ETV Bharat / state

ਮਾਨਸਾ 'ਚੋਂ ਦਿੱਲੀ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਜਥੇਬੰਦੀਆਂ ਨੇ ਸੰਭਾਲੀ ਜ਼ਿੰਮੇਵਾਰੀ - 200 ਕਿਸਾਨ ਰਵਾਨਾ

ਮਾਨਸਾ ਦੇ ਪਿੰਡ ਭੈਣੀਬਾਘਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਦੇ ਆਗੂ ਤੇ ਮੈਂਬਰ ਦਿੱਲੀ ਬੈਠੇ ਕਿਸਾਨਾਂ ਦੇ ਪਰਿਵਾਰਾਂ ਲਈ ਹਰ ਮਦਦ ਦੇਣ ਪੁੱਜ ਰਹੇ ਹਨ ਅਤੇ ਦੇਖਭਾਲ ਕਰ ਰਹੇ ਹਨ। ਯੂਨੀਅਨ ਮੈਂਬਰਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਹ ਹਨ ਉਦੋਂ ਤੱਕ ਦਿੱਲੀ ਬੈਠੇ ਕਿਸਾਨਾਂ ਨੂੰ ਪਰਿਵਾਰਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ।

ਮਾਨਸਾ 'ਚੋਂ ਦਿੱਲੀ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਜਥੇਬੰਦੀਆਂ ਨੇ ਸੰਭਾਲੀ ਜ਼ਿੰਮੇਵਾਰੀ

author img

By

Published : Dec 14, 2020, 8:05 PM IST

ਮਾਨਸਾ: ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਦਿੱਲੀ ਬੈਠੇ ਕਿਸਾਨ ਭਾਵੇਂ ਕਾਨੂੰਨ ਰੱਦ ਕਰਵਾਉਣ ਤੱਕ ਅੜੇ ਰਹਿਣਗੇ ਪਰੰਤੂ ਉਨ੍ਹਾਂ ਵਿੱਚ ਪਿੱਛੇ ਆਪਣੇ ਪਰਿਵਾਰਾਂ ਦੀ ਦੇਖਭਾਲ ਦੀ ਚਿੰਤਾ ਵੀ ਸਤਾ ਰਹੀ ਹੈ। ਕਿਸਾਨਾਂ ਦੀ ਇਸ ਚਿੰਤਾ ਨੂੰ ਜਥੇਬੰਦੀਆਂ ਦੇ ਆਗੂ ਬਾਖੂਬੀ ਪਛਾਣ ਰਹੇ ਹਨ। ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਦੇ ਆਗੂ ਤੇ ਮੈਂਬਰ ਦਿੱਲੀ ਬੈਠੇ ਕਿਸਾਨਾਂ ਦੇ ਪਰਿਵਾਰਾਂ ਲਈ ਹਰ ਮਦਦ ਦੇਣ ਪੁੱਜ ਰਹੇ ਹਨ ਅਤੇ ਦੇਖਭਾਲ ਕਰ ਰਹੇ ਹਨ। ਯੂਨੀਅਨ ਮੈਂਬਰਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਹ ਹਨ ਉਦੋਂ ਤੱਕ ਦਿੱਲੀ ਬੈਠੇ ਕਿਸਾਨਾਂ ਨੂੰ ਪਰਿਵਾਰਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ।

ਮਾਨਸਾ 'ਚੋਂ ਦਿੱਲੀ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਜਥੇਬੰਦੀਆਂ ਨੇ ਸੰਭਾਲੀ ਜ਼ਿੰਮੇਵਾਰੀ

ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਭੈਣੀਬਾਘਾ ਹਮੇਸ਼ਾ ਹੀ ਕਿਸਾਨੀ ਘੋਲ ਲਈ ਮੋਹਰੀ ਰਿਹਾ ਹੈ ਅਤੇ ਅਨੇਕ ਕਿਸਾਨ ਆਗੂਆਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰੰਭੇ ਗਏ ਸੰਘਰਸ਼ ਵਿੱਚ ਭਾਕਿਯੂ ਡਕੌਂਦਾ ਅਤੇ ਉਗਰਾਹਾਂ ਦੀ ਅਗਵਾਈ ਹੇਠ 200 ਕਿਸਾਨ ਰਵਾਨਾ ਹੋਏ ਹਨ।

ਦਿੱਲੀ ਗਏ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਦੁੱਖ ਤਕਲੀਫ਼ ਪੇਸ਼ ਨਾ ਆਵੇ ਇਸ ਲਈ ਦੋਵੇਂ ਜਥੇਬੰਦੀਆਂ ਦੇ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਵੱਲੋਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹ ਹੈ ਅਤੇ ਮਦਦ ਲਈ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਵੀ ਕੀਤੀ ਜਾਂਦੀ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਪਰਿਵਾਰਾਂ ਲਈ ਜਥੇਬੰਦੀਆਂ ਦੇ ਮੈਂਬਰ ਘਰ-ਘਰ ਜਾ ਕੇ ਹਾਲ-ਚਾਲ ਪੁੱਛਦੇ ਰਹਿੰਦੇ ਹਨ ਅਤੇ ਕਦੇ-ਕਦੇ ਦਿੱਲੀ ਬੈਠੇ ਕਿਸਾਨਾਂ ਨਾਲ ਪਰਿਵਾਰਾਂ ਦਾ ਰਾਬਤਾ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਪਰਿਵਾਰਾਂ ਨੂੰ ਮੁਸ਼ਕਿਲ ਨਹੀਂ ਆਈ ਹੈ, ਪਰ ਉਹ ਹਮੇਸ਼ਾ ਕਿਸਾਨਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਖੜੇ ਹਨ। ਉਨ੍ਹਾਂ ਦੱਸਿਆ ਕਿ ਕੁੱਝ ਘਰਾਂ ਨੂੰ ਮਦਦ ਲਈ ਟਰੈਕਟਰ ਵੀ ਦਿੱਤਾ ਗਿਆ ਹੈ।

ਪਿੰਡ ਦੀਆਂ ਕਿਸਾਨ ਬੀਬੀਆਂ ਨੇ ਦੱਸਿਆ ਕਿ ਦਿੱਲੀ ਗਏ ਕਿਸਾਨਾਂ ਦੀ ਮਦਦ ਲਈ ਪਿੰਡ ਵਿੱਚੋਂ ਦੁਬਾਰਾ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ। ਨਾਲ ਹੀ ਪਰਿਵਾਰਾਂ ਨੂੰ ਜੇਕਰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਮੈਂਬਰਾਂ ਨਾਲ ਗੱਲਬਾਤ ਕਰਦੇ ਹਨ।

ਇਸ ਮੌਕੇ ਦਿੱਲੀ ਗਏ ਕਿਸਾਨ ਨਿਰਮਲ ਸਿੰਘ ਦੀ ਬਜ਼ੁਰਗ ਮਾਤਾ ਨੇ ਕਿਹਾ ਕਿ ਕਿਸਾਨ ਆਪਣੇ ਪਰਿਵਾਰਾਂ ਦੀ ਚਿੰਤਾ ਨਾ ਕਰਨ ਕਿਉਂਕਿ ਜਿੰਨਾ ਚਿਰ ਉਹ ਹਨ ਕੋਈ ਦੁੱਖ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗਏ ਸਾਰੇ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਮੁੜਨਗੇ ਅਤੇ ਜੇਕਰ ਲੋੜ ਪਈ ਤਾਂ ਉਹ ਵੀ ਦਿੱਲੀ ਜ਼ਰੂਰ ਜਾਣਗੇ ਅਤੇ ਮਿਲ ਕੇ ਲੜਾਈ ਲੜਨਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.