ਮਾਨਸਾ: ਕਿਸਾਨਾਂ ਵੱਲੋਂ ਗੁਲਾਬੀ ਸੁੰਡੀ ਤੋਂ ਪਰੇਸ਼ਾਨ (Annoyed by the pink sundae) ਹੋ ਕੇ ਆਪਣੀਆਂ ਫਸਲਾਂ ਲਗਾਤਾਰ ਨਸ਼ਟ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਇੱਕ ਤਾਜ਼ਾ ਤਸਵੀਰ ਮਾਨਸਾ ਜ਼ਿਲ੍ਹੇ ਦੇ ਪਿੰਡ ਪੇਰੋਂ (Village Peron of Mansa district) ਤੋਂ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਵੱਲੋਂ ਕਰੀਬ 15 ਏਕੜ ਨਰਮੇ ਦੀ ਫਸਲ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਫਿਰ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਨਾਲ-ਨਾਲ ਮਿਲੀਬੱਗ ਦਾ ਅਟੈਕ ਵੀ ਹੋਇਆ ਹੈ, ਜਿਸ ਕਾਰਨ ਕਿਸਾਨ (Farmer) ਮਜਬੂਰੀ ਵੱਸ ਆਪਣੀ ਫਸਲ ਨੂੰ ਨਸ਼ਟ ਕਰ ਰਹੇ ਹਨ। ਉੱਥੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਵੀ ਮੰਗ (Demand for compensation from the Punjab government) ਕੀਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਲਵਾ ਖੇਤਰ ਦੇ ਵਿੱਚ ਕਿਸਾਨਾਂ ਦੇ ਚਿੱਟੇ ਸੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਹੀ ਖ਼ਰਾਬ ਹੋ ਚੁੱਕੀ ਹੈ। ਜਿਸ ਕਾਰਨ ਕਿਸਾਨ ਆਪਣੀਆਂ ਫਸਲਾਂ ਨੂੰ ਨਸ਼ਟ ਕਰਨ ‘ਤੇ ਲੱਗੇ ਹੋਏ ਹਨ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharatiya Kisan Union Sidhupur) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਮੱਖਣ ਸਿੰਘ ਭੈਣੀਬਾਘਾ ਅਤੇ ਕਿਸਾਨ ਹਰਨੇਕ ਸਿੰਘ ਨੇ ਕਿਹਾ ਕਿ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦਾ ਅਟੈਕ ਹੋਣ ਕਾਰਨ ਪਹਿਲੀ ਸਟੇਜ ‘ਤੇ ਹੀ ਨਰਮੇ ਦੀ ਫਸਲ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਆਪਣੀ ਫਸਲ ਨੂੰ ਵਾਹ ਦਿੱਤਾ ਹੈ, ਇਸ ਦਾ ਸਰਕਾਰ ਤੁਰੰਤ ਮੁਆਵਜ਼ਾ ਜਾਰੀ।
ਉਨ੍ਹਾਂ ਦੱਸਿਆ ਕਿ ਪੇਰੋ ਪਿੰਡ ਵਿੱਚ ਕਿਸਾਨ ਗੁਰਦੀਪ ਸਿੰਘ ਪੁੱਤਰ ਬਲਵੰਤ ਸਿੰਘ 1.5 ਏਕੜ, ਸੁਖਰਾਜ ਸਿੰਘ ਪੁੱਤਰ ਮਦਨ ਸਿੰਘ 9 ਕਨਾਲ, ਹਰਬੰਸ ਸਿੰਘ ਪੁੱਤਰ ਜੱਗਰ ਸਿੰਘ 2 ਕਿੱਲੇ, ਸੇਵਕ ਸਿੰਘ ਪੁੱਤਰ ਜਗਦੇਵ ਸਿੰਘ 2 ਕਿੱਲੇ, ਸੁਖਰਾਜ ਸਿੰਘ ਪੁੱਤਰ ਗੁਰਜੰਟ ਸਿੰਘ 2 ਕਿੱਲੇ, ਜਗਪਾਲ ਸਿੰਘ ਪੁੱਤਰ ਗੁਰਜੰਟ ਸਿੰਘ 1.5 ਏਕੜ, ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ 3 ਕਿੱਲੇ ਇਸ ਤੋ ਇਲਾਵਾ ਪਿੰਡ ਭਲਾਈਕੇ ਦੇ ਕਿਸਾਨ ਬੇਅੰਤ ਸਿੰਘ ਪੁੱਤਰ ਜਗਰੂਪ ਸਿੰਘ 2.5 ਏਕੜ ਫਸਲ ਨੂੰ ਵਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਹੁਣ ਹੋਰ ਕੋਈ ਫ਼ਸਲ ਬੀਜਣ ਦੇ ਲਈ ਵੀ ਹੱਲ ਨਹੀਂ ਅਤੇ ਨਾ ਹੀ ਇਨ੍ਹਾਂ ਕਿਸਾਨਾਂ ਕੋਲ ਪਾਣੀ ਦਾ ਕੋਈ ਯੋਗ ਪ੍ਰਬੰਧ ਹੈ। ਇਸ ਲਈ ਸਰਕਾਰ ਤੁਰੰਤ ਇਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰੇ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕਰਨ ਨੂੰ ਲੈਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ...