ਮਾਨਸਾ: ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀ ਅਰਥੀ ਫੂਕਣ ਮੌਕੇ ਪਿੱਟ ਸਿਆਪਾ ਕੀਤਾ ਗਿਆ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਿੱਥੇ ਪੂਰੇ ਸਿਖਰਾਂ ’ਤੇ ਹੈ ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਛੱਬੀ ਜਨਵਰੀ ਨੂੰ ਦਿੱਲੀ ਵਿਖੇ 'ਟਰੈਕਟਰ ਪਰੇਡ' ਦੇ ਦਿੱਤੇ ਸੱਦੇ ’ਤੇ ਕਿਸਾਨਾਂ ’ਚ ਕਾਫ਼ੀ ਜੋਸ਼ ਪਾਇਆ ਜਾ ਰਿਹਾ ਹੈ।
ਪਿੰਡਾਂ ਦੀ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਕੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਇਸ ਮੌਕੇ ਔਰਤਾਂ ਵੱਲੋਂ ਵੈਣ ਪਾਏ ਗਏ ਤੇੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਉਥੇ ਹੀ ਕੇਂਦਰ ਦੀ ਮੋਦੀ ਸਰਕਾਰ ਨੂੰ ਸਾਫ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਪ੍ਰਦਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਸੀ ਕਿ 26 ਦੀ ਟਰੈਕਟਰ ਪਰੇਡ ਵਿਚ ਹਰ ਪਿੰਡ ਤੋਂ ਪਰਿਵਾਰ ਸਮੇਤ ਬੱਚੇ ਲੈ ਕੇ ਦਿੱਲੀ ਵੱਲ ਕੂਚ ਕਰਨਗੇ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਮਜਬੂਰ ਕਰਨਗੇ।