ਮਾਨਸਾ: ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਅੱਜ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਮਾਨਸਾ ਦੇ ਰੇਲਵੇ ਸਟੇਸ਼ਨ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਇਸ ਮੌਕੇ ਮਾਨਸਾ ਸ਼ਹਿਰ ਦੇ ਵਿਚ ਮਾਰਚ ਵੀ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦਾ ਸਾਂਝੇ ਰੂਪ ਵਿਚ ਸ਼ਹੀਦੀ ਦਿਵਸ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦੇ ਪਰਵਾਨਿਆਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ ਪਰ ਅੱਜ ਕਾਲੇ ਅੰਗਰੇਜ਼ ਫਿਰ ਸਾਡੇ ਦੇਸ਼ ਨੂੰ ਗੁਲਾਮ ਬਣਾਉਣਾ ਚਾਹੁੰਦੇ ਹਨ। ਇਸ ਦੇ ਲਈ ਅੱਜ ਹਰ ਵਰਗ ਇਨ੍ਹਾਂ ਸਰਕਾਰਾਂ ਤੋਂ ਦੁਖੀ ਹੈ।
ਉਨ੍ਹਾਂ ਕਿਹਾ ਕਿ ਅੱਜ ਫਾਂਸੀਵਾਦੀ ਸਰਕਾਰਾਂ ਨੂੰ ਚਲਦਾ ਕਰਨ ਦੇ ਲਈ ਹਰ ਕੋਈ ਉਤਾਵਲਾ ਹੈ ਉਨ੍ਹਾਂ ਕਿਹਾ ਕਿ ਅੱਜ ਅਜਿਹੀਆਂ ਸਰਕਾਰਾਂ ਨੂੰ ਚਲਦਾ ਕਰਕੇ ਹੀ ਅਸੀਂ ਸਾਡੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਸਾਡਾ ਅੱਜ ਹਰ ਵਰਗ ਇਨ੍ਹਾਂ ਸਰਕਾਰਾਂ ਦੇ ਖਿਲਾਫ ਆਵਾਜ਼ ਬੁਲੰਦ ਕਰਨ ਦੇ ਲਈ ਖੜ੍ਹਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਜਿਸ ਨੂੰ ਰੱਦ ਕਰਵਾਉਣ ਦੇ ਲਈ ਅੱਜ ਕਿਸਾਨ ਦਿੱਲੀ ਅਤੇ ਦੇਸ਼ ਭਰ ਦੀਆਂ ਸੜਕਾਂ ਉੱਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਖੇਤੀ ਕਾਨੂੰਨਾਂ ਨੂੰਹ ਰੱਬ ਨਹੀਂ ਕਰਦੀਆਂ।