ਮਾਨਸਾ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਦੇ ਮਾਮਲੇ 'ਚ ਪੰਜਾਬ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ 'ਚ ਚਲਾਏ ਜਾ ਰਹੇ ਆਪ੍ਰੇਸ਼ਨ ਕਾਰਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸੇ ਲੜੀ ਤਹਿਤ ਸ਼ਹਿਰ 'ਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ 'ਚ ਮਾਨਸਾ ਪੁਲਿਸ ਵੱਲੋਂ ਅਮਨ-ਸ਼ਾਂਤੀ ਜਿਲ੍ਹੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਦੇ ਲਈ ਪੰਜਾਬ ਪੁਲਿਸ ਪੈਰਾ-ਮਿਲਟਰੀ ਦੀ ਮੱਦਦ ਦੇ ਨਾਲ ਸ਼ਹਿਰ ਦੇ ਵਿਚ ਫਲੈਗ ਮਾਰਚ ਕੀਤਾ ਗਿਆ ਇਸ ਫਲੈਗ ਮਾਰਚ ਦੀ ਅਗਵਾਈ ਡਾਕਟਰ ਨਾਨਕ ਸਿੰਘ ਐਸ ਐਸ ਪੀ ਮਾਨਸਾ ਵੱਲੋਂ ਕੀਤੀ ਗਈ ਤੇ ਉਨਾਂ ਲੋਕਾਂ ਨੂੰ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਸ਼ੱਕੀ ਵਿਅਕਤੀਆਂ ਦੀ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਦੇ ਲਈ ਕਿਹਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਤੇ ਉਸ ਦੇ ਸਾਥੀ ਪੱਪਲਪ੍ਰੀਤ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ, ਹੁਣ ਬਿਨਾਂ ਦਸਤਾਰ ਦਿਖਾਈ ਦਿੱਤਾ ਅੰਮ੍ਰਿਤਪਾਲ
ਅਫਵਾਹਾਂ 'ਤੇ ਯਕੀਨ ਨਾ ਕੀਤਾ: ਮਾਨਸਾ ਪੁਲਿਸ ਵੱਲੋਂ ਸਿਟੀ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਵਿਖੇ ਜਿਲ੍ਹੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਦੇ ਲਈ ਐਸ ਐਸ ਪੀ ਨਾਨਕ ਸਿੰਘ ਦੀ ਅਗਵਾਈ ਵਿਚ ਫਲੈਗ ਮਾਰਚ ਕੀਤਾ ਗਿਆ। ਐਸ ਐਸ ਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਵੱਲੋ ਸਾਂਝੇ ਤੌਰ ਤੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਉਨਾਂ ਕਿਹਾ ਕਿ ਅਫਵਾਹਾਂ 'ਤੇ ਯਕੀਨ ਨਾ ਕੀਤਾ ਜਾਵੇ ਤੇ ਅਮਨ ਸ਼ਾਂਤੀ ਬਣਾ ਕੇ ਰੱਖੀ ਜਾਵੇ ਕਿਉਂਕਿ ਪੰਜਾਬ ਪੁਲਿਸ ਤੁਹਾਡੀ ਮੱਦਦ ਦੇ ਲਈ ਹੈ। ਉਨਾਂ ਦੱਸਿਆ ਕਿ ਰੁਟੀਨ ਵਿਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਕਿਉਂਕਿ ਸਾਡੇ ਜਿਲ੍ਹੇ ਨੂੰ ਪੈਰਾ ਮਿਲਟਰੀ ਫੋਰਸ ਵੀ ਮਿਲੀ ਹੈ ਪਿਛਲੇ ਹਫਤੇ ਵੀ ਫਲੈਗ ਮਾਰਚ ਕੀਤਾ ਗਿਆ ਸੀ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਨਜਰ ਆਉਦਾ ਹੈ ਤਾਂ ਪੁਲਿਸ ਨੂੰ 112 ਤੇ ਜਾਣਕਾਰੀ ਦਿੱਤੀ ਜਾਵੇ।
ਨੌਜਵਾਨਾਂ 'ਤੇ ਲਗਾਈ ਗਈ NSA ਧਾਰਾ ਹਟਾਈ ਜਾਵੇ: ਦੱਸ ਦੇਈਏ ਕਿ ਬੀਤੇ ਕੱਲ੍ਹ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਇਹਨਾਂ ਨੌਜਵਾਨਾਂ 'ਤੇ ਲਗਾਈ ਗਈ NSA ਧਾਰਾ ਹਟਾਈ ਜਾਵੇ ਅਤੇ ਨੌਜਵਾਨਾਂ ਨੂੰ ਅਸਾਮ ਦੀਆਂ ਜੇਲ੍ਹਾਂ ਦੀ ਬਜਾਏ ਪੰਜਾਬ ਦੀਆਂ ਜੇਲ੍ਹਾਂ ਦੇ ਵਿਚ ਰੱਖਿਆ ਜਾਵੇ, ਜਿਸ ਕਾਰਨ ਅੱਜ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਮਾਨਸਾ ਪੁਲਿਸ ਵੱਲੋਂ ਵੀ ਪੈਰਾ-ਮਿਲਟਰੀ ਫੋਰਸ ਦੇ ਸਹਿਯੋਗ ਨਾਲ ਜ਼ਿਲੇ ਵਿਚ ਫਲੈਗ ਮਾਰਚ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।