ETV Bharat / state

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਪੁਲਿਸ - ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ

ਦਿੱਲੀ ਦੀ ਤਿਹਾੜ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਹੈ ਅਤੇ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੇ ਸੀਆਈਏ ਸਟਾਫ ਵਿੱਚ ਰੱਖਿਆ ਗਿਆ ਹੈ। ਜਿੱਥੋਂ ਸਵੇਰੇ ਉਸ ਦਾ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜੱਗੂ ਭਗਵਾਨਪੁਰੀਆ ਰਿਮਾਂਡ ਲੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਸੰਬੰਧਿਤ ਪੁੱਛਗਿੱਛ ਕੀਤੀ ਜਾਵੇਗੀ।

Gangster Jaggu Bhagwanpuria taken from Tihar Jail to Mansa in Sidhu Musa murder case
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਪੁਲਿਸ
author img

By

Published : Jun 30, 2022, 6:53 AM IST

ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਬੇਸ਼ੱਕ ਸਿੱਧੂ ਮੂਸੇਵਾਲੇ ਦਾ ਕਤਲ ਹੋਏ ਅੱਜ ਪੂਰਾ ਇੱਕ ਮਹੀਨਾ ਹੋ ਚੁੱਕਿਆ ਹੈ। ਮਾਨਸਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ 14 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਮੁੱਖ ਸਾਜ਼ਿਸ਼ਕਰਤਾ ਸਮੇਤ ਇਸ ਮਾਮਲੇ ਵਿੱਚ ਰੈਕੀ ਕਰਨ ਵਾਲੇ ਜਾਂ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੱਜ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਹੈ ਅਤੇ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੇ ਸੀਆਈਏ ਸਟਾਫ ਵਿੱਚ ਰੱਖਿਆ ਗਿਆ ਹੈ। ਜਿੱਥੋਂ ਸਵੇਰੇ ਉਸ ਦਾ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜੱਗੂ ਭਗਵਾਨਪੁਰੀਆ ਰਿਮਾਂਡ ਲੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਸੰਬੰਧਿਤ ਪੁੱਛਗਿੱਛ ਕੀਤੀ ਜਾਵੇਗੀ।

ਕਤਲ ਵਿੱਚ ਸ਼ਾਮਲ ਸਨ ਸ਼ੂਟਰ: ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸੂਤਰਾਂ ਦੇ ਵਿੱਚ ਦੋ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰ ਸ਼ਾਮਲ ਸਨ, ਜਿਸ ਕਾਰਨ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਲਈ ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਹੈ। ਅੱਜ ਦੇਰ ਰਾਤ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਈ।

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਪੁਲਿਸ

ਪਹਿਲਾਂ ਵੀ ਹੋ ਚੁੱਕੀ ਹੈ ਪੁੱਛਗਿੱਛ: ਦੱਸਣਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿੱਚ ਉਸਨੇ ਦੱਸਿਆ ਕਿ ਤਿਹਾੜ ਜੇਲ੍ਹ ਵਿੱਚ ਉਹ ਅਤੇ ਲਾਰੈਂਸ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਕਰਦੇ ਸਨ। ਹਾਲਾਂਕਿ, ਬਾਅਦ ਵਿੱਚ ਉਸਦੀ ਬੈਰਕ ਬਦਲ ਦਿੱਤੀ ਗਈ ਸੀ। ਉਸ ਤੋਂ ਬਾਅਦ ਉਸ ਨੂੰ ਨਹੀਂ ਪਤਾ ਕਿ ਅੱਗੇ ਕੀ ਹੋਇਆ।

AGTF ਦੀ ਪ੍ਰੈਸ ਕਾਨਫਰੰਸ 'ਚ ਰਿਮਾਂਡ ਰੂਮ ਦੇ ਵੱਡੇ ਖੁਲਾਸੇ : ਮੁਸੇਵਾਲਾ ਕਤਲਕਾਂਡ ਨੂੰ ਲੈ ਕੇ AGTF ਚੀਫ਼, ADGP ਪ੍ਰਮੋਦ ਬਾਨ ਨੇ PHQ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤਮਾਮ ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕੌਣ ਗੈਂਗਸਟਰਾਂ ਨੂੰ ਪਾਲ ਰਿਹਾ ਹੈ। ਕੌਣ ਇਨ੍ਹਾਂ ਨੂੰ ਹਥਿਆਰ, ਸ਼ੂਟਰ ਅਤੇ ਪੈਸਾ ਮੁਹੱਈਆ ਕਰਵਾ ਰਿਹਾ ਹੈ।

ਉੁਨ੍ਹਾਂ ਦੱਸਿਆ ਕਿ 3 ਵਾਰ ਮੂਸੇਵਾਲਾ ਦੀ ਰੇਕੀ ਕੀਤੀ ਗਈ ਹੈ। ਗੋਲਡੀ ਬਰਾੜ ਨਾਲ ਮਿਲ ਕੇ ਸਾਜਿਸ਼ ਰਚੀ ਗਈ ਸੀ। 29 ਮਈ ਤੋਂ ਪਹਿਲਾਂ ਵੀ ਮੂਸੇਵਾਲਾ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਲਾਰੈਂਸ ਬਿਸ਼ਨੋਈ ਕਤਲਕਾਂਡ ਦਾ ਮਾਸਟਰਮਾਈਂਡ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 13 ਗ੍ਰਿਫ਼ਤਾਰੀਆਂ ਕੀਤੀਆਂ ਹਨ। ਦਿੱਲੀ ਪੁਲਿਸ ਨੇ 2 ਸ਼ੂਟਰਾਂ ਸਣੇ 3 ਗ੍ਰਿਫ਼ਤਾਰੀਆਂ ਕੀਤੀਆਂ। ਕਤਲਕਾਂਡ ਵਿੱਚ AK ਸੀਰੀਜ਼ ਦੇ ਹਥਿਆਰ ਵਰਤੇ ਗਏ। ਬਾਨ ਨੇ ਕਿਹਾ ਕਿ ਪ੍ਰਿਅਵ੍ਰਤ ਫ਼ੌਜੀ ਤੋਂ ਵੀ ਪੁੱਛਗਿੱਛ ਹੋਵੇਗੀ।

ਪੁੱਛਗਿੱਛ ਦੌਰਾਨ ਲਾਰੈਂਸ ਨੇ ਖੋਲ੍ਹੇ ਕਈ ਰਾਜ਼ : ਦੱਸ ਦਈਏ ਕਿ ਬੀਤੇ ਦਿਨ ਤੋਂ ਹੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਗਈ ਸੀ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਮਾਮਲੇ ਸਬੰਧੀ ਕਈ ਰਾਜ ਖੋਲ੍ਹੇ ਹਨ। ਨਾਲ ਹੀ ਮਾਮਲੇ ਦਾ ਮਾਸਟਰ ਮਾਈਂਡ ਗੋਲਡੀ ਸਬੰਧਿਤ ਵੀ ਲਾਰੈਂਸ ਬਿਸ਼ਨੋਈ ਨੇ ਕਈ ਖੁਲਾਸੇ ਕੀਤੇ। ਸੂਤਰਾਂ ਮੁਤਾਬਿਕ ਲਾਰੈਂਸ ਨੇ ਗੋਲਡੀ ਬਰਾੜ ਨਾਲ ਆਪਣੇ ਸਬੰਧਾਂ ਦਾ ਵੀ ਖੁਲਾਸਾ ਕੀਤਾ। ਸੂਤਰਾਂ ਦੀ ਮੰਨੀਏ ਤਾਂ ਕਈ ਗਾਇਕਾਂ ਤੋਂ ਰੰਗਦਾਰੀ ਲੈਣ ਦੀ ਵੀ ਗੱਲ ਨੂੰ ਕਬੂਲੀ ਹੈ।

'ਕਤਲ ਤੋਂ ਬਾਅਦ ਦਫਨਾਏ ਗਏ ਸੀ ਹਥਿਆਰ': ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਥਿਆਰ ਨੂੰ ਦਫਨਾ ਦਿੱਤਾ ਗਿਆ ਸੀ। ਹਥਿਆਰ ਨੂੰ ਹਮਲਾਵਰ ਜਿਆਦਾ ਦੂਰ ਤੱਕ ਨਹੀਂ ਲੈ ਕੇ ਗਏ ਸੀ। ਪੁਲਿਸ ਜਲਦ ਹੀ ਹਥਿਆਰ ਨੂੰ ਬਰਾਮਦ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਬਾਰਡਰ ਕੋਲ ਮਿੱਟੀ ’ਚ ਹਥਿਆਰ ਨੂੰ ਦਫਨ ਕੀਤੇ ਗਏ ਹਨ।

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ: ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਵੱਲੋਂ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਮਾਨਸਾ ਲਿਆਂਦਾ ਗਿਆ ਸੀ। ਜਿੱਥੇ ਪੰਜਾਬ ਪੁਲਿਸ ਬੀਤੇ ਦਿਨ ਹੀ ਤੜਕਸਾਰ ਬਿਸ਼ਨੋਈ ਨੂੰ ਮਾਨਸਾ ਅਦਾਲਤ 'ਚ ਪੇਸ਼ ਕਰਕੇ ਸੱਤ ਦਿਨ ਦਾ ਰਿਮਾਂਡ ਹਾਸਲ ਕੀਤੀ ਗਈ ਸੀ।

29 ਮਈ ਨੂੰ ਹੋਇਆ ਸੀ ਮੂਸੇਵਾਲਾ ਦਾ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ 29 ਮਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਹਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਜ ਮੂਸੇਵਾਲਾ ਦੇ ਕਤਲ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਕਿਹਾ- ਔਰਤਾਂ ਨਾਲ ਕੀਤਾ ਵਾਅਦਾ ਜਲਦ ਕਰਾਂਗੇ ਪੂਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.