ETV Bharat / state

ਮਾਨਸਾ: ਕਿਸਾਨਾਂ ਨੇ ਵਧ ਰਹੀ ਮਹਿੰਗਾਈ ਖ਼ਿਲਾਫ ਕੀਤਾ ਪ੍ਰਦਰਸ਼ਨ

ਕੇਂਦਰ ਸਰਕਾਰ ਵੱਲੋਂ ਰਸੋਈ ਗੈਸ (LPG) ਦੀਆਂ ਕੀਮਤਾਂ ਵਿਚ ਕੀਤੇ ਵਾਧੇ ਅਤੇ ਦਿਨੋਂ ਦਿਨ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੇ ਅਤੇ ਬਿਜਲੀ ਦੇ ਸੰਕਟ ਨੂੰ ਲੈ ਕੇ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ।

ਕਿਸਾਨਾਂ ਨੇ ਰਸੋਈ ਗੈਸ 'ਤੇ ਵੱਧ ਰਹੀ ਮਹਿੰਗਾਈ ਖ਼ਿਲਾਫ ਕੀਤਾ ਜੋਰਦਾਰ ਪ੍ਰਦਰਸ਼ਨ

author img

By

Published : Jul 2, 2021, 4:21 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਰਸੋਈ ਗੈਸ (LPG) ਦੀਆਂ ਕੀਮਤਾਂ ਵਿਚ ਕੀਤੇ ਵਾਧੇ ਅਤੇ ਦਿਨੋਂ ਦਿਨ ਵਧ ਰਹੀਆਂ ਪੈਟਰੋਲ ਡੀਜ਼ਲ (Petrol diesel) ਦੀਆਂ ਕੀਮਤਾਂ ਤੇ ਘਰੇਲੂ ਵਸਤਾਂ ਵਿਚ ਮਹਿੰਗਾਈ ਅਤੇ ਬਿਜਲੀ ਦੇ ਸੰਕਟ ਨੂੰ ਲੈ ਕੇ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ (BKU) ਉਗਰਾਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ।

ਇਸ ਮੌਕੇ ਕਿਸਾਨਾਂ ਨੇ ਮਾਨਸਾ ਸ਼ਹਿਰ ਵਿਚ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਵੀ ਦਿੱਤਾ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਦਿਨੋਂ ਦਿਨ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਨਾ ਪਾਈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਨਾ ਦਿੱਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।

ਕਿਸਾਨਾਂ ਨੇ ਰਸੋਈ ਗੈਸ 'ਤੇ ਵੱਧ ਰਹੀ ਮਹਿੰਗਾਈ ਖ਼ਿਲਾਫ ਕੀਤਾ ਜੋਰਦਾਰ ਪ੍ਰਦਰਸ਼ਨ

ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਭੈਣੀਬਾਘਾ ਅਤੇ ਰਾਣੀ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਦਿਨੋ ਦਿਨ ਮਹਿੰਗਾਈ ਦੇ ਵਿੱਚ ਵਾਧਾ ਕਰ ਰਹੀ ਹੈ ਤੇ ਹੁਣ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਦਿਨੋ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਪੂਰੀ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਦੇ ਵਿੱਚ ਦਿੱਕਤ ਆ ਰਹੀ ਹੈ।

ਇਹ ਵੀ ਪੜ੍ਹੋ :- ਸਿੱਧੂ ਨੇ 9 ਮਹੀਨੇ ਤੋਂ ਨਹੀਂ ਭਰਿਆ ਬਿਜਲੀ ਬਿਲ, 8 ਲੱਖ 68 ਹਜ਼ਾਰ ਦਾ ਬਕਾਇਆ

ETV Bharat Logo

Copyright © 2024 Ushodaya Enterprises Pvt. Ltd., All Rights Reserved.