ETV Bharat / state

ਸਰਕਾਰ ਦੀ ਮਨਾਹੀ ਦੇ ਬਾਵਜੂਦ ਕਿਸਾਨ ਸਾੜ ਰਹੇ ਖੇਤਾਂ ਵਿੱਚ ਪਰਾਲੀ - ਪਰਾਲੀ ਸਾੜਨ ਦੀ ਸਮੱਸਿਆ ਦਾ ਪੱਕਾ ਹੱਲ

ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਦਾ ਪੱਕਾ ਹੱਲ ਨਾ ਕੱਢਣ ਕਾਰਨ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਖੇਤੀ ਦੇ ਸੰਦ ਬਹੁਤ ਮਹਿੰਗੇ ਹਨ। ਸਰਕਾਰ ਨੂੰ ਇਨ੍ਹਾਂ ਸੰਦਾਂ ਨੂੰ ਕਿਸਾਨਾ ਨੂੰ ਉਪਲੱਬਧ ਕਰਵਾਉਣਾ ਚਾਹੀਦਾ ਹੈ।

ਫ਼ੋਟੋ
author img

By

Published : Oct 30, 2019, 3:00 PM IST

ਮਾਨਸਾ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਬਾਰ-ਬਾਰ ਅਪੀਲ ਕੀਤੀ ਜਾ ਰਹੀ ਹੈ, ਪਰ ਫਿਰ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਜਾਰੀ ਹੈ। ਮਾਨਸਾ ਦੇ ਪਿੰਡ ਭੈਣੀ ਬਾਘਾ ਵਿੱਚ ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਦੋ ਏਕੜ ਦੀ ਪਰਾਲੀ ਨੂੰ ਅੱਗ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਸਾਡੇ ਵੱਲੋਂ ਅਜਿਹਾ ਮਜਬੂਰੀ ਵੱਸ ਕਰਨਾ ਪੈ ਰਿਹਾ ਹੈ।

VIDEO: ਸਰਕਾਰ ਦੀ ਮਨਾਹੀ ਦੇ ਬਾਵਜੂਦ ਕਿਸਾਨ ਸਾੜ ਰਹੇ ਖੇਤਾਂ ਵਿੱਚ ਪਰਾਲੀ

ਕਿਸਾਨ ਆਗੂ ਮੱਖਣ ਸਿੰਘ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੇ ਦਾਅਵੇ ਝੂੱਠੇ ਹਨ। ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ੀਰੋ ਡਰਿੱਲ ਦੀ ਬਿਜਾਈ ਨਾਲ ਕਿਸਾਨਾਂ ਦੀ ਫ਼ਸਲ ਦਾ ਝਾੜ ਘਟਦਾ, ਪਰ ਅਜਿਹਾ ਨਹੀਂ ਹੁੰਦਾ। ਜ਼ੀਰੋ ਡਰੀਲ ਦੀ ਬਿਜਾਈ ਨਾਲ ਪੈਲੀ ਵਿੱਚ ਚੂਹੇ ਪੈਦਾ ਹੁੰਦਾ ਹਨ।

ਕਿਸਾਨਾਂ ਨੇ ਸਰਕਾਰ ਤੋਂ ਪਰਾਲੀ ਨੂੰ ਸਾਂਭਣ ਦੇ ਲਈ ਕੋਈ ਪੱਕਾ ਹੱਲ ਦੇਣਾ ਚਾਹਿਦਾ ਹੈ। ਪੱਕਾ ਨਾ ਹੋਣ ਕਾਰਨ ਮਜਬੂਰੀ ਵੱਸ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਪੈਂਦੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਖੇਤੀ ਦੇ ਸੰਦ ਬਹੁਤ ਮਹਿੰਗੇ ਹਨ। ਸਰਕਾਰ ਨੂੰ ਇਨ੍ਹਾਂ ਸੰਦਾਂ ਨੂੰ ਕਿਸਾਨਾ ਨੂੰ ਉਪਲੱਬਧ ਕਰਵਾਉਣਾ ਚਾਹੀਦਾ ਹੈ।

Intro:ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ ਅਤੇ ਉੱਥੇ ਹੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਸਰਕਾਰ ਵੱਲੋਂ ਪੈਨੀ ਨਜ਼ਰ ਵੀ ਰੱਖੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਜਾਰੀ ਹੈ ਅੱਜ ਮਾਨਸਾ ਦੇ ਪਿੰਡ ਭੈਣੀ ਬਾਘਾ ਵਿਖੇ ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਦੋ ਏਕੜ ਪਰਾਲੀ ਨੂੰ ਅੱਗ ਲਗਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਕਿ ਕਿਸਾਨਾਂ ਕੋਲ ਪਰਾਲੀ ਨੂੰ ਅੱਗ ਲਾਉਣ ਤੋਂ ਸਿਵਾਏ ਹੋਰ ਕੋਈ ਹੱਲ ਨਹੀਂ ਜਿਸ ਕਾਰਨ ਉਹ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾ ਰਹੇ ਨੇ

Body:ਮਾਨਸਾ ਦੇ ਪਿੰਡ ਭੈਣੀ ਬਾਘਾ ਵਿਖੇ ਕਿਸਾਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਮਨਾਹੀ ਦੇ ਬਾਵਜੂਦ ਵੀ ਝੋਨੇ ਦੀ ਦੋ ਏਕੜ ਪਰਾਲੀ ਨੂੰ ਅੱਗ ਲਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ ਕਿਉਂਕਿ ਕਿਸਾਨਾਂ ਕੋਲ ਪਰਾਲੀ ਨੂੰ ਸਾਂਭਣ ਦੇ ਲਈ ਹੋਰ ਕੋਈ ਵੀ ਹੱਲ ਨਹੀਂ ਕਿਸਾਨ ਨੇਤਾ ਮੱਖਣ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਕੋਲ ਪਰਾਲੀ ਨੂੰ ਸਾਂਭਣ ਦੇ ਲਈ ਕੋਈ ਹੱਲ ਨਹੀਂ ਜਿਸ ਕਾਰਨ ਮਜਬੂਰੀ ਵੱਸ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਖੇਤੀ ਸੰਦ ਉਪਲੱਬਧ ਕਰਵਾਉਣੇ ਚਾਹੀਦੇ ਹਨ ਤਾਂ ਕਿ ਕਿਸਾਨ ਆਪਣੀ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਸਕਣ ਉਨ੍ਹਾਂ ਇਹ ਵੀ ਕਿਹਾ ਕਿ ਜੋ ਖੇਤੀ ਸੰਦ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਦੇ ਲਈ ਹਨ ਉਹ ਬਹੁਤ ਹੀ ਜ਼ਿਆਦਾ ਮਹਿੰਗੇ ਹਨ ਜੋ ਕਿ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹਨ ਉਨ੍ਹਾਂ ਜ਼ੀਰੋ ਡਰਿੱਲ ਦੀ ਬਿਜਾਈ ਤੇ ਕਿਹਾ ਕਿ ਕੇ ਖੇਤੀਬਾੜੀ ਅਧਿਕਾਰੀਆਂ ਦੇ ਸਿਰਫ ਦਾਅਵੇ ਹੀ ਹਨ ਅਤੇ ਜ਼ੀਰੋ ਡਰਿਲ ਦੀ ਬਿਜਾਈ ਦੇ ਨਾਲ ਜਿੱਥੇ ਕਿਸਾਨਾਂ ਦੀ ਫਸਲ ਦਾ ਝਾੜ ਘਟਦਾ ਹੈ ਉੱਥੇ ਹੀ ਖੇਤ ਫ਼ਸਲ ਨੂੰ ਨਸ਼ਟ ਕਰਨ ਦੇ ਲਈ ਖੇਤੀ ਦੇ ਵਿੱਚ ਚੂਹੇ ਪੈਦਾ ਹੋ ਜਾਂਦੇ ਹਨ ਜੋ ਕਿ ਫ਼ਸਲ ਨੂੰ ਕੁਤਰ ਦਿੰਦੇ ਹਨ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪਰਾਲੀ ਨੂੰ ਸਾਂਭਣ ਦਾ ਕੋਈ ਹੱਲ ਕਰੇ ਤਾਂ ਕਿਸਾਨ ਕਿਉਂ ਪਰਾਲੀ ਨੂੰ ਅੱਗ ਲਾਉਣ।

ਵਾਈਟ ਮੱਖਣ ਸਿੰਘ ਕਿਸਾਨ ਨੇਤਾ

One to One Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.