ਮਾਨਾਸਾ: ਮਾਨਸਾ ਰੇਲਵੇ ਸਟੇਸ਼ਨ ਉੱਤੇ ਧਰਨੇ ਵਿੱਚ ਸ਼ਾਮਿਲ ਹੋਏ ਪਿੰਡ ਗੜੱਦੀ ਦੇ 50 ਸਾਲਾ ਕਿਸਾਨ ਜੁਗਰਾਜ ਸਿੰਘ ਦੀ ਮੌਤ ਹੋ ਗਈ ਸੀ। ਜਿਸ ਦਾ ਅੱਜ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਕਰਵਾਇਆ ਜਾਵੇਗਾ। ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਦਾ ਮੁਆਵਜ਼ਾ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਕਰਜ ਮੁਆਫ਼ੀ ਦੇਣ ਦੇ ਐਲਾਨ ਕੀਤੇ ਹਨ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨਾਲ ਸਹਿਮਤੀ ਪ੍ਰਗਟਾਉਂਦਿਆਂ ਬੁੱਧਵਾਰ ਨੂੰ ਅੰਤਿਮ ਸਸਕਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਕਿਸਾਨ ਮਹਿੰਦਰ ਸਿੰਘ ਅਤੇ ਵਕੀਲ ਬਲਕਰਣ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਲਈ ਪੰਜ ਲੱਖ ਰੁਪਏ , ਸਰਕਾਰੀ ਨੌਕਰੀ ਅਤੇ ਸਰਕਾਰੀ ਕਰਜ਼ਾ ਮੁਆਫ਼ ਕਰਣ ਦੀ ਮੰਗ ਕੀਤੀ ਸੀ। ਜਿਸ ਦੇ ਲਈ ਅਧਿਕਾਰੀਆਂ ਨਾਲ ਸਾਡੀਆਂ ਮੀਟਿੰਗਾਂ ਲਗਾਤਾਰ ਜਾਰੀ ਸਨ।
ਉਨ੍ਹਾਂ ਦੱਸਿਆ ਕਿ ਸਾਡੀ ਜਥੇਬੰਦੀਆਂ ਅਤੇ ਪਰਿਵਾਰ ਨੂੰ ਪ੍ਰਸ਼ਾਸਨ ਨੇ ਤਿੰਨ ਲੱਖ ਰੁਪਏ ਮੁਆਵਜ਼ਾ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਕਰਜ਼ ਮੁਆਫ਼ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਅਸੀਂ ਜੁਗਰਾਜ ਸਿੰਘ ਦਾ ਪੋਸਟਮਾਰਟਮ ਕਰਵਾ ਲਿਆ ਹੈ ਅਤੇ ਬੱਧਵਾਰ ਨੂੰ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।