ਮਾਨਸਾ: ਕੇਂਦਰ ਸਰਕਾਰ(Centre Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ(Agriculture Law) ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ(Farmers' organizations) ਵੱਲੋਂ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦੁਸਹਿਰੇ ਨੂੰ ਕਾਲੇ ਦਿਨ ਦੇ ਰੂਪ ਵਿੱਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ।
ਇਸ ਦੇ ਤਹਿਤ ਦੁਸਹਿਰੇ ਤੋਂ ਦੂਸਰੇ ਦਿਨ ਸੰਯੁਕਤ ਕਿਸਾਨ ਮੋਰਚਾ(Sanyukt Kisan Morcha) ਦੇ ਸੱਦੇ 'ਤੇ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ(Farmers' organizations) ਵੱਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ(Corporate households) ਦੇ ਪੁਤਲੇ ਫੂਕ ਕੇ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਦੇ ਚੱਲਦਿਆਂ ਮਾਨਸਾ ਦੇ ਰੇਲਵੇ ਸਟੇਸ਼ਨ(Railway Station) 'ਤੇ ਸੰਯੁਕਤ ਕਿਸਾਨ ਮੋਰਚਾ(Sanyukt Kisan Morcha) ਦੀ ਅਗਵਾਈ 'ਚ ਚੱਲ ਰਹੇ ਧਰਨੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ:ਸਿੰਘੂ ਬਾਰਡਰ ’ਤੇ ਹੱਤਿਆ ਮਾਮਲਾ: 7 ਦਿਨ ਦੇ ਰਿਮਾਂਡ ’ਤੇ ਮੁਲਜ਼ਮ ਸਰਬਜੀਤ
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਲੈ ਕੇ ਆਈ ਹੈ, ਜਿਸ ਨਾਲ ਕਿਸਾਨ ਵਰਗ ਅੱਜ ਸੜਕਾਂ 'ਤੇ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਉਥੇ ਉਹਨਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਬੀਐਸਐਫ ਦਾ ਘੇਰਾ ਵਧਾਉਣ ਦਾ ਦਿੱਤਾ ਫੈਸਲਾ ਦੇ ਕੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਸਾਜਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਮੌਕੇ 'ਤੇ ਕਿਸਾਨਾਂ ਵੱਲੋਂ ਦੁਸਹਿਰੇ ਨੂੰ ਕਾਲੇ ਦਿਨ ਦੇ ਰੂਪ 'ਚ ਮਨਾ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ।
ਇਹ ਵੀ ਪੜ੍ਹੋ:ਕਿਸਾਨਾਂ ਨੇ ਗਾਜ਼ੀਪੁਰ ਸਰਹੱਦ 'ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ