ਮਾਨਸਾ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 20 ਤੋਂ 24 ਦਸੰਬਰ ਤੱਕ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸਨੂੰ ਲੈ ਕੇ ਸ਼ਨੀਵਾਰ ਨੂੰ ਮਾਨਸਾ ਵਿੱਚ ਕਿਸਾਨਾਂ ਵੱਲੋਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।
ਕਿਸਾਨਾਂ ਵੱਲੋਂ ਕਰਜ਼ਾ ਮੁਆਫੀ ਕਿਸਾਨਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਬਿਜਲੀ ਐਕਟ ਘਰ-ਘਰ ਰੁਜ਼ਗਾਰ ਅਤੇ ਨਸ਼ਾ ਮੁਕਤੀ ਦੇ ਐਲਾਨ ਕਰਨ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ 5 ਸਾਲਾਂ ਦੇ ਦੌਰਾਨ ਇਨ੍ਹਾਂ ਚੋਣ ਵਾਅਦਿਆਂ 'ਤੇ ਕੋਈ ਗੌਰ ਨਾ ਕਰਨ ਦੇ ਖ਼ਿਲਾਫ਼ ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ 20 ਤੋਂ 24 ਦਸੰਬਰ ਤੱਕ ਦਿਨ ਰਾਤ ਦੇ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਮਾਨਸਾ ਵਿਖੇ ਕਿਸਾਨਾਂ ਵੱਲੋਂ ਮੀਟਿੰਗ ਕੀਤੀ ਗਈ।
ਕਿਸਾਨ ਯੂਨੀਅਨ ਦੇ ਆਗੂ ਰਾਮ ਸਿੰਘ ਭੈਣੀਬਾਘਾ ਤੇ ਜਗਦੇਵ ਸਿੰਘ ਨੇ ਦੱਸਿਆ ਕਿ ਦਿੱਲੀ ਦਾ ਮੋਰਚਾ ਜਿੱਤਣ ਤੋਂ ਬਾਅਦ ਹੁਣ ਪੰਜਾਬ ਦੇ ਮਸਲੇ ਹੱਲ ਕਰਵਾਉਣ ਦੇ ਲਈ ਕਿਸਾਨ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਹੋਵੇਗਾ।
ਕਿਸਾਨ ਆਗੂ ਗੁਰਨਾਮ ਚੜੂਨੀ ਨੇ ਬਣਾਈ ਨਵੀਂ ਪਾਰਟੀ
ਦੱਸ ਦਈਏ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸਿਆਸੀ GURNAM CHADUNI POLITICAL PARTY) ਪਾਰੀ ਖੇਡਣ ਦਾ ਮਨ ਬਣਾ ਲਿਆ ਹੈ। ਇਸੇ ਦੇ ਚੱਲਦੇ ਉਨ੍ਹਾਂ ਨੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਜਿਸ ਦਾ ਨਾਂ ਸਯੁੰਕਤ ਸੰਘਰਸ਼ ਪਾਰਟੀ ਰੱਖਿਆ ਗਿਆ ਹੈ। ਆਉਣ ਵਾਲੀਆਂ ਚੋਣਾਂ ’ਚ ਉਹ ਆਪਣੇ ਉਮੀਦਵਾਰ ਨੂੰ ਉਤਾਰ ਸਕਦੇ ਹਨ।
ਦੱਸ ਦਈਏ ਕਿ ਕਿਸਾਨੀ ਅੰਦੋਲਨ ਸਮੇਂ ਗੁਰਨਾਮ ਚੜੂਨੀ ਕਿਸਾਨ ਅੰਦੋਲਨ ਦੇ ਦੌਰਾਨ ਕਈ ਵਾਰ ਚੋਣ ਲੜਨ ਦੀ ਇੱਛਾ ਜਾਹਿਰ ਕਰ ਚੁੱਕੇ ਹਨ। ਹੁਣ ਅੰਦੋਲਨ ਖਤਮ ਹੋਣ ਤੋਂ ਬਾਅਦ ਚੋਣ ਮੈਦਾਨ ’ਚ ਉਤਰਨ ਦੀ ਤਿਆਰੀ ਕਰ ਰਹੇ ਹਨ।
ਇਹ ਵੀ ਪੜੋ:- ਕਿਸਾਨ ਆਗੂ ਗੁਰਨਾਮ ਚੜੂਨੀ ਨੇ ਸੰਯੁਕਤ ਸੰਘਰਸ਼ ਪਾਰਟੀ ਦਾ ਕੀਤਾ ਐਲਾਨ