ਮਾਨਸਾ: ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿਚ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਜਾਰੀ ਨਾ ਹੋਣ ਦੇ ਰੋਸ ਵੱਜੋਂ ਕਿਸਾਨਾਂ ਵੱਲੋਂ ਜ਼ਿਲ੍ਹਾ ਕਚਹਿਰੀ ਦੇ ਵਿਚ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਵੱਖ-ਵੱਖ ਨੁਮਾਇੰਦਿਆਂ ਨੂੰ ਮੰਗ ਪੱਤਰ ਦੇ ਕੇ ਤੁਰੰਤ ਸਰਕਾਰ ਤੋਂ ਮੋਟਰ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ।Farmers protest in Mansa.
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ 1 ਹਜ਼ਾਰ ਦੇ ਕਰੀਬ ਅਜਿਹੇ ਕਿਸਾਨ ਹਨ। ਜਿਨ੍ਹਾਂ ਵੱਲੋਂ ਸਰਕਾਰ ਨੂੰ 10 ਸਾਲ ਪਹਿਲਾਂ ਸਕਿਉਰਿਟੀ ਭਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਡਿਮਾਂਡ ਨੋਟਿਸ ਕੱਟੇ ਜਾਣ ਅਤੇ ਐਸਟੀਮੇਟ ਲੱਗਣ ਦੇ ਬਾਅਦ ਵੀ ਅਜੇ ਤੱਕ ਉਨ੍ਹਾਂ ਨੂੰ ਮੋਟਰ ਕੁਨੈਕਸ਼ਨ ਜਾਰੀ ਨਹੀਂ ਹੋਏ।Farmers protest in Mansa.
ਜਿਸ ਕਾਰਨ ਛੋਟੇ ਕਿਸਾਨਾਂ ਨੂੰ ਮਜ਼ਬੂਰੀ ਵੱਸ ਡੀਜ਼ਲ ਫੂਕ ਕੇ ਆਪਣੀਆਂ ਫਸਲਾਂ ਨੂੰ ਪਾਣੀ ਦੇਣਾ ਪੈ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਤੇ ਪਾਵਰਕਾਮ ਦੇ ਐਕਸੀਅਨ ਨੂੰ ਵਾਰ-ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਕਿਸਾਨਾਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਮਿਲਿਆ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਉਨ੍ਹਾਂ ਨੂੰ ਮੋਟਰ ਕੁਨੈਕਸ਼ਨ ਜਾਰੀ ਕੀਤੇ ਜਾਣ ਨਹੀਂ ਮਜ਼ਬੂਰੀ ਵੱਸ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪਵੇਗਾ।
ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫ਼ਗਾਨਿਸਤਾਨ ਤੋਂ ਬਾਹਰ ਭੇਜਣ 'ਤੇ ਪਾਬੰਦੀ, SGPC ਨੇ ਸਰਕਾਰ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ