ਮਾਨਸਾ: ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੋਣ ਤੋਂ ਬਚਾਉਣ ਦੇ ਲਈ ਅਤੇ ਪਾਣੀ ਦੀ ਸਾਂਭ ਸੰਭਾਲ ਕਰਨ ਦੇ ਲਈ ਜਿੱਥੇ ਸਰਕਾਰਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਵੀ ਲਗਾਤਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਾਣੀ ਦੀ ਸਾਂਭ ਸੰਭਾਲ ਕਰਨ ਦੇ ਲਈ ਜਾਗਰੂਕ ਕਰਨ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਗੁਰਨੇ ਵਿੱਚ ਅੱਜ ਔਰਤਾਂ ਦੀ ਵੱਡੀ ਇਕੱਤਰਤਾ ਕੀਤੀ ਗਈ ਅਤੇ ਔਰਤਾਂ ਨੂੰ ਪਾਣੀ ਦੀ ਸੰਭਾਲ ਕਰਨ ਦੇ ਪ੍ਰਤੀ ਕਿਸਾਨ ਆਗੂਆਂ ਨੇ ਜਾਗਰੂਕ ਕੀਤਾ।
ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਜਿੱਥੇ ਸਰਕਾਰਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਲਗਾਤਾਰ ਕਿਸਾਨਾਂ ਮਜ਼ਦੂਰਾਂ ਨੂੰ ਪਿੰਡਾਂ ਦੇ ਵਿਚ ਮੀਟਿੰਗਾਂ ਦੇ ਰਾਹੀਂ ਜਾਗਰੂਕ ਕਰਕੇ ਪਾਣੀ ਦੀ ਸੰਭਾਲ ਕਰਨ ਦੇ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆ ਮਹਿਲਾ ਕਿਸਾਨ ਆਗੂਆਂ ਨੇ ਕਿਹਾ ਕਿ ਜਿੱਥੇ ਸਾਡੇ ਧਰਤੀ ਦਾ ਪਾਣੀ ਨੀਵਾਂ ਹੁੰਦਾ ਜਾ ਰਿਹਾ ਹੈ ਉਥੇ ਹੀ ਬਾਰਸ਼ਾਂ ਦਾ ਪਾਣੀ ਵੀ ਵਿਅਰਥ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਬਾਰਸ਼ਾਂ ਦੇ ਪਾਣੀ ਦੀ ਸੰਭਾਲ ਕਰਨ ਦੇ ਲਈ ਕੋਈ ਉਪਰਾਲਾ ਨਹੀਂ ਕਰ ਰਹੀ।
ਉਨ੍ਹਾ ਕਿਹਾ ਕਿ ਸਰਕਾਰ ਨੂੰ ਪਾਣੀ ਦੀ ਸਾਂਭ ਸੰਭਾਲ ਲਈ ਵਿਸ਼ੇਸ ਬਜਟ ਪਾਸ ਕਰਨਾ ਚਾਹੀਦਾ ਹੈ। ਸਰਕਾਰਾਂ ਪਾਣੀ ਦੀ ਸੰਭਾਲ ਕਰਨ ਦੇ ਲਈ ਕਹਿ ਰਹੀਆਂ ਹਨ ਕਿਸਾਨ ਵੀ ਪਾਣੀ ਦੀ ਸੰਭਾਲ ਕਰਨ ਦਾ ਸਹਿਯੋਗ ਕਰਨ ਦੇ ਲਈ ਤਿਆਰ ਹਨ ਉਨ੍ਹਾਂ ਕਿਹਾ ਕਿ ਦਰਿਆਵਾਂ, ਨਹਿਰਾਂ ਵਿੱਚ ਫੈਕਟਰੀਆਂ ਅਤੇ ਕਾਰਖਾਨਿਆਂ ਦੇ ਪੈ ਰਹੇ ਗੰਦੇ ਪਾਣੀ ਨੂੰ ਰੋਕਿਆਂ ਜਾਣਾ ਚਾਹੀਦਾ ਹੈ। ਫੈਕਟਰੀਆਂ ਤੇ ਕਾਰਖਾਨਿਆਂ 'ਤੇ ਸਖ਼ਤ ਕਾਰਵਾਈ ਕਰਕੇ ਪਾਣੀ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ:- ਕਰੋੜਾਂ ਦੀ ਲਾਗਤ ਨਾਲ ਲਗਾਇਆ ਸਟ੍ਰੀਟ ਲਾਈਟਾਂ ਬਣੀਆਂ ਚਿੱਟਾ ਹਾਥੀ