ਮਾਨਸਾ: ਗੈਂਗਸਟਰ ਦੀਪਕ ਟੀਨੂੰ ਨੂੰ ਫਰਾਰ ਕਰਨ ਦੇ ਮਾਮਲੇ (Gangster Deepak Tinu absconded case) ਵਿੱਚ ਬਰਖਾਸਤ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦੀ ਜਗ੍ਹਾ ਹੁਣ ਜਗਦੀਸ਼ ਸ਼ਰਮਾ ਨੂੰ ਸੀਆਈਏ ਸਟਾਫ ਦਾ ਇੰਚਾਰਜ ਲਗਾ ਦਿੱਤਾ ਗਿਆ ਹੈ।
ਇਹ ਵੀ ਪੜੋ: ਅੱਜ ਕੱਚੇ ਅਧਿਆਪਕਾਂ ਨੂੰ ਮਿਲੇਗਾ ਵੱਡਾ ਤੋਹਫਾ !
ਦੱਸ ਦਈਏ ਕਿ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ਦੇ ਵਿੱਚ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋ ਕਿ ਪੁਲਿਸ ਰਿਮਾਂਡ ਉਤੇ ਚੱਲ ਰਿਹਾ ਹੈ, ਜਿਸ ਨੂੰ ਹੁਣ 7 ਅਕਤੂਬਰ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਿਤਪਾਲ ਪੁਲਿਸ ਵਿਭਾਗ ਵਿੱਚ ਤਰੱਕੀ ਕਰਨ ਲਈ ਇੱਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨਾ ਚਾਹੁੰਦਾ ਸੀ ਅਤੇ ਗੈਂਗਸਟਰ ਟੀਨੂੰ ਨੇ ਉਸਨੂੰ ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰਾਂ ਦੀ ਖੇਪ ਫੜਾਉਣ ਦਾ ਵਾਅਦਾ ਕੀਤਾ ਸੀ। ਉਥੇ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਦੀਪਕ ਟੀਨੂੰ ਆਪਣੀ ਪ੍ਰੇਮਿਕਾ ਨਾ ਫਰਾਰ ਹੋਇਆ ਹੈ ਕਿ ਪੁਲਿਸ ਮੁਲਾਜ਼ਮ ਹੀ ਹੈ ਤੇ ਵਾਇਰਲੈੱਸ ਵਿੰਗ ਵਿੱਚ ਤਾਇਨਾਤ ਹੈ।
ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ: ਦੱਸ ਦਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵਿੱਟਰ ਉੱਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦੀਪਕ ਟੀਨੂੰ ਦੇ ਹਿਰਾਸਤ ਚੋਂ ਫਰਾਰ ਹੋਣ ਅਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤਾ ਗਈ ਸੀ।
ਇਹ ਵੀ ਪੜੋ: ਪਾਕਿਸਤਾਨ ਤੋਂ ਹਥਿਆਰਾਂ ਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇੱਕ ਕੈਦੀ ਸਮੇਤ ਦੋ ਗ੍ਰਿਫ਼ਤਾਰ