ETV Bharat / state

ਕਿਸਾਨਾਂ ਨੂੰ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ - health insurance scheme

1 ਜਨਵਰੀ 2020 ਤੋਂ ਅਨਾਜ ਮੰਡੀਆਂ ਵਿੱਚ ਫ਼ਸਲ ਵੇਚਣ ਵਾਲੇ ਤੇ ਜੇ ਫਾਰਮ ਪ੍ਰਾਪਤ ਕਰਨ ਵਾਲੇ ਕਿਸਾਨਾਂ 'ਤੇ ਪੰਜਾਬ ਸਰਕਾਰ ਮਿਹਰਬਾਨ ਹੋਈ ਹੈ। ਸਰਕਾਰ ਨੇ ਮਾਨਸਾ ਜ਼ਿਲ੍ਹੇ ਦੇ 32 ਹਜਾਰ 212 ਕਿਸਾਨਾਂ ਨੂੰ ਸਰਕਾਰ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ। ਹੁਣ ਸਟੇਟ ਹੈਲਥ ਏਜੰਸੀ ਵੱਲੋਂ ਨਿਯੁਕਤ ਕੀਤੀ ਗਈ ਕੰਪਨੀ ਵੱਲੋਂ ਜ਼ਿਲ੍ਹੇ ਦੇ ਤਿੰਨ ਸਟੇਸ਼ਨਾਂ ਮਾਨਸਾ ਬੁਢਲਾਡਾ ਅਤੇ ਭੀਖੀ ਤੇ ਕਿਸਾਨਾਂ ਨੂੰ ਈ ਕਾਰਡ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਕਿਸਾਨਾਂ ਨੂੰ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ

author img

By

Published : Dec 1, 2020, 5:29 PM IST

ਮਾਨਸਾ: 1 ਜਨਵਰੀ 2020 ਤੋਂ ਅਨਾਜ ਮੰਡੀਆਂ ਵਿੱਚ ਫ਼ਸਲ ਵੇਚਣ ਵਾਲੇ ਤੇ ਜੇ ਫਾਰਮ ਪ੍ਰਾਪਤ ਕਰਨ ਵਾਲੇ ਕਿਸਾਨਾਂ 'ਤੇ ਪੰਜਾਬ ਸਰਕਾਰ ਮਿਹਰਬਾਨ ਹੋਈ ਹੈ ਸਰਕਾਰ ਨੇ ਮਾਨਸਾ ਜ਼ਿਲ੍ਹੇ ਦੇ 32 ਹਜਾਰ 212 ਕਿਸਾਨਾਂ ਨੂੰ ਸਰਕਾਰ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ, ਜਿਸ ਦੇ ਤਹਿਤ ਕਿਸਾਨ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਵਿੱਚ ਲਾਭ ਮਿਲੇਗਾ। ਕਿਸਾਨਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ।

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ

ਜ਼ਿਲ੍ਹਾ ਮੰਡੀ ਅਧਿਕਾਰੀ ਰਜਨੀਸ਼ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਅਗਸਤ ਮਹੀਨੇ ਤੋਂ ਉਨ੍ਹਾਂ ਕਿਸਾਨਾਂ ਤੋ ਫਾਰਮਾਂ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਨੇ ਪਾਸ ਗੰਨਾ ਤੋਲ ਪਰਚੀ ਅਤੇ ਫਸਲ ਵੇਚਣ ਤੇ ਮਿਲਣ ਵਾਲੇ ਜੇ ਫਾਰਮ ਹਨ ਅਤੇ 32 ਹਜਾਰ 212 ਕਿਸਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਸਟੇਟ ਹੈਲਥ ਏਜੰਸੀ ਵੱਲੋਂ ਨਿਯੁਕਤ ਕੀਤੀ ਗਈ ਕੰਪਨੀ ਵੱਲੋਂ ਜ਼ਿਲ੍ਹੇ ਦੇ ਤਿੰਨ ਸਟੇਸ਼ਨਾਂ ਮਾਨਸਾ ਬੁਢਲਾਡਾ ਅਤੇ ਭੀਖੀ ਤੇ ਕਿਸਾਨਾਂ ਨੂੰ ਈ ਕਾਰਡ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਡ ਬਣਵਾਉਣ ਦੇ ਲਈ ਇਸ ਸਕੀਮ ਵਿੱਚ ਸ਼ਾਮਲ ਹੋ ਚੁੱਕੇ ਕਿਸਾਨ ਜ਼ਰੂਰੀ ਕਾਗਜ਼ਾਤ ਦੇ ਨਾਲ ਸਬੰਧਤ ਦਫਤਰ ਵਿਚ ਆ ਕੇ ਈ ਕਾਰਡ ਹਾਸਲ ਕਰ ਸਕਦੇ ਹਨ ਜਿਸ ਦੇ ਤਹਿਤ ਕਿਸਾਨ ਪੰਜਾਬ ਸਰਕਾਰ ਵੱਲੋਂ ਬੀਮਾ ਸਕੀਮ ਵਿੱਚ ਜੁੜੇ 766 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ ਪੰਜ ਲੱਖ ਰੁਪਏ ਤੱਕ ਦਾ ਸਿਹਤ ਬੀਮਾ ਯੋਜਨਾ ਦਾ ਲਾਭ ਉਠਾ ਸਕਦੇ ਹਨ ।

ਕਿਸਾਨਾਂ ਨੂੰ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ
ਕਿਸਾਨ ਨੇ ਜਤਾਇਆ ਆਭਾਰ

ਕਿਸਾਨਾਂ ਨੇ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਕਿਸਾਨ ਗੋਰਾ ਸਿੰਘ ਅਤੇ ਨਾਇਬ ਸਿੰਘ ਨੇ ਦੱਸਿਆ ਕਿ ਅਜਿਹੀਆਂ ਨਾਮੁਰਾਦ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਕਿਸਾਨ ਅਤੇ ਆਮ ਲੋਕ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਲਾਜ ਮਹਿੰਗੇ ਹਨ ਜਿਸ ਕਾਰਨ ਕਿਸਾਨਾਂ ਨੂੰ ਇਲਾਜ ਕਰਵਾਉਣ ਦੇ ਲਈ ਮੁਸ਼ਕਲਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਸਕੀਮ ਸ਼ੁਰੂ ਕੀਤੀ ਹੈ ਉਸ ਨਾਲ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ ਨਾਲ ਹੀ ਉਨ੍ਹਾਂ ਸਰਕਾਰ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਇਸ ਦਾ ਪ੍ਰਚਾਰ ਕੀਤਾ ਜਾਵੇ ਤਾਂ ਕਿ ਹੋਰ ਵੀ ਕਿਸਾਨ ਲਾਭ ਉੱਠਾ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.