ਮਾਨਸਾ: ਪੰਜਾਬ ਵਿੱਚ ਝੋਨੇ (paddy) ਦੀ ਖਰੀਦ ਤੋਂ ਪਿਛੇ ਹੱਟੀ ਕੇਂਦਰ ਸਰਕਾਰ (Central Government) ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂਕਿ ਕੇਂਦਰ ਸਰਕਾਰ (Central Government) ਵੱਲੋੋਂ ਪਹਿਲਾਂ ਇਹ ਖਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ 1 ਅਕਤੂਬਰ ਆਉਣ ‘ਤੇ ਕੇਂਦਰ ਸਰਕਾਰ (Central Government) ਆਪਣੇ ਵਾਅਦੇ ਤੋਂ ਪਿੱਛੇ ਹੱਟ ਗਈ। ਜਿਸ ਤੋਂ ਬਾਅਦ ਵੱਖ-ਵੱਖ ਕਿਸਾਨ ਜਥੇਬੰਦੀਆ ਵੱਲੋਂ ਡੀਸੀ ਦਫ਼ਤਰਾਂ (DC offices) ਦੇ ਘਿਰਾਓ ਸ਼ੁਰੂ ਕੀਤੇ ਗਏ ਹਨ।
ਮਾਨਸਾ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਵੱਲੋਂ ਡਿਪਟੀ ਕਮਿਸ਼ਨਰ (Deputy Commissioner) ਦੇ ਦਫ਼ਤਰ (Office) ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤੁਰੰਤ ਝੋਨੇ ਦੀ ਖਰੀਦ ਕਰਨੀ ਸ਼ੁਰੂ ਕਰੇ।
ਕਿਸਾਨਾਂ ਨੇ ਕਹਿਣਾ ਹੈ ਕਿ ਕੇਂਦਰ ਸਰਕਾਰ (Central Government) ਨੇ ਝੋਨੇ (paddy) ਦੀ ਖਰੀਦ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਹੈ ਅਤੇ ਝੋਨੇ ਵਿੱਚ ਨਮੀ ਦੀ ਮਾਤਰਾ 17 ਤੋਂ ਘਟਾ ਕੇ 16 ਕਰ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਕਿਸਾਨਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਜਲਦ ਸ਼ੁਰੂ ਨਾ ਕੀਤੀ ਤਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।ਕਿਸਾਨਾਂ ਦਾ ਕਹਿਣਾ ਹੈ ਕਿ ਹਮੇਸ਼ਾ ਹੀ ਸਰਕਾਰਾਂ ਨੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਹੈ। ਜਿਸ ਕਰਕੇ ਕਿਸਾਨ ਅੱਜ ਵੀ ਗਰੀਬੀ ਤੇ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੈ।
ਕਿਸਾਨ ਆਗੂ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਨਵੇਂ ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਪਹਿਲਾਂ ਹੀ ਵਿਰੋਧ ਕੀਤਾ ਜਾ ਰਿਹਾ ਹੈ ਤੇ ਹੁਣ ਝੋਨੇ ਦੀ ਖਰੀਦ ਨਾ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਾਂ ਜੋ ਕਿਸੇ ਨਾ ਕਿਸੇ ਤਰ੍ਹਾਂ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਖ਼ਤਮ ਕੀਤਾ ਜਾ ਸਕੇ।
ਕਿਸਾਨ ਆਗੂ ਜਗਦੇਵ ਸਿੰਘ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹੈ, ਪਰ ਅੱਜ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮਾਰ ਕੇ ਦੇਸ਼ ਦੀ ਰੀੜ ਦੀ ਹੱਡੀ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਘਰ ਦੇ ਬਾਹਰ ਪਹੁੰਚੇ ਕਿਸਾਨ, ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼