ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿੱਚ ਅੰਦੋਲਨ ਲਗਾਤਾਰ ਜਾਰੀ ਹੈ। ਉਥੇ ਹੀ ਕਿਸਾਨ ਅੰਦੋਲਨ (Peasant movement) ਕਿਸਾਨਾਂ ਦੇ ਹੱਕ ਵਿੱਚ ਹੈ ਪਰ ਕੁੱਝ ਕੁ ਲੋਕ ਇਹ ਸਮਝਦੇ ਹਨ ਕਿ ਕਿਸਾਨ ਵੋਟਾਂ ਵਿੱਚ ਖੁਦ ਹਿੱਸਾ ਲੈਣਗੇ। ਉਧਰ ਕੇਂਦਰ ਸਰਕਾਰ (Central Government) ਨੇ ਹੁਣ ਤੱਕ ਕਿਸਾਨਾਂ ਦੀ ਸਾਰ ਲਈ ਹੈ ਜਾਂ ਨਹੀ ਇਸ ਸੰਬੰਧੀ ਈਟੀਵੀ ਭਾਰਤ (ETV BHARAT) ਵੱਲੋਂ ਪਿੰਡ ਭੈਣੀ ਬਾਘਾ ਦੀ ਸੱਥ ਦੇ ਵਿੱਚ ਮੌਜੂਦ ਲੋਕਾਂ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ।
ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਬਠਿੰਡਾ ਰੋਸ ਰੈਲੀ
ਦੱਸ ਦਈਏ ਕਿ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ (Pink locust) ਦੇ ਹੋਏ ਹਮਲੇ ਕਾਰਨ ਨਰਮੇ ਦੀ ਫ਼ਸਲ ਖ਼ਰਾਬ ਹੋਈ ਹੈ। ਖ਼ਰਾਬ ਹੋਈ ਫ਼ਸਲ ਦੇ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੇ ਵਿੱਚ ਹਲਕਾ ਬੁਢਲਾਡਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ (Balwinder Singh Patwari) ਦੀ ਅਗਵਾਈ ਵਿਚ ਬਸਪਾ ਅਤੇ ਅਕਾਲੀ ਦਲ ਦੇ ਸੈਂਕੜੇ ਵਰਕਰ ਬਠਿੰਡਾ ਰੋਸ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ।
ਇਸ ਮੌਕੇ ਉਨ੍ਹਾਂ ਵੱਲੋਂ ਜਿੱਥੇ ਪੰਜਾਬ ਸਰਕਾਰ (Government of Punjab) ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਘਟੀਆ ਬੀਜ਼ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਖਿਲਾਫ ਪੰਜਾਬ ਸਰਕਾਰ ਤੁਰੰਤ ਕਾਰਵਾਈ ਕਰੇ।ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਵਿੱਚ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਸਿਰ ਕਰਜ਼ੇ ਦਾ ਬੋਝ ਹੋਰ ਵੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਮਾਲਵਾ ਖੇਤਰ ਦੇ ਵਿਚ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 60 ਹਜ਼ਾਰ ਰੁਪਏ ਅਤੇ ਨਰਮੇ ਦੀ ਚੁਗਾਈ ਕਰਨ ਦੇ ਲਈ ਮਜ਼ਦੂਰਾਂ ਨੂੰ 20 ਹਜ਼ਾਰ ਰੁਪਏ ਮੁਆਵਜ਼ਾ ਦੇਵੇ।
ਦੱਸ ਦੇਈਏ ਕਿ ਇਹ ਰੈਲੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਵੱਲੋਂ ਸਾਂਝੇ ਰੂਪ ਵਿੱਚ ਬਠਿੰਡਾ ਵਿਖੇ ਕੀਤੀ ਜਾ ਰਹੀ ਹੈ। ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਬੇਅਦਬੀ ਮਾਮਲੇ ’ਚ ਕੀਤੀਆਂ ਨਿਯੁਕਤੀਆਂ ’ਤੇ ਨਵਜੋਤ ਸਿੱਧੂ ਨੇ ਚੁੱਕੇ ਸਵਾਲ, ਕਿਹਾ...