ਮਾਨਸਾ: ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ-ਮਜ਼ਦੂਰਾਂ ਨੂੰ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਕਰਨ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਅਤੇ ਪਿੰਡਾਂ ਵਿੱਚ ਝੰਡਾ ਮਾਰਚ ਕੀਤੇ ਜਾ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਝੰਡਾ ਮਾਰਚ ਕੀਤਾ ਗਿਆ ਅਤੇ ਕਿਸਾਨਾਂ ਨੂੰ ਦਿੱਲੀ ਅੰਦੋਲਨ ਦੇ ਵਿਚ ਸ਼ਾਮਿਲ ਹੋਣ ਦੇ ਲਈ ਅਪੀਲ ਕੀਤੀ ਗਈ।
ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਲਗਾਤਾਰ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਕੇਂਦਰ ਸਰਕਾਰ ਦੇ ਖਿਲਾਫ਼ ਚੱਲ ਰਹੇ ਦਿੱਲੀ ਅੰਦੋਲਨ ਦੇ ਵਿੱਚ ਕਿਸਾਨ ਮਜ਼ਦੂਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਅਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਰਹੇ।
ਉਨ੍ਹਾਂ ਇਹ ਵੀ ਕਿਹਾ ਕਿ 1997 ਵਿੱਚ ਮਹਿਲ ਕਲਾਂ ਦੀ ਸ਼ਹੀਦ ਹੋਈ ਕਿਰਨਜੀਤ ਕੌਰ ਦੀ 12 ਅਗਸਤ ਨੂੰ ਪੰਜਾਬ ਭਰ ਦੇ ਵਿੱਚ ਬਰਸੀ ਮਨਾਈ ਜਾ ਰਹੀ ਹੈ। ਉਥੇ ਹੀ ਜ਼ਿਲ੍ਹਿਆਂ ਦੇ ਵਿੱਚ ਵੀ ਜਿੱਥੇ ਸੰਯੁਕਤ ਮੋਰਚੇ ਵੱਲੋਂ ਧਰਨੇ ਪ੍ਰਦਰਸ਼ਨ ਚੱਲ ਰਹੇ ਨੇ ਉਨ੍ਹਾਂ ਥਾਵਾਂ ‘ਤੇ ਵੀ ਕਰਮਜੀਤ ਕੌਰ ਦੀ ਬਰਸੀ ਮਨਾਈ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਮਜ਼ਦੂਰਾਂ ਨੂੰ ਬਰਸੀ ਮੌਕੇ ਵੀ ਸ਼ਾਮਿਲ ਹੋਣ ਦੇ ਲਈ ਅਪੀਲ ਕੀਤੀ।
ਇਹ ਵੀ ਪੜ੍ਹੋ:ਅਫਗਾਨੀ ਸਿੱਖ ਪੰਜਾਬ ‘ਚ ਕਿਉਂ ਸਹਿਮ ਦੇ ਮਾਹੌਲ ‘ਚ ਜੀਣ ਲਈ ਮਜਬੂਰ ?