ਮਾਨਸਾ : ਜੰਮੂ-ਕਸ਼ਮੀਰ ਦੇ ਪੁੰਛ ਜਿਲੇ ਵਿੱਚ ਪਿਛਲੇ ਦਿਨੀਂ ਸ਼ਹੀਦ ਹੋਏ ਪੰਜ ਫੌਜੀ ਜਵਾਨਾਂ ਨੂੰ ਅੱਜ ਮਾਨਸਾ ਵਿਖੇ ਆਲ ਇੰਡੀਆ ਐਂਟੀ ਟੈਰਰਿਸਟ ਐਂਡ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਰਾਜਨੀਤੀਕ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਕਿਹਾ ਦੇਸ਼ ਦੇ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸਦਾ ਯਾਦ ਕੀਤਾ ਜਾਵੇਗਾ।
ਮਾਨਸਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਪੰਜਾਬ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਹਮੇਸ਼ਾ ਤਾਜ਼ਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁੰਛ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਇਹ ਸਮਾਗਮ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਵਅਸ਼ੀਸ਼ ਬੇਸਬਲ, ਮਨਦੀਪ ਸਿੰਘ, ਕੁਲਵੰਤ ਸਿੰਘ, ਹਰਕ੍ਰਿਸ਼ਨ ਸਿੰਘ ਤੇ ਸੇਵਕ ਸਿੰਘ ਸ਼ਹਾਦਤ ਦਾ ਜਾਮ ਪੀ ਗਏ।
ਇਹ ਵੀ ਪੜ੍ਹੋ : Parkash Singh Badal Health Update: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਬੰਧੀ ਡਾਕਟਰਾਂ ਨੇ ਦਿੱਤੀ ਇਹ ਅਪਡੇਟ
ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੂੰ ਸਾਡਾ ਸਲਾਮ ਹੈ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਵੱਲ ਜ਼ਰੂਰ ਸੋਚਣਾ ਚਾਹੀਦਾ ਹੈ। ਪਿਛਲੇ ਸਮੇਂ ਦੌਰਾਨ ਮਾਨਸਾ ਜਿਲ੍ਹੇ ਦਾ ਇੱਕ ਫੌਜੀ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਉਸ ਦੀ ਛੋਟੀ ਭੈਣ ਨੂੰ ਨੌਕਰੀ ਲੈਣ ਦੇ ਲਈ ਪਰਿਵਾਰ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਆਲ ਇੰਡੀਆ ਐਂਟੀ ਟੈਰਰਿਸਟ ਐਸੋਸੀਏਸ਼ਨ ਸੰਸਥਾ ਦੇ ਚੈਅਰਮੈਨ ਨੇ ਕਿਹਾ ਕਿ ਪੰਜ ਜਵਾਨਾਂ ਦੇ ਸ਼ਹੀਦ ਹੋਣ ਨਾਲ ਸਾਡੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ ਅਤੇ ਪੂਰਾ ਦੇਸ਼ ਇਸ ਵੇਲੇ ਇਸ ਸ਼ਹਾਦਤ ਉੱਤੇ ਹੰਝੂ ਵਹਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇ।