ETV Bharat / state

ਮਾਨਸਾ 'ਚ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ - ਕਿਸਾਨ ਅੰਦੋਲਨ

ਭਾਜਪਾ ਆਗੂਆਂ ਵੱਲੋਂ ਮਾਨਸਾ ਵਿਖੇ ਪਾਰਟੀ ਦੇ ਨਵੇਂ ਦਫ਼ਤਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਸਣੇ ਹੋਰਨਾਂ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਘਿਰਾਓ ਕੀਤਾ ਤੇ ਨਵੇਂ ਦਫ਼ਤਰ ਦੀ ਉਸਾਰੀ ਨੂੰ ਰੋਕ ਦਿੱਤਾ ਗਿਆ।

ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ

author img

By

Published : Dec 12, 2020, 1:24 PM IST

ਮਾਨਸਾ : ਸ਼ਹਿਰ 'ਚ ਮਾਹੌਲ ਉਸ ਵੇਲੇ ਤਣਾਅਪੂਰਣ ਹੋ ਗਿਆ ਜਦੋਂ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫਤਰ ਦਾ ਘਿਰਾਓ ਕੀਤਾ। ਭਾਜਪਾ ਆਗੂਆਂ ਵੱਲੋਂ ਇਥੇ ਪਾਰਟੀ ਦੇ ਨਵੇਂ ਦਫ਼ਤਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਕਿਸਾਨ ਯੂਨੀਅਨ ਸਣੇ ਹੋਰਨਾਂ ਕਿਸਾਨ ਜਥੇਬੰਦੀਆਂ ਨੇ ਮੌਕੇ 'ਤੇ ਪੁੱਜ ਕੇ ਉਨ੍ਹਾਂ ਦਾ ਘਿਰਾਓ ਕੀਤਾ ਅਤੇ ਉਸਾਰੀ ਦੇ ਕੰਮ ਨੂੰ ਰੋਕ ਦਿੱਤਾ।

ਮਾਨਸਾ 'ਚ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਲਗਾਤਾਰ ਰੋਸ ਵੱਧਦਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵਿਖੇ ਧਰਨੇ 'ਚ ਡੱਟੇ ਹੋਏ ਹਨ, ਉਥੇ ਹੀ ਸੂਬੇ 'ਚ ਵੀ ਕਿਸਾਨ ਜੱਥੇਬੰਦੀਆਂ ਲਗਾਤਾਰ ਕੇਂਦਰ ਸਰਕਾਰ ਤੇ ਭਾਜਪਾ ਦਾ ਵਿਰੋਧ ਕਰ ਰਹੀ ਹੈ। ਇਸੇ ਕੜੀ 'ਚ ਅੱਜ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫਤਰ ਦਾ ਘਿਰਾਓ ਕੀਤਾ ਹੈ। ਕਿਸਾਨਾਂ ਨੇ ਭਾਜਪਾ ਦਫਤਰ ਦੇ ਬਾਹਰ ਧਰਨਾ ਲਾ ਕੇ ਕੇਂਦਰ ਸਰਕਾਰ ਤੇ ਪੀਐਮ ਮੋਦੀ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਅਤੇ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਮਾਰੂ ਨੀਤੀਆਂ ਕਿਸਾਨਾਂ 'ਤੇ ਥੋਪਣਾ ਚਾਹੁੰਦੀ ਹੈ। ਜਿਥੇ ਇੱਕ ਪਾਸੇ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ 'ਚ ਸੰਘਰਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਭਾਜਪਾ ਪਾਰਟੀ ਪੰਜਾਬ 'ਚ ਆਪਣੇ ਨਵੇਂ ਦਫ਼ਤਰ ਖੋਲ੍ਹ ਕੇ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ, ਉਦੋਂ ਤੱਕ ਕਿਸਾਨ ਜੱਥੇਬੰਦੀਆਂ ਮੋਦੀ ਸਰਕਾਰ ਤੇ ਭਾਜਪਾ ਪਾਰਟੀ ਦੇ ਨਵੇਂ ਦਫ਼ਤਰ ਨਹੀਂ ਖੁਲ੍ਹਣ ਦੇਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.