ਮਾਨਸਾ: ਦੇਸ਼ਭਰ ’ਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਵੱਲੋਂ ਕੋਰੋਨਾ ਦੇ ਬਚਾਅ ਸਬੰਧੀ ਦਿੱਤੇ ਗਏ ਬਿਆਨ ਤੋਂ ਭੜਕੇ ਕਿਸਾਨਾਂ ਵੱਲੋਂ ਮਾਨਸਾ ਦੇ ਰੇਲਵੇ ਸਟੇਸ਼ਨ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਕੇਂਦਰੀ ਸਿਹਤ ਮੰਤਰੀ ਦੀ ਅਰਥੀ ਫੂਕੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਦਿੱਲੀ ਦੇ ਵਿੱਚ ਕਿਸਾਨਾਂ ਦਾ ਅੰਦੋਲਨ ਸਿਖਰਾਂ ’ਤੇ ਹੈ ਅਤੇ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਤਾਰੋਪੀਡ ਕਰਨ ਦੇ ਲਈ ਹੀ ਅਜਿਹੀਆਂ ਚਾਲਾਂ ਚੱਲ ਰਹੀ ਹੈ। ਜਿਸ ਨਾਲ ਉਹ ਆਪਣੇ ਕਿਸਾਨੀ ਘੋਲ ਨੂੰ ਸਮਾਪਤ ਕਰ ਦੇਣ।
ਕਿਸਾਨ ਕੋਰੋਨਾ ਤੋਂ ਡਰਨ ਵਾਲੇ ਨਹੀਂ ਹਨ- ਕਿਸਾਨ
ਕਿਸਾਨ ਦਾ ਕਹਿਣਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨ ਕੋਰੋਨਾ ਤੋਂ ਨਹੀਂ ਡਰਨ ਵਾਲੇ ਕਿਉਂਕਿ ਕੇਂਦਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ। ਉਸ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਲਗਾਤਾਰ ਦਿੱਲੀ ਵੱਲ ਨੂੰ ਜਾ ਰਹੇ ਹਨ ਪਰ ਕੇਂਦਰੀ ਸਿਹਤ ਮੰਤਰੀ ਵੱਲੋਂ ਕੋਰੋਨਾ ਦਾ ਡਰਾਵਾ ਦੇ ਕੇ ਕਿਸਾਨਾਂ ਦੇ ਅੰਦੋਲਨ ਨੂੰ ਤਾਰੋਪੀਡ ਕਰਨ ਦੇ ਰੋਸ ਵਜੋਂ ਹੀ ਕਿਸਾਨਾਂ ਨੇ ਕੇਂਦਰੀ ਸਿਹਤ ਮੰਤਰੀ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਹੈ। ਨਾਲ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉੱਦੋਂ ਤੱਕ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ।