ਮਾਨਸਾ: ਗੁਲਾਬੀ ਸੁੰਡੀ (Pink locust) ਦੇ ਕਾਰਨ ਖ਼ਰਾਬ ਹੋਏ ਨਰਮੇ ਦੀ ਫਸਲ (Cotton crop) ਦੇ ਮੁਆਵਜ਼ੇ ਲਈ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੇਸ਼ੱਕ ਸਰਕਾਰ ਵੱਲੋਂ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ, ਪਰ ਮੁਆਵਜ਼ੇ ਦੀ ਰਾਸ਼ੀ ਕਿੰਨੀ ਦੇਣੀ ਹੈ ਇਸ ਦਾ ਕੋਈ ਐਲਾਨ ਨਹੀਂ ਕੀਤਾ ਸੀ।
ਇਹ ਵੀ ਪੜੋ: ਚੰਨੀ ਨੇ ਜਲੰਧਰ ਫੇਰੀ ਦੌਰਾਨ, ਸ੍ਰੀ ਦੇਵੀ ਤਲਾਬ ਮੰਦਿਰ ਕਰਤਾ ਵੱਡਾ ਐਲਾਨ
ਪਿਛਲੇ ਦਿਨੀਂ ਸਰਕਾਰ ਵੱਲੋਂ ਇੱਕ ਲਿਸਟ ਜਾਰੀ ਕੀਤੀ ਗਈ ਹੈ, ਜਿਸਦੇ ਵਿਚ ਕਿਸਾਨਾਂ ਨੂੰ 76 ਤੋਂ 100 ਫ਼ੀਸਦੀ ਖਰਾਬੇ ਤੱਕ 12 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਜਿਸ ਨੂੰ ਕਿਸਾਨਾਂ ਨੇ ਮੁੱਢ ਤੋਂ ਨਕਾਰਿਆ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਇਸ ਦੇ ਨਾਲ ਤਾਂ ਕਿਸਾਨਾਂ ਦਾ ਖਰਚਾ ਵੀ ਵਾਪਸ ਨਹੀਂ ਮੁੜਨਾ ਹੈ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ਬਲਾਕ ਪ੍ਰਧਾਨ ਲਾਭ ਸਿੰਘ ਅਕਲੀਆ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਨਰਮਾ ਖ਼ਰਾਬੇ ਦੇ ਲਈ ਕਿਸਾਨਾਂ ਵੱਲੋਂ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ 30 ਹਜ਼ਾਰ ਰੁਪਏ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਪਰ ਸਰਕਾਰ ਵੱਲੋਂ ਨਿਗੂਣਾ ਮੁਆਵਜ਼ਾ ਐਲਾਨ ਕੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਹੈ।
ਇਹ ਵੀ ਪੜੋ: ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰ ਤੋਂ ਹਟਾਉਣ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਸਰਕਾਰ ਜੋ ਕਿਸਾਨ ਮੰਗ ਕਰ ਰਹੇ ਹਨ ਉਸ ਦੇ ਮੁਤਾਬਕ ਮੁਆਵਜ਼ਾ ਦੇਵੇ। ਉੱਥੇ ਉਨ੍ਹਾਂ ਦੀ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੀ ਤਰ੍ਹਾਂ ਹੀ ਪੰਜਾਬ ਸਰਕਾਰ (Government of Punjab) ਦੇ ਨੇਤਾਵਾਂ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ।