ਮਾਨਸਾ: ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਦੇ ਰੋਸ ਨੂੰ ਵੇਖਦੇ ਹੋਏ ਅੱਜ ਮਾਨਸਾ ਮੰਡੀ ਵਿਖੇ ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ।
ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਦੇ ਲਈ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਕਿਸਾਨਾਂ ਦੇ ਸੰਘਰਸ਼ ਨੂੰ ਦੇਖਦਿਆਂ 30 ਨਵੰਬਰ ਨੂੰ ਸਰਕਾਰੀ ਖਰੀਦ ਸ਼ੁਰੂ ਹੋਈ ਤਾਂ ਤੁਰੰਤ ਪ੍ਰਾਈਵੇਟ ਵਪਾਰੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਜਿਸ ਤੋਂ ਬਾਅਦ ਸਰਕਾਰੀ ਖ਼ਰੀਦ ਬੰਦ ਕਰ ਦੀਤੀ ਗਈ। ਜਿਸ ਨੂੰ ਲੈ ਕੇ ਕਿਸਾਨਾਂ ਨੇ ਇਸ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਰਿਹਾਇਸ਼ ਦਾ ਮੰਗਲਵਾਰ ਘਿਰਾਓ ਕੀਤਾ ਅਤੇ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਪਰ ਫਿਰ ਵੀ ਕੋਈ ਹੱਲ ਨਾ ਹੋਣ ਦੇ ਕਾਰਨ ਕਿਸਾਨਾਂ ਵੱਲੋਂ ਵੀਰਵਾਰ ਸਵੇਰੇ ਹੀ ਮਾਨਸਾ ਮੰਡੀ ਵਿੱਚ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਜ਼ਿਲ੍ਹੇ ਭਰ ਦੇ ਕਿਸਾਨ ਇਕੱਤਰ ਹੋ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨ ਲੱਗੇ ਅਤੇ ਮੰਗ ਕੀਤੀ ਗਈ ਕਿ ਤੁਰੰਤ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਵੇ। ਜਿਸ ਤੋਂ ਬਾਅਦ ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਸਰਕਾਰੀ ਖਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ ਕਿਸਾਨਾਂ ਨੇ ਕਿਹਾ ਕਿ ਜੇਕਰ ਦੁਬਾਰਾ ਤੋਂ ਸਰਕਾਰੀ ਖ਼ਰੀਦ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨਾਂ ਵੱਲੋਂ ਇਸ ਤੋਂ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।