ਮਾਨਸਾ : ਜ਼ਿਲ੍ਹੇ ਦੇ ਨਹਿਰੀ ਕੋਠੀ ਵਿਭਾਗ ਦੇ ਬਾਹਰ ਬਠਿੰਡਾ ਜ਼ਿਲ੍ਹੇ ਦੇ 7 ਪਿੰਡਾਂ ਦੇ ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਪੱਕਾ ਮੋਰਚਾ ਅਤੇ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ।
ਅੱਜ ਭਾਰਤੀ ਕਿਸਾਨ ਯੂਨੀਅਨ ਵੱਲੋਂ ਨਹਿਰੀ ਵਿਭਾਗ ਦੇ ਸਮੂਹ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ ਅਤੇ ਕਿਸਾਨਾਂ ਨੇ ਪ੍ਰਸ਼ਾਸਨ ਨੂੰ 5.15 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸਮੂਹ ਅਧਿਕਾਰੀਆਂ ਨੂੰ ਨਾਲ ਲੈ ਕੇ ਰੋਡ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਸਾਨੂੰ ਜੇਲ੍ਹ ਭੇਜੇ, ਚਾਹੇ ਵੱਢ ਦੇਵੇ ਪਰ ਅਸੀਂ ਆਪਣੀਆਂ ਮੰਗਾਂ ਮਨਵਾ ਕੇ ਹੀ ਰਹਾਂਗੇ।