਾਂ ਅੱਗੇ ਇਹ ਵੀ ਕਿਹਾ ਕਿ ਉਹ ਦਿੱਲੀ ਨਾਲ ਬੀਤੇ ਸਾਲਾਂ ਅੰਦਰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੇ ਸਿੱਧਾ ਮੱਥਾ ਲਾਇਆ ਸੀ ਜਿਸ ਤੋਂ ਬਾਅਦ ਕੇਂਦਰ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਅੰਮ੍ਰਿਤਪਾਲ ਉੱਤੇ ਪੁਲਿਸ ਨੇ ਜਿਸ ਢੰਗ ਨਾਲ ਕਾਰਵਾਈ ਕੀਤੇ ਅਤੇ ਉਸ ਤੋਂ ਬਾਅਦ ਸੂਬੇ ਵਿੱਚ ਜੋ ਦਹਿਸ਼ਤ ਵਾਲਾ ਮਾਹੌਲ ਪੈਦਾ ਕੀਤਾ ਉਸ ਤੋਂ ਸਫ਼ ਜ਼ਾਹਿਰ ਹੈ ਕਿ ਸੂਬੇ ਅੰਦਰ ਦਹਿਸ਼ਤ ਦਾ ਮਾਹੌਲ ਦਿਖਾ ਕੇ ਪੰਜਾਬ ਉੱਤੇ ਕਬਜ਼ਾ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਨੇ।
ਇਹ ਵੀ ਪੜ੍ਹੋ: Shaheedi Diwas: ਇਸ ਇਨਕਲਾਬੀ ਵਿਚਾਰਧਾਰਾ ਕਾਰਨ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਨੇ ਨੌਜਵਾਨ