ਮਾਨਸਾ: ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੇ ਨਾੜ ਨੂੰ ਲਗਾਤਾਰ ਸਾੜਿਆ ਜਾ ਰਿਹਾ ਹੈ, ਮਾਨਸਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿੱਚ ਪਿੰਡਾਂ ਵਿੱਚੋਂ ਕਿਸਾਨਾਂ ਵੱਲੋਂ ਨਾੜ ਨੂੰ ਸਾੜ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਿਸਾਨਾਂ ਕੋਲ ਹੋਰ ਕੋਈ ਵੀ ਢੁੱਕਵਾਂ ਹੱਲ ਨਹੀਂ।
ਇਸ ਦੌਰਾਨ ਹੀ ਕਿਸਾਨਾਂ ਨੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਕਰਨ ਦੇ ਲਈ ਸਿਰਫ ਕਿਸਾਨ ਜ਼ਿੰਮੇਵਾਰ ਨਹੀਂ ਬਲਕਿ ਸਰਕਾਰ ਵੀ ਜ਼ਿੰਮੇਵਾਰ ਹੈ, ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਸਰਕਾਰ ਦੇ ਨਾਲ ਨੂੰ ਸਾੜਨ ਦੇ ਹੱਲ ਲਈ ਲਗਾਤਾਰ ਸਰਕਾਰ ਨੂੰ ਅਪੀਲ ਕਰ ਰਹੀ ਹੈ। ਪਰ ਕਿਸਾਨਾਂ ਨੂੰ ਸਰਕਾਰ ਕੋਈ ਵੀ ਢੁੱਕਵਾਂ ਹੱਲ ਨਹੀਂ ਦੇ ਰਹੀ।
ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਤੋਂ ਪ੍ਰਤੀ ਕੁਇੰਟਲ 200 ਰੁਪਏ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ ਤਾਂ ਕਿ ਕਿਸਾਨ ਆਪਣੇ ਪੱਧਰ ਉੱਤੇ ਇਸ ਦਾ ਕੋਈ ਹੱਲ ਕਰ ਸਕੇ। ਉਹਨਾਂ ਕਿਹਾ ਕਿ ਛੋਟੇ ਕਿਸਾਨਾਂ ਨੂੰ ਪੱਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਹਨਾਂ ਦੇ ਕੋਲ ਨਾ ਤਾਂ ਮਸ਼ੀਨਰੀ ਹੈ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਮੁਆਵਜ਼ਾ ਦਿੱਤਾ ਜਾ ਰਿਹਾ ਜਿਸ ਦੀ ਵਜਹਾ ਕਾਰਨ ਪਰੇਸ਼ਾਨ ਹੋ ਕੇ ਕਿਸਾਨ ਝੋਨੇ ਦੇ ਨਾਲ ਨੂੰ ਅੱਗ ਲਾਉਣ ਦੇ ਲਈ ਮਜਬੂਰ ਹਨ।
ਕਿਸਾਨਾਂ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਕਰਨ ਦਾ ਸਿਰਫ ਕਿਸਾਨ ਤੇ ਦੋਸ਼ ਲਾਇਆ ਜਾ ਰਿਹਾ ਹੈ ਕਉਂਕਿ ਕਾਰਪੋਰੇਟ ਘਰਾਣੇ ਵੀ ਲਗਾਤਾਰ ਵਾਤਾਵਰਣ ਨੂੰ ਦੂਸ਼ਿਤ ਕਰ ਰਹੇ ਹਨ ਕਿਉਂਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਉਹਨਾਂ ਕਿਹਾ ਕਿ ਸ਼ਰਾਬ ਤੰਬਾਕੂ ਅਤੇ ਸਿਗਰਟ ਸੇਧ ਦੇ ਲਈ ਹਾਨੀਕਾਰਕ ਹਨ ਪਰ ਲੋਕਾਂ ਨੂੰ ਬੁਰੀ ਤਰਹਾਂ ਨੁਕਸਾਨ ਪਹੁੰਚਾਉਂਦੀ ਹੈ ਪਰ ਫਿਰ ਵੀ ਸਰਕਾਰ ਵੱਲੋਂ ਇਸ ਤੇ ਰੋਕ ਨਹੀਂ ਲਾਈ ਜਾ ਰਹੀ।
- FIR On Gangster Lakhbir Landa: ਗੈਂਗਸਟਰ ਲਖਬੀਰ ਲੰਡਾ 'ਤੇ ਮਾਮਲਾ ਦਰਜ ! ਟਰੈਵਲ ਏਜੰਟ ਨੂੰ ਧਮਕਾਉਣ ਅਤੇ ਫਿਰੌਤੀ ਮੰਗਣ ਦੇ ਇਲਜ਼ਾਮ
- Pratap Bajwa on Debate: LOP ਪ੍ਰਤਾਪ ਬਾਜਵਾ ਨੇ ਇੱਕ ਨਵੰਬਰ ਦੀ ਡਿਬੇਟ ਨੂੰ ਲੈਕੇ ਚੁੱਕੇ ਸਵਾਲ, ਕਿਹਾ-ਸਰਕਾਰੀ ਨੁਮਾਇੰਦਾ ਨਹੀਂ ਦੇ ਸਕਦਾ ਡਿਬੇਟ ਨੂੰ ਸਾਰਥਕ ਦਿਸ਼ਾ
- Simrajit Bains on Open Debate: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਸੀਐੱਮ ਮਾਨ ਨੂੰ ਲਿਖਿਆ ਪੱਤਰ, ਕਿਹਾ- ਮੈਨੂੰ ਵੀ ਡਿਬੇਟ 'ਚ ਆਉਣ ਦਾ ਦਿੱਤਾ ਜਾਵੇ ਮੌਕਾ
ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਤੇ ਅਜਿਹੀਆਂ ਸ਼ਰਤਾਂ ਲਾ ਕੇ ਸਰਕਾਰ ਕਿਸਾਨਾਂ ਨੂੰ ਖੱਜਣ ਖਵਾਰ ਕਰ ਰਹੀ ਹੈ ਅਤੇ ਕਰਜਦਾਰ ਕੀਤਾ ਜਾ ਰਿਹਾ ਹੈ ਕਿਉਂਕਿ ਕਿਸਾਨਾਂ ਨੂੰ ਸਰਕਾਰ ਮਸ਼ੀਨਰੀ ਉਪਲਬਧ ਨਹੀਂ ਕਰਵਾ ਰਹੀ ਛੋਟੇ ਕਿਸਾਨਾਂ ਕੋਲ ਮਸ਼ੀਨਰੀ ਨਾ ਹੋਣ ਕਾਰਨ ਉਹਨਾਂ ਨੂੰ ਮਜਬੂਰੀ ਬੱਸ ਝੋਨੇ ਦੇ ਨਾਲ ਨੂੰ ਅੱਗ ਲਾਉਣੀ ਪੈ ਰਹੀ ਹੈ ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਤੇ ਕੋਈ ਕਾਰਵਾਈ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਸਖਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।