ਮਾਨਸਾ : ਪੰਜਾਬ ਵਿੱਚ ਇਸ ਵਾਰ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੇ ਅੰਕੜੇ ਬਹੁਤ ਘੱਟ ਸਾਹਮਣੇ ਆਏ ਹਨ। ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾ ਰਹੇ ਹਨ ਤਾਂ ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਛੋਟੇ ਕਿਸਾਨ ਹਨ ਪਰ ਉਹਨਾਂ ਕੋਲ ਮਸ਼ੀਨਰੀ ਦਾ ਪ੍ਰਬੰਧ ਨਾ ਹੋਣ ਕਾਰਨ ਮਜ਼ਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ।
157 ਮਾਮਲੇ ਆਏ ਸਾਹਮਣੇ : ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੀਆਂ ਰਿਪੋਰਟਾਂ ਅਨੁਸਾਰ 157 ਮਾਮਲੇ ਸਾਹਮਣੇ ਆਏ ਹਨ, ਜਿਸਦੇ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 38 ਕਿਸਾਨਾਂ ਦੇ ਚਲਾਨ ਵੀ ਕੱਟੇ ਗਏ ਹਨ। ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ ਕਿਉਂਕਿ ਉਹਨਾਂ ਕੋਲ ਇਸ ਪਰਾਲੀ ਨੂੰ ਸਾਂਭ ਸੰਭਾਲ ਕਰਨ ਦਾ ਕੋਈ ਵੀ ਪ੍ਰਬੰਧ ਨਹੀਂ ਹੈ। ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਛੋਟੇ ਕਿਸਾਨ ਹਨ ਪਰ ਉਹਨਾਂ ਕੋਲ ਮਸ਼ੀਨਰੀ ਜਿਆਦਾ ਨਹੀਂ ਹੈ, ਜਿਸ ਕਾਰਨ ਉਹਨਾਂ ਨੂੰ ਮਜਬੂਰੀ ਬੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ।
- Punjab Liquor Policy: ਪੰਜਾਬ ਪੁੱਜਿਆ ਦਿੱਲੀ ਸ਼ਰਾਬ ਘੁਟਾਲੇ ਦਾ ਸੇਕ, ਵਿਰੋਧੀਆਂ ਦੇ ਨਿਸ਼ਾਨੇ 'ਤੇ ਮਾਨ ਸਰਕਾਰ, ਦਿੱਲੀ ਤੋਂ ਬਾਅਦ ਕੀ ਹੁਣ ਪੰਜਾਬ ਦੀ ਵਾਰੀ !
- Corporation Elections Amritsar: ਨਗਰ ਨਿਗਮ ਚੋਣ ਤੋਂ ਪਹਿਲਾਂ ਭੜਕੇ ਵਾਰਡ ਨੰਬਰ 66 ਦੇ ਵਾਸੀ, ਕਿਹਾ- ਜ਼ਰਾ ਇੱਧਰ ਵੀ ਦਿਓ ਧਿਆਨ ...
- Punjab Air Quality Index: ਖ਼ਰਾਬ ਹੋ ਰਹੀ ਪੰਜਾਬ ਦੀ ਆਬੋ ਹਵਾ, ਲੁਧਿਆਣਾ ਦਾ AQI 200 ਤੋਂ ਪਾਰ, ਬਠਿੰਡਾ ਦੇ ਵੀ ਵਿਗੜੇ ਹਾਲਾਤ
ਉਹਨਾਂ ਕਿਹਾ ਕਿ ਅੱਗ ਲਾਉਣ ਸਮੇਂ ਉਹ ਖੁਦ ਵੀ ਇਸ ਧੂਏ ਦਾ ਸ਼ਿਕਾਰ ਹੁੰਦੇ ਹਨ ਕਿਉਂਕਿ ਜੇਕਰ ਸਰਕਾਰ ਉਹਨਾਂ ਨੂੰ ਮਸ਼ੀਨਰੀ ਉਪਲਬਧ ਕਰਵਾ ਦੇਵੇ ਤਾਂ ਉਹ ਖੁਦ ਵੀ ਇਸ ਧੂਏ ਦੀ ਮਾਰ ਤੋਂ ਬਚਣਗੇ ਅਤੇ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਵੀ ਨਹੀਂ ਲਗਾਉਣਗੇ। ਉਹਨਾਂ ਇਹ ਵੀ ਕਿਹਾ ਕਿ ਇਸ ਵਾਰ ਪੰਜਾਬ ਦੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਅੰਕੜੇ ਬਹੁਤ ਘੱਟ ਸਾਹਮਣੇ ਆਏ ਹਨ ਅਤੇ ਕਿਸਾਨ ਖੁਦ ਵੀ ਜਾਗਰੂਕ ਹੋਏ ਹਨ। ਕਿਉਂਕਿ ਕਿਸਾਨਾਂ ਨੂੰ ਵੀ ਪਤਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹਾਦਸੇ ਹੁੰਦੇ ਹਨ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਉਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਪਰ ਛੋਟੇ ਕਿਸਾਨਾਂ ਕੋਲ ਪਰਾਲੀ ਦੀ ਸਾਂਭ ਸੰਭਾਲ ਕਰਨ ਦਾ ਕੋਈ ਠੋਸ ਹੱਲ ਨਾ ਹੋਣ ਕਾਰਨ ਮਜਬੂਰੀ ਬੱਸ ਉਹਨਾਂ ਨੂੰ ਅੱਗ ਲਾਉਣੀ ਪੈ ਰਹੀ ਹੈ ਉਹਨਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।
ਮਾਨਸਾ ਵਿੱਚ ਕਿਸਾਨਾਂ ਨੂੰ ਜੁਰਮਾਨੇ : ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਸਾਲ 617 ਦੇ ਕਰੀਬ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਪਰਾਲੀ ਸਾੜਨ ਵਾਲੇ 70 ਕਿਸਾਨਾਂ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਡੇਢ ਲੱਖ ਰੁਪਏ ਦੇ ਕਰੀਬ ਜੁਰਮਾਨੇ ਵੀ ਲਗਾਏ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਜਮੀਨਾਂ ਤੇ ਲਾਲ ਲਕੀਰ ਦੀ ਐਂਟਰੀ ਵੀ ਕੀਤੀ ਜਾ ਰਹੀ ਹੈ।
ਮੋਗਾ ਵਿੱਚ 205 ਕਿਸਾਨਾਂ ਉੱਤੇ ਕਾਰਵਾਈ : ਮੋਗਾ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕੀਤੀ ਕਾਰਵਾਈ। ਮੋਗਾ ਜ਼ਿਲ੍ਹੇ ਵਿੱਚ 321 ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ ਹੈ। ਜਿਸ ਵਿੱਚੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ 205 ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਾਰਵਾਈ ਕੀਤੀ। ਇਹ ਜਾਣਕਾਰੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮਨਜੀਤ ਸਿੰਘ ਨੇ ਦਿੱਤੀ ਹੈ।