ਮਾਨਸਾ: ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ (Bhamme Kalan village of the district) ਵਿੱਚ ਕਿਸਾਨਾਂ (Farmers) ਨੇ ਗੁਲਾਬੀ ਸੁੰਡੀ ਦੇ ਮੁਆਵਜ਼ੇ ਦੇ ਮਾਮਲੇ ਵਿੱਚ ਅਧਿਕਾਰੀਆਂ ’ਤੇ ਧੋਖਾਧੜੀ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮੌਕੇ ਕਿਸਾਨਾਂ (Farmers) ਨੇ ਕਿਹਾ ਕਿ ਪੀੜਤ ਕਿਸਾਨਾਂ ਦੀ ਬਜਾਏ ਪਟਵਾਰੀ ਆਪਣੇ ਨੇੜਲਿਆਂ ਨੂੰ ਮੁਆਵਜ਼ਾ ਦੇ ਰਹੇ ਹਨ। ਜਦਕਿ ਮੁਆਵਜ਼ੇ ਦੇ ਅਸਲੀ ਹੱਕਦਾਰ ਮੁਆਵਜ਼ੇ ਤੋਂ ਵਾਜੇ ਰੱਖੇ ਜਾ ਰਹੇ ਹਨ। ਜਿਸ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਹੈ। ਇਸ ਮੌਕੇ ਕਿਸਾਨਾਂ ਨੇ ਪ੍ਰਸ਼ਾਸਨ ਅਤੇ ਧੋਖਾਧੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਕਿਸਾਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ (Government and administration) ਜਾਂਚ ਕਰਕੇ ਮੁਆਵਜ਼ੇ 'ਚ ਧੋਖਾਧੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ, ਜਦਕਿ ਉਨ੍ਹਾਂ ਕਿਹਾ ਕਿ ਐੱਸ. ਜੇਕਰ ਧੋਖਾਧੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਕਿਸਾਨਾਂ (Farmers) ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਆਈ ਮੁਆਵਜ਼ੇ ਦੀਆਂ ਲੀਸਟਾਂ ਵਿੱਚ ਕਈ ਅਜਿਹੇ ਪਰਿਵਾਰ ਸ਼ਾਮਲ ਹਨ, ਜੋ ਪਿੰਡ ਦੇ ਵਸਨੀਕ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਚਾਲ ਹੈ ਤਾਂ ਜੋ ਉਨ੍ਹਾਂ ਲੋਕਾਂ ਦੇ ਨਾਮ ‘ਤੇ ਲਿਆ ਗਿਆ ਪੈਸਾ ਇਹ ਖੁਦ ਖਾ ਸਕਣ। ਉਨ੍ਹਾਂ ਕਿਹਾ ਕਿ ਪਿੰਡ ਦੇ ਜਿਨ੍ਹਾਂ ਕਿਸਾਨਾਂ ਦਾ ਨਰਮਾ ਖ਼ਰਾਬ ਹੋਇਆ ਸੀ, ਉਨ੍ਹਾਂ ਨੂੰ ਪ੍ਰਸ਼ਾਸਨ ਮੁਆਵਜ਼ਾ ਦੇ ਨਹੀਂ ਰਿਹਾ ਹੈ।
ਦਰਅਸਲ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਨਰਮੇ ਨੂੰ ਗੁਲਾਬੀ ਸੁੰਡੀ ਪੈਣ ਕਰਕੇ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਲਈ ਡੀਸੀ ਦਫ਼ਤਰ ਦਾ ਵੀ ਘਿਰਾਓ ਕੀਤਾ ਸੀ, ਪਰ ਜਦੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਮਾਨਸਾ ਵਿਖੇ ਪਹੁੰਚੇ ਅਤੇ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੇ ਚੈੱਕ ਵੀ ਕਿਸਾਨਾਂ ਨੂੰ ਵੰਡੇ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਪਟਵਾਰੀ ਅਤੇ ਪਿੰਡ ਦੇ ਲੰਬੜਦਾਰ ਮਿਲ ਕੇ ਮੁਆਵਜ਼ੇ ਦੀ ਸਾਰੀ ਰਕਮ ਨੂੰ ਖੁਦ ਹੀ ਖਾ ਰਹੇ ਹਨ।
ਦੂਜੇ ਪਾਸੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ (Constituency Sardulgarh MLA) ਗੁਰਪ੍ਰੀਤ ਸਿੰਘ ਬਨਾਬਲੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਹੈ ਜੋ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਮੁਆਫ਼ ਨਹੀਂ ਕਰੇਗੀ, ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਕਿਹਾ ਕਿ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਧੋਖਾਧੜੀ ਨਹੀਂ ਹੋਣ ਦਿੱਤੀ ਜਾਵੇਗੀ, ਅਧਿਕਾਰੀਆਂ ਨੂੰ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜੋ ਵੀ ਅਧਿਕਾਰੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੰਜਾਬ ਐਕਸਪੋਰਟ 'ਚ ਹੋਇਆ ਮੋਹਰੀ, ਪਿਛਲੇ 1 ਸਾਲ ਦੇ ਦੌਰਾਨ ਕੀਤਾ ਕਰੋੜਾਂ ਰੁਪਏ ਦਾ ਐਕਸਪੋਰਟ