ਮਾਨਸਾ: ਬੀਬੀਐਮਬੀ ਮਸਲੇ ਨੂੰ ਲੈਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ਵਿੱਚ ਮਾਨਸਾ ਜ਼ਿਲ੍ਹਾ ਕਚਿਹਰੀ ਵਿੱਚ 23 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ (protest against the central government over the BBMB issue) ਗਿਆ।
ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ’ਤੇ ਦਖਲਅੰਦਾਜ਼ੀ ਬੰਦ ਨਹੀਂ ਕਰੇਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਅੰਦੋਲਨ ਫਿਰ ਤੋਂ ਸੁਰੂ ਹੋਵੇਗਾ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਅੱਜ ਫਿਰ ਤੋਂ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ ’ਤੇ ਡਾਕੇ ਮਾਰਨ ਦੇ ਲਈ ਆਪਣੀ ਰੂਪਰੇਖਾ ਉਲੀਕ ਰਹੀ ਹੈ ਜਿਸਦੇ ਤਹਿਤ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਕੇ ਬਾਹਰੀ ਸਟੇਟਾਂ ਦੇ ਆਗੂਆਂ ਨੂੰ ਇਸ ਮੈਨੇਜਮੈਂਟ ਬੋਰਡ ਵਿੱਚ ਲਿਆਂਦਾ ਜਾ ਰਿਹਾ ਹੈ ਤਾਂ ਕਿ ਪੰਜਾਬ ਨੂੰ ਜਿੱਥੇ ਬਿਜਲੀ ਮਹਿੰਗੀ ਵੇਚੀ ਜਾਵੇ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਵੀ ਕੇਂਦਰ ਸਰਕਾਰ ਡਾਕਾ ਮਾਰਨ ਦੀ ਤਿਆਰੀ ਵਿੱਚ ਹੈ। ਕਿਸਾਨਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਇਸ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਤਹਿਤ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ ਫਿਰ ਤੋਂ ਆਪਣਾ ਅੰਦੋਲਨ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਹੁਣ ਪਿੱਛੇ ਨਹੀਂ ਹਟਣਗੇ।
ਇਹ ਵੀ ਪੜ੍ਹੋ: ਬੀਬੀਐਮਬੀ ਮਸਲੇ ਨੂੰ ਲੈਕੇ ਕਿਸਾਨਾਂ ਦਾ ਕੇਂਦਰ ਖਿਲਾਫ਼ ਹੱਲਾ-ਬੋਲ ਪ੍ਰਦਰਸ਼ਨ