ਮਾਨਸਾ: ਖਿਆਲਾ ਕਲਾਂ ਦੇ ਹਸਪਤਾਲ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਜ਼ ਅਤੇ ਫੈਸਲੀਟੇਟਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੀਕੇਯੂ ਉਗਰਾਹਾਂ ਵੱਲੋਂ ਵੀ ਆਸ਼ਾ ਵਰਕਰਾਂ ਦੀ ਹਮਾਇਤ ਕੀਤੀ ਗਈ। ਆਸ਼ਾ ਵਰਕਰਜ਼ ਅਤੇ ਫੈਸਲੀਟੇਟਰ ਯੂਨੀਅਨ ਦੇ ਧਰਨੇ ਵਿੱਚ ਪਹੁੰਚੇ ਬੀਕੇਯੂ ਉਗਰਾਹਾਂ ਦੇ ਕਿਸਾਨ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਆਸ਼ਾ ਵਰਕਰਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਕਈ ਵਾਰ ਧਿਆਨ ਵਿੱਚ ਲਿਆ ਚੁੱਕੀਆਂ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਤੇ ਸ਼ਹਿਰਾਂ ਵਿੱਚ ਆਸ਼ਾ ਵਰਕਰਜ਼ ਅਤੇ ਫੈਸਲੀਟੇਟਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਹਰਿਆਣਾ ਪੈਟਰਨ ਦੇ ਆਧਾਰ ‘ਤੇ ਤਨਖਾਹ ਵਿੱਚ ਵਾਧਾ ਕਰਨ ਅਤੇ ਆਸ਼ਾ ਵਰਕਰਾਂ ਨੂੰ ਸਿਹਤ ਕਰਮਚਾਰੀਆਂ ਦੀ ਤਰ੍ਹਾਂ ਸਹੂਲਤਾਂ ਦੇਣਾ ਦੀ ਮੰਗ ਕੀਤੀ ਹੈ। ਨਾਲ ਹੀ ਜਲਦ ਮੰਗਾ ਪੂਰੀਆਂ ਨਾ ਹੋਣ ‘ਤੇ ਇਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਤੇਜ਼ ਸੰਘਰਸ਼ ਦੀ ਚਿੰਤਾਵਨੀ ਵੀ ਦਿੱਤੀ।
ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ, ਕਿ ਆਸ਼ਾ ਵਰਕਰਾਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।
ਇਹ ਵੀ ਪੜ੍ਹੋ:ਪੱਕੇ ਹੋਣ ਲਈ ਮਿਡ-ਡੇ-ਮੀਲ ਦੇ ਕਰਮਚਾਰੀ ਸੰਘਰਸ਼ ਦੇ ਮੈਦਾਨ 'ਚ ਉਤਰੇ