ETV Bharat / state

ਮੰਦਹਾਲੀ ਦੀ ਜ਼ਿੰਦਗੀ ਗੁਜਾਰ ਰਿਹਾ ਇਹ ਆਜ਼ਾਦੀ ਘੁਲਾਟੀਆ - ਆਜ਼ਾਦੀ ਘੁਲਾਟੀਆ ਗੁਰਦੇਵ ਸਿੰਘ

ਭਾਰਤ ਦੀ ਆਜ਼ਾਦੀ ਵਿੱਚ ਅਣਗਿਣਤ ਲੋਕਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ, ਉੱਥੇ ਹੀ ਕਈ ਲੋਕਾਂ ਨੇ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਲਿਆ ਪਰ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸਰਕਾਰ ਨੇ ਹੁਣ ਤੱਕ ਨਜ਼ਰਅੰਦਾਜ ਕੀਤਾ ਹੋਇਆ ਹੈ।

ਮੰਦਹਾਲੀ ਦੀ ਜ਼ਿੰਦਗੀ ਗੁਜਾਰ ਰਿਹਾ ਸੁਤੰਤਰਤਾ ਸੈਨਾਨੀ ਗੁਰਦੇਵ ਸਿੰਘ
author img

By

Published : Aug 29, 2019, 5:06 PM IST

ਮਾਨਸਾ: ਭਾਰਤ ਦੇ ਆਜ਼ਾਦੀ ਘੁਲਾਟੀਏ ਆਗੂ ਸੁਭਾਸ਼ ਚੰਦਰ ਬੋਸ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਨਾਲ ਮਿਲ ਕੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਮਾਨਸਾ ਦੇ ਰਹਿਣ ਵਾਲੇ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਮੰਦਹਾਲੀ ਦੀ ਜ਼ਿੰਦਗੀ ਗੁਜ਼ਾਰਨ ਲਈ ਮਜ਼ਬੂਰ ਹਨ।

ਵੀਡੀਓ

ਗੁਰਦੇਵ ਸਿੰਘ ਦੀ ਨੂੰਹ ਸੁਖਪਾਲ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਹਰ ਸਾਲ ਸੁਤੰਤਰਤਾ ਅਤੇ ਗਣਤੰਤਰਤਾ ਦਿਵਸ ਮੌਕੇ ਉਨ੍ਹਾਂ ਦੇ ਪਿਤਾ ਨੂੰ ਲੈ ਜਾ ਕੇ ਹਾਰ ਪਹਿਨਾ ਅਤੇ ਚਾਦਰ ਦੇ ਕੇ ਭੁੱਲ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਮਦਦ ਨਹੀਂ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪੁੱਤਰ ਅਤੇ ਨੂੰਹ ਜਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਨੌਕਰੀ ਦੇਵੇ।

ਪਿੰਡ ਵਾਸਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਤੇ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਗੁਰਦੇਵ ਸਿੰਘ ਦੇ ਪਰਿਵਾਰ ਦੀ ਹਾਲਤ ਕਾਫ਼ੀ ਨਾਜ਼ੁਕ ਹੈ ਅਤੇ ਪਰਿਵਾਰ ਦੇ ਕੋਲ ਰੁਜ਼ਗਾਰ ਦਾ ਕੋਈ ਸਾਧਨ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਵੇ।

ਉੱਥੇ ਹੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਆਜ਼ਾਦੀ ਘੁਲਾਟੀਆਂ ਨੂੰ ਸਰਕਾਰ ਵੱਲੋਂ ਹਰ ਮਹੀਨੇ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੂੰ ਜ਼ਿਲ੍ਹੇ ਦੇ ਹਰ ਪ੍ਰੋਗਰਾਮ ਵਿੱਚ ਬੁਲਾਇਆ ਜਾਂਦਾ ਹੈ ਉਥੇ ਹੀ ਪ੍ਰਸ਼ਾਸਨ ਹਰ ਵਿਭਾਗ ਨੂੰ ਆਦੇਸ਼ ਜਾਰੀ ਕਰ ਰਿਹਾ ਹੈ ਕਿ ਆਜ਼ਾਦੀ ਘੁਲਾਟੀਆਂ ਨੂੰ ਹਰ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ।

Intro:ਭਾਰਤ ਦੇ ਆਜ਼ਾਦੀ ਸੰਗ੍ਰਾਮ ਨੇਤਾ ਸੁਭਾਸ਼ ਚੰਦਰ ਬੋਸ ਅਤੇ ਸ਼ਹੀਦ ਦੇ ਆਜ਼ਮ ਭਗਤ ਸਿੰਘ ਦੇਸ਼ ਭਗਤਾਂ ਦੇ ਨਾਲ ਮਿਲ ਕੇ ਭਾਰਤ ਦੀ ਆਜ਼ਾਦੀ ਦੇ ਲਈ ਸੰਘਰਸ਼ ਕਰਨ ਵਾਲੇ ਇਸ ਦਾ ਤੰਤਰ ਸੈਨਾਨੀ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਦੇਖੀ ਦੇ ਕਾਰਨ ਮੰਦਹਾਲੀ ਦੀ ਜ਼ਿੰਦਗੀ ਗੁਜ਼ਾਰਨ ਦੇ ਲਈ ਮਜ਼ਬੂਰ ਹਨ ਸੌ ਸਾਲ ਤੋਂ ਵੱਧ ਉਮਰ ਬਿਤਾ ਚੁੱਕੇ ਮਾਨਸਾ ਦੇ ਪਿੰਡ ਸਮਾਉਂ ਦੇ ਸਤੰਤਰਤਾ ਸੈਨਾਨੀ ਜਿੱਥੇ ਸੁਣਨ ਅਤੇ ਸਮਝਣ ਦੀ ਸਮਰੱਥਾ ਵਿੱਚ ਵੀ ਨਹੀਂ ਪਰਿਵਾਰ ਨੇ ਗਿਲਾ ਕੀਤਾ ਕਿ ਸਰਕਾਰ ਉਨ੍ਹਾਂ ਨੂੰ ਉੱਚਿਤ ਮਾਣ ਸਨਮਾਨ ਨਹੀਂ ਦੇ ਰਹੀ ਇਸ ਦੇ ਨਾਲ ਹੀ ਪ੍ਰਸ਼ਾਸਨ ਉਨ੍ਹਾਂ ਨੂੰ ਸੁਤੰਤਰਤਾ ਅਤੇ ਗਣਤੰਤਰਤਾ ਦਿਵਸ ਤੇ ਹਾਰ ਤੇ ਪਹਿਨਾ ਕੇ ਅਤੇ ਮਿਠਾਈ ਦਾ ਡੱਬਾ ਦੇ ਕੇ ਚਾਦਰ ਨਾਲ ਸਨਮਾਨਿਤ ਕਰਕੇ ਵਾਪਿਸ ਭੇਜ ਦਿੰਦੀ ਹੈ ਜਦੋਂ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਤਰਕ ਹੈ ਕਿ ਸਰਕਾਰ ਸਤੰਤਰਤਾ ਸੈਲਾਨੀਆਂ ਨੂੰ ਹਰ ਮਹੀਨੇ ਪੈਨਸ਼ਨ ਦੇ ਰਹੀ ਹੈ

Body:ਵਾਈਸ 1 ਭਾਰਤ ਦੀ ਆਜ਼ਾਦੀ ਸੰਗਰਾਮ ਵਿੱਚ ਅਣਗਿਣਤ ਲੋਕਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਉੱਥੇ ਹੀ ਅਣਗਿਣਤ ਲੋਕਾਂ ਨੇ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਲਿਆ ਜਿਸ ਦੇਸ਼ ਭਗਤਾਂ ਨੇ ਆਜ਼ਾਦੀ ਦੇ ਲਈ ਆਪਣੇ ਪ੍ਰਾਣ ਤਿਆਗ ਦਿੱਤੇ ਉਨ੍ਹਾਂ ਨੂੰ ਸ਼ਹੀਦਾਂ ਦਾ ਰੁਤਬਾ ਪ੍ਰਾਪਤ ਹੋਇਆ ਜਿੰਨਾ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਲਿਆ ਉਨ੍ਹਾਂ ਸੁਤੰਤਰਤਾ ਸੈਨਾਨੀ ਦੇ ਤੌਰ ਤੇ ਪਹਿਚਾਣ ਮਿਲੀ ਸੌ ਸਾਲ ਤੋਂ ਵੱਧ ਉਮਰ ਬਿਤਾ ਚੁੱਕੇ ਅਤੇ ਕੰਨਾਂ ਤੋਂ ਘੱਟ ਸੁਣਾਈ ਦੇਣ ਦੇ ਨਾਲ ਨਾਲ ਚੱਲਣ ਫਿਰਨ ਤੋਂ ਅਸਮਰੱਥ ਮਾਨਸਾ ਦੇ ਪਿੰਡ ਸਮਾਉਂ ਦੇ ਰਹਿਣ ਵਾਲੇ ਗੁਰਦੇਵ ਸਿੰਘ ਨੂੰ ਵੀ ਭਾਰਤ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀ ਹੋਣ ਦਾ ਸਨਮਾਨ ਹਾਸਲ ਹੋਇਆ ਹੈ ਗੁਰਦੇਵ ਸਿੰਘ ਦੀ ਨੂੰਹ ਸੁਖਪਾਲ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਹਰ ਸਾਲ ਸੁਤੰਤਰਤਾ ਅਤੇ ਗਣਤੰਤਰਤਾ ਦਿਵਸ ਦੇ ਮੌਕੇ ਲੈ ਲੈ ਜਾ ਕੇ ਉਨ੍ਹਾਂ ਦੇ ਪਿਤਾ ਜੀ ਨੂੰ ਹਾਰ ਪਹਿਨਾ ਮਿਠਾਈ ਦਾ ਡੱਬਾ ਅਤੇ ਚਾਦਰ ਦੇ ਕੇ ਭੁੱਲ ਜਾਂਦੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਮਦਦ ਨਹੀਂ ਦਿੱਤੀ ਗਈ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸੁਤੰਤਰਤਾ ਸੈਨਾਨੀ ਦੇ ਪੁੱਤਰ ਅਤੇ ਨੂੰਹ ਜਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਨੌਕਰੀ ਦੇਵੇ

ਬਾਈਟ ਸੁਖਪਾਲ ਕੌਰ ਨੂੰਹ

ਵਾਈਸ 2 ਪਿੰਡ ਦੇ ਲੋਕ ਜਿੱਥੇ ਗੁਰਦੇਵ ਸਿੰਘ ਨੂੰ ਸਵਤੰਤਰਤਾ ਸੈਨਾਨੀ ਹੋਣ ਦਾ ਮਾਣ ਮਹਿਸੂਸ ਕਰ ਰਹੇ ਹਨ ਉੱਥੇ ਹੀ ਗੁਰਦੇਵ ਸਿੰਘ ਦੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਦੇਖਦੇ ਸਰਕਾਰ ਤੋਂ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕਰ ਰਹੇ ਹਨ ਪਿੰਡ ਵਾਸੀ ਭੋਲਾ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਗੁਰਦੇਵ ਸਿੰਘ ਤੇ ਮਾਣ ਹੈ ਕਿ ਉਹ ਆਜ਼ਾਦੀ ਦੀ ਜੰਗ ਵਿੱਚ ਹਿੱਸਾ ਲਿਆ ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀ ਗੁਰਦੇਵ ਸਿੰਘ ਦੇ ਪਰਿਵਾਰ ਦੀ ਹਾਲਤ ਕਾਫੀ ਨਾਜ਼ੁਕ ਹੈ ਅਤੇ ਪਰਿਵਾਰ ਦੇ ਕੋਲ ਰੁਜ਼ਗਾਰ ਦਾ ਕੋਈ ਸਾਧਨ ਨਹੀਂ ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰ ਹੋਰ ਸੁਵਿਧਾਵਾਂ ਮੁਹੱਈਆ ਕਰਵਾਵੇ

ਬਾਈਟ ਭੋਲਾ ਸਿੰਘ ਪਿੰਡ ਵਾਸੀ

Conclusion:ਵਾਈਸ 3 ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਨੂੰ ਹਰ ਮਹੀਨੇ ਪੈਨਸ਼ਨ ਦਿੱਤੀ ਜਾ ਰਹੀ ਹੈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਸੁਤੰਤਰਤਾ ਸੈਨਾਨੀਆਂ ਨੂੰ ਸਰਕਾਰ ਵੱਲੋਂ ਹਰ ਮਹੀਨੇ ਪੈਨਸ਼ਨ ਦਿੱਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੂੰ ਜ਼ਿਲ੍ਹੇ ਦੇ ਹਰ ਪ੍ਰੋਗਰਾਮ ਵਿਚ ਬੁਲਾਇਆ ਜਾਂਦਾ ਹੈ ਉਥੇ ਹੀ ਪ੍ਰਸ਼ਾਸਨ ਹਰ ਵਿਭਾਗ ਨੂੰ ਆਦੇਸ਼ ਜਾਰੀ ਕਰ ਰਿਹਾ ਹੈ ਕਿ ਸੁਤੰਤਰਤਾ ਸੈਨਾਨੀਆਂ ਨੂੰ ਹਰ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ

ਬਾਈਟ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮਾਨਸਾ
ETV Bharat Logo

Copyright © 2025 Ushodaya Enterprises Pvt. Ltd., All Rights Reserved.