ਮਾਨਸਾ: ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਦੇ ਲਈ ਕਿਸਾਨ ਨਿੱਤ ਦਿਨ ਪੰਜਾਬ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਪਿਛਲ੍ਹੇ ਸਾਲ ਵੀ ਨਰਮੇ ਦੀ ਫ਼ਸਲ ਖ਼ਰਾਬ ਹੋਈ ਤੇ ਇਸ ਸਾਲ ਵੀ ਨਰਮੇ ਦੀ ਫਸਲ ਖਰਾਬ ਹੋਈ ਹੈ।
ਜਿਸ ਕਾਰਨ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਲਈ ਅਜੇ ਤੱਕ ਸਰਕਾਰ ਨੇ ਮੁਆਵਜ਼ਾ ਰਾਸ਼ੀ ਦਾ ਐਲਾਨ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਾ ਮਜ਼ਦੂਰਾਂ ਦਾ ਮੁਆਵਜਾ ਰਾਸ਼ੀ ਵੀ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਵੀ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ।
ਉੱਥੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਾਲ ਪਸ਼ੂਆਂ ਦੇ ਵਿਚ ਫੈਲੀ ਲੰਪੀ ਸਕਿਨ ਦੀ ਬੀਮਾਰੀ ਦੇ ਕਾਰਨ ਕਿਸਾਨ ਅਤੇ ਮਜ਼ਦੂਰਾਂ ਦੇ ਦੁਧਾਰੂ ਪਸ਼ੂ ਮਰੇ ਹਨ ਅਤੇ ਇਨ੍ਹਾਂ ਦਾ ਵੀ ਫੌਰੀ ਤੌਰ 'ਤੇ ਸਰਕਾਰ ਗਿਰਦਾਵਰੀ ਕਰਵਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਰਾਸ਼ੀ ਦੇਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਦੀਆਂ ਹੋਰ ਵੀ ਮੰਗਾਂ ਹਨ। ਜਿਨ੍ਹਾਂ ਨੂੰ ਸਰਕਾਰ ਤੁਰੰਤ ਲਾਗੂ ਕਰੇ ਨਹੀਂ ਸਰਕਾਰ ਦੇ ਖਿਲਾਫ਼ ਕਿਸਾਨ ਇਸੇ ਤਰ੍ਹਾਂ ਸੜਕਾਂ ਤੇ ਧਰਨੇ ਪ੍ਰਦਰਸ਼ਨ ਕਰਦੇ ਰਹਿਣਗੇ।
ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਗੁਰਗੇ ਗ੍ਰਿਫਤਾਰ