ਮਾਨਸਾ : ਪੰਜਾਬ ਦੇ ਵਿਚ ਵਿਗੜ ਰਹੇ ਮਾਹੌਲ ਨੂੰ ਲੈ ਕੇ ਮਾਨਸਾ ਵਿੱਚ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਮਾਨਸਾ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸ਼ਹਿਰ ਵਿਚ ਪੈਦਲ ਫਲੈਗ ਮਾਰਚ ਕੀਤਾ ਗਿਆ। ਜਾਣਕਾਰੀ ਮੁਤਾਬਿਕ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਵੱਲੋਂ ਕੀਤੀ ਗਈ ਅਤੇ ਹੁਣ 35 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ ਤੇ ਜਿਲ੍ਹੇ ਵਿੱਚ ਕਿਸੇ ਨੂੰ ਵੀ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਹ ਵੀ ਯਾਦ ਰਹੇ ਕਿ ਐਸਐਸ ਪੀ ਨਾਨਕ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਪੈਦਲ ਫਲੈਗ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ।
ਕਾਨੂੰਨ ਪ੍ਰਬੰਧ ਰੱਖਿਆ ਜਾਵੇਗਾ ਬਰਕਰਾਰ : ਇਸ ਫਲੈਗ ਮਾਰਚ ਦੌਰਾਨ ਐੱਸਐੱਸਪੀ ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਕਾਨੂੰਨ ਪ੍ਰਬੰਧ ਠੀਕ ਰੱਖਣ ਲਈ ਲਈ ਪੁਲਿਸ ਵਲੋਂ ਪੰਜਾਬ ਪੁਲਿਸ ਅਤੇ ਐਸਐਸਬੀ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ ਹੈ।। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਕਾਨੂੰਨ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ। ਐਸਐਸਪੀ ਨੇ ਕਿਹਾ ਕਿ ਕਿਤੇ ਵੀ ਸੜਕਾਂ ਨੂੰ ਬਲਾਕ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਜਾਗਰੂਕ ਕੀਤਾ ਹੈ।
ਇਹ ਵੀ ਪੜ੍ਹੋ : Cancer Patient Taxi Driver: ਬੁਲੰਦ ਹੌਸਲੇ ! ਨਾਮੁਰਾਦ ਬਿਮਾਰੀ ਦੇ ਬਾਵਜੂਦ ਕਈਆਂ ਲਈ ਮਿਸਾਲ ਬਣੀ ਪੂਜਾ, ਟੈਕਸੀ ਚਲਾ ਕੇ ਕਰ ਰਹੀ ਗੁਜ਼ਾਰਾ
112 ਨੰਬਰ ਉੱਤੇ ਦਿੱਤੀ ਜਾਵੇ ਸ਼ੱਕੀ ਸੂਚਨਾ : ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਕੋਈ ਵਿਅਕਤੀ ਕਾਨੂੰਨ ਪ੍ਰਬੰਧ ਨਾਲ ਛੇੜਛਾੜ ਕਰਨ ਰਿਹਾ ਹੈ ਤਾਂ ਉਸਦੀ ਸੂਚਨਾ 112 ਤੇ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ 7/51 ਕਰਨ ਤੋਂ ਬਾਅਦ ਗ੍ਰਿਫਤਾਰੀ ਪਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਜਨਾਲਾ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਪੁਲਿਸ ਥਾਣੇ ਵਿੱਚ ਲੈ ਕੇ ਜਾਣ ਦੇ ਚੱਲਦਿਆਂ ਅੰਮ੍ਰਿਤ ਪਾਲ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਲਗਾਤਾਰ ਮਾਹੌਲ ਖ਼ਰਾਬ ਹੈ ਅਤੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਹਨ ਜਿਸ ਤਹਿਤ 28 ਮਾਰਚ ਨੂੰ ਸ਼ਾਤੀ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।