ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਮਤੇ ਵੀ ਪਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮਾਨਸਾ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ। ਪਿੰਡ ਭੈਣੀਬਾਘਾ ਤੋਂ ਕਿਸਾਨ ਟਰੈਕਟਰ ਟਰਾਲੀ ਰਾਹੀਂ ਦਿੱਲੀ ਲਈ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਹੋਂਦ ਬਚਾਉਣ ਲਈ ਦਿੱਲੀ ਜਾ ਰਹੇ ਹਾਂ। ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਪਿੰਡਾਂ ਵਿੱਚੋਂ ਹਰ ਰੋਜ਼ ਜਥੇ ਦਿੱਲੀ ਜਾ ਰਹੇ ਹਨ ਤੇ ਸੰਘਰਸ਼ ਨੂੰ ਮਜ਼ਬੂਤ ਬਣਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਾਂਗੇ। ਜਦੋਂ ਤਕ ਕੇਂਦਰ ਸਰਕਾਰ ਇਹ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਵੱਧ ਤੋਂ ਵੱਧ ਲੋਕ ਦਿੱਲੀ ਪਹੁੰਚਣ ਤਾਂ ਜੋ ਮੋਰਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਇਆ ਜਾ ਸਕੇ।
ਟਰੈਕਟਰ-ਟਰਾਲੀ ਲੈ ਕੇ ਦਿੱਲੀ ਲਈ ਰਵਾਨਾ ਹੋਏ ਕਿਸਾਨ - ਕਿਸਾਨ ਟਰੈਕਟਰ ਟਰਾਲੀ ਰਾਹੀਂ ਦਿੱਲੀ ਲਈ ਰਵਾਨਾ
ਪਿੰਡ ਭੈਣੀਬਾਘਾ ਤੋਂ ਕਿਸਾਨ ਟਰੈਕਟਰ ਟਰਾਲੀ ਰਾਹੀਂ ਦਿੱਲੀ ਲਈ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਹੋਂਦ ਬਚਾਉਣ ਲਈ ਦਿੱਲੀ ਜਾ ਰਹੇ ਹਾਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਪਿੰਡਾਂ ਵਿੱਚੋਂ ਹਰ ਰੋਜ਼ ਜਥੇ ਦਿੱਲੀ ਜਾ ਰਹੇ ਹਨ ਤੇ ਸੰਘਰਸ਼ ਨੂੰ ਮਜ਼ਬੂਤ ਬਣਾਉਣ ਵਿੱਚ ਲੱਗੇ ਹੋਏ ਹਨ।