ETV Bharat / state

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਵਿਖੇ ਕਿਸਾਨਾਂ ਨੇ ਰੋਕੀਆਂ ਰੇਲਾਂ, ਕੇਂਦਰ ਖਿਲਾਫ ਨਾਅਰੇਬਾਜ਼ੀ - ਕੇਂਦਰ ਖਿਲਾਫ ਨਾਅਰੇਬਾਜ਼ੀ

ਕਿਸਾਨਾਂ ਨੇ ਕਣਕ ਦੇ ਰੇਟ ਵਿਚ ਕਟੌਤੀ ਕਰਨ ਦੇ ਵਿਰੋਧ ਵਿੱਚ ਰੇਲ ਆਵਾਜਾਈ ਠੱਪ ਕੀਤੀ ਹੈ। ਮਾਨਸਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਨੇ ਰੇਲਾਂ ਰੋਕੀਆਂ ਹਨ।

Farmers stopped the trains at Mansa on the call of United Kisan Morcha
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਵਿਖੇ ਕਿਸਾਨਾਂ ਨੇ ਰੋਕੀਆਂ ਰੇਲਾਂ, ਕੇਂਦਰ ਖਿਲਾਫ ਨਾਅਰੇਬਾਜ਼ੀ
author img

By

Published : Apr 18, 2023, 5:04 PM IST

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਵਿਖੇ ਕਿਸਾਨਾਂ ਨੇ ਰੋਕੀਆਂ ਰੇਲਾਂ, ਕੇਂਦਰ ਖਿਲਾਫ ਨਾਅਰੇਬਾਜ਼ੀ

ਮਾਨਸਾ : ਕਣਕ ਦੇ ਰੇਟ ਵਿਚ ਕੀਤੀ ਗਈ ਕਟੌਤੀ ਦੇ ਵਿਰੁੱਧ ਪੰਜਾਬ ਦੇ 18 ਜਿਲਿਆਂ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਰੇਲਵੇ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਮਾਨਸਾ ਤੇ ਬੁਢਲਾਡਾ ਰੇਲਵੇ ਸਟੇਸ਼ਨ ਉੱਤੇ ਵੀ ਕਿਸਾਨਾਂ ਵੱਲੋਂ 4 ਘੰਟੇ ਦੇ ਲਈ ਰੇਲਵੇ ਆਵਾਜਾਈ ਠੱਪ ਕੀਤੀ ਗਈ। ਕਿਸਾਨਾਂ ਨੇ ਕਟੌਤੀ ਨੂੰ ਵਾਪਸ ਲੈਣ ਅਤੇ ਕਣਕ ਉੱਤੇ ਬੋਨਸ ਦੇਣ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਬੀਜੇਪੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਕਿਹਾ ਕਿ ਪਹਿਲਾਂ ਵੀ ਜਦੋਂ ਅਟਲ ਬਿਹਾਰੀ ਬਾਜਪਾਈ ਦੇਸ਼ ਦੇ ਪ੍ਰਧਾਨ ਮੰਤਰੀ ਸਨ ਤਾਂ ਉਸ ਸਮੇਂ ਵੀ 25 ਰੁਪਏ ਝੋਨੇ ਦਾ ਰੇਟ ਘਟਾਇਆ ਗਿਆ ਸੀ। ਉਸ ਸਮੇਂ ਵੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਕੇ ਆਪਣਾ ਪੂਰਾ ਹੱਕ ਲਿਆ ਗਿਆ ਸੀ। ਹੁਣ ਕਿਸਾਨਾਂ ਦੀ ਕਣਕ ਖ਼ਰਾਬ ਹੋਈ ਹੈ। ਇਸ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸੀ ਪਰ ਕਿਸਾਨਾਂ ਦੀ ਕਣਕ ਦਾ ਰੇਟ ਘਟਾ ਦਿੱਤਾ ਗਿਆ ਹੈ। ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੀ ਇੱਕ ਟੀਮ ਭੇਜੀ ਗਈ ਕਿ ਕਣਕਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਦਿੱਤੀ ਜਾਵੇ ਪਰ ਟੀਮ ਨੇ ਕੇਂਦਰ ਕੋਲ ਰਿਪੋਰਟ ਦਿੱਤੀ ਹੈ ਕਿ ਪੰਜ ਰੁਪਏ ਤੋਂ 35 ਰੁਪਏ ਤੱਕ ਘੱਟ ਲੱਗੇਗੀ ਕਿਉਂਕਿ ਕਣਕ ਦੇ ਦਾਣੇ ਖਰਾਬ ਹਨ। ਇਸ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਲਿਆ ਕਿ ਦੇਸ਼ ਭਰ ਦੇ ਵਿੱਚ ਰੇਲਾਂ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇ।

ਇਹ ਵੀ ਪੜ੍ਹੋ : ਸਾਬਕਾ ਸੀਐੱਮ ਚਰਨਜੀਤ ਚੰਨੀ ਦੀ ਮੁੜ ਹੋਵੇਗੀ ਪੇਸ਼ੀ, ਵਿਜੀਲੈਂਸ ਨੇ ਭੇਜਿਆ ਨੋਟਿਸ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਕਣਕ ਦੀ ਭਰਪਾਈ ਅਸੀਂ ਦੇਵਾਂਗੇ ਪਰ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਬਾਰਿਸ਼ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇ ਅਤੇ ਕਣਕ ਕੇਂਦਰ ਸਰਕਾਰ ਖਰੀਦ ਰਹੀ ਹੈ ਅਤੇ ਇਸ ਦੀ ਭਰਪਾਈ ਵੀ ਕੇਂਦਰ ਸਰਕਾਰ ਤੋਂ ਹੀ ਕਰਵਾਈ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਇਸ ਲਈ ਅੰਦੋਲਨ ਜਾਰੀ ਰਹੇਗਾ ਅਤੇ ਅੱਜ ਪੰਜਾਬ ਦੇ 18 ਜਗ੍ਹਾ ਤੇ ਰੇਲਾਂ ਰੋਕੀਆਂ ਗਈਆਂ ਹਨ

ETV Bharat Logo

Copyright © 2025 Ushodaya Enterprises Pvt. Ltd., All Rights Reserved.