ETV Bharat / state

ਕੰਧੋਵਾਲੀਆ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਕੋਰਟ 'ਚ ਕੀਤਾ ਪੇਸ਼ੀ - ਗੈਂਗਸਟਰ ਲਾਰੈਂਸ ਬਿਸ਼ਨੋਈ

ਅੱਜ ਮਾਨਸਾ ਦੀ ਅਦਾਲਤ ਕੋਲੋਂ ਅੰਮ੍ਰਿਤਸਰ ਪੁਲਿਸ ਨੇ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਹੈ। ਜਿਸ ਦੇ ਤਹਿਤ ਲਾਰੈਂਸ ਬਿਸ਼ਨੋਈ ਦੀ ਕੰਧੋਵਾਲੀਆ ਕਤਲ ਮਾਮਲੇ 'ਚ ਮ੍ਰਿਤਸਰ ਕੋਰਟ 'ਚ ਪੇਸ਼ ਕੀਤਾ ਗਿਆ ਹੈ।

ਕੰਧੋਵਾਲੀਆ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਅੰਮ੍ਰਿਤਸਰ

author img

By

Published : Jun 27, 2022, 3:48 PM IST

Updated : Jun 27, 2022, 10:47 PM IST

ਮੁਹਾਲੀ: ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਜੋ ਮਾਮਲੇ ਵਿੱਚ ਨਾਮਜ਼ਦ ਹਨ ਤਾਂ ਕਿ ਮਾਮਲੇ ਦੀ ਜਲਦ ਤੋਂ ਜਲਦ ਤੈਅ ਤੱਕ ਪਹੁੰਚਿਆ ਜਾ ਸਕੇ। ਇਸੇ ਦੇ ਚੱਲਦੇ ਪਿਛਲੇ ਕਈ ਦਿਨ੍ਹਾਂ ਮੂਸੇਵਾਲਾ ਮਾਮਲੇ ਦੇ ਮੁੱਖ ਮੁਲਜ਼ਮ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਕਈ ਦਿਨ੍ਹਾਂ ਤੋ ਰਿੜਕ ਰਹੀ ਹੈ। ਅਦਾਲਤ ਨੇ ਬਿਸ਼ਨੋਈ ਨੂੰ ਟ੍ਰਾਜ਼ਿੰਟ ਰਿਮਾਂਡ 'ਤੇ ਅੰਮ੍ਰਿਤਸਰ ਭੇਜਿਆ। ਹੁਣ ਰਾਣਾ ਕੰਧੋਵਾਲੀਆ ਕਤਲ ਕੇਸ 'ਚ ਅੰਮ੍ਰਿਤਸਰ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆ ਰਹੀ ਹੈ, ਉਸ ਮਾਮਲੇ ਵਿੱਚ ਜਿੱਥੇ ਪੁੱਛਗਿਛ ਹੋਵੇਗੀ।

ਕੰਧੋਵਾਲੀਆ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਅੰਮ੍ਰਿਤਸਰ

ਮਾਨਸਾ ਤੋਂ ਰਵਾਨਾ ਹੋਈ ਪੁਲਿਸ:
ਲਾਰੈਂਸ ਬਿਸ਼ਨੋਈ ਨੂੰ ਲੈ ਕੇ ਭਾਰੀ ਸੁਰੱਖਿਆ ਹੇਠ ਪੁਲਿਸ ਟੀਮ ਮਾਨਸਾ ਤੋਂ ਅੰਮ੍ਰਿਤਸਰ ਲਈ ਰਵਾਨਾ ਹੋ ਚੁੱਕੀ ਹੈ। ਲਾਰੈਂਸ ਬਿਸ਼ਨੋਈ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਰੱਖਿਆ ਜਾਵੇਗਾ। ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਨਸਾ ਅਦਾਲਤ ਵੱਲੋਂ ਰਾਜ ਮਾਰਗ 'ਤੇ ਅੰਮ੍ਰਿਤਸਰ ਭੇਜਿਆ ਗਿਆ। ਇਸ ਮੌਕੇ ਬਠਿੰਡਾ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੇ ਰਿੰਗ ਰੋਡ ਰਾਹੀਂ ਅੰਮ੍ਰਿਤਸਰ ਦੇ ਰਸਤੇ ਭੇਜਿਆ ਗਿਆ ਹੈ। ਬਠਿੰਡਾ ਦੇ ਆਈਟੀਆਈ ਚੌਕ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦੇ ਪੁਲਿਸ ਵੱਲੋਂ ਬਕਾਇਦਾ ਆਉਣ ਜਾਣ ਵਾਲੇ ਵਹੀਕਲਾਂ ਨੂੰ ਦਾ ਕਾਫ਼ਲਾ ਰੋਕ ਦਿੱਤਾ ਗਿਆ ਅਤੇ ਇਸ ਮੌਕੇ ਬਕਾਇਦਾ ਬਠਿੰਡਾ ਪੁਲਿਸ ਵੱਲੋਂ ਪੈਲੇਟ ਕਰਕੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਹੱਦ ਤੋਂ ਲੰਘਾਇਆ ਗਿਆ।

ਬਿਸ਼ਨੋਈ ਨੂੰ ਲੈ ਕੇ ਮਾਨਸਾ ਤੋਂ ਰਵਾਨਾ

ਅੰਮ੍ਰਿਤਸਰ ਵਿੱਚ ਸੁੱਰਖਿਆ ਦੇ ਪ੍ਰਬੰਧ:
ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਉਣ ਨੂੰ ਲੈਕੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਵਲੋਂ ਪੁਲਿਸ ਸੁਰੱਖਿਆ ਨੂੰ ਲੈਕੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਰਾਤ ਨੂੰ ਕਰੀਬ 12 ਵਜੇ ਤੱਕ ਅੰਮ੍ਰਿਤਸਰ ਪਹੁੰਚ ਜਾਣਗੇ।ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ਦੇ ਬਾਹਰ ਵੀ ਕਾਫੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁੱਖਤਾ ਪ੍ਰਬੰਧ

ਕੰਧੋਵਾਲੀਆਂ ਕਤਲ ਮਾਮਲੇ 'ਚ FIR ਕਾਪੀ:
ਦੱਸ ਦਈਏ ਕਿਜ਼ਮਾਨਤ 'ਤੇ ਰਿਹਾਅ ਹੋਏ ਬਦਨਾਮ ਗੈਂਗਸਟਰ ਰਣਦੀਪ ਸਿੰਘ ਉਰਫ਼ ਰਾਣਾ ਕੰਧੋਵਾਲੀਆ ਦੀ ਬੁੱਧਵਾਰ ਸਵੇਰੇ ਹਸਪਤਾਲ 'ਚ ਮੌਤ ਹੋ ਗਈ। ਮੰਗਲਵਾਰ ਰਾਤ ਅੱਠ ਵਜੇ ਦੋ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਰਾਣਾ ਸਮੇਤ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਲੋਕਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਵਿੱਚ ਚਾਰ ਨੌਜਵਾਨ ਸ਼ਾਮਲ ਸਨ। ਉਹ ਚਿੱਟੇ ਰੰਗ ਦੇ ਕ੍ਰੇਟਾ ਵਿੱਚ ਆਏ ਸਨ। ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ 1 ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

ਸਿੱਧੂ ਮੂਸੇਵਾਲਾ ਕਤਲ

ਇਸ ਤੋਂ ਪਹਿਲਾਂ ਪੁਲਿਸ ਵੱਲੋਂ ਮਾਨਸਾ ਅਦਾਲਤ ਤੋਂ ਮੁਲਜ਼ਮ ਦਾ ਮੁੜ 5 ਦਿਨ ਦਾ ਰਿਮਾਂਡ ਲਿਆ ਗਿਆ ਸੀ ਜਿਸ ਤੋਂ ਬਾਅਦ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਪਰ, ਅੱਜ ਮੁਲਜ਼ਮ ਦਾ ਰਿਮਾਂਡ ਖ਼ਤਮ ਹੋ ਰਿਹਾ ਹੈ ਜਿਸ ਕਰਕੇ ਉਸ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਸੀ। ਪਿਛਲੇ 12 ਦਿਨਾਂ ਤੋਂ ਸੀ.ਆਈ.ਏ ਸਟਾਫ਼ ਖਰੜ ਦੇ ਪੁਲਿਸ ਰਿਮਾਂਡ 'ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਹਾਲੀ ਦੇ ਖਰੜ ਤੋਂ ਮਾਨਸਾ ਅਦਾਲਤ ਵਿੱਚ ਲਿਆਂਦਾ ਗਿਆ ਹੈ।

Gangster Lawrence Bishnoi
ਕੰਧੋਵਾਲੀਆ ਕਤਲ ਮਾਮਲੇ ਦੀ FIR ਕਾਪੀ

ਰਾਣਾ ਕੰਧੋਵਾਲੀਆ ਦੇ ਹਸਪਤਾਲ ਚ ਮਾਰੀਆਂ ਸਨ ਗੋਲੀਆਂ:
ਦੱਸ ਦਈਏ ਕਿ ਮੰਗਲਵਾਰ ਰਾਤ ਨੂੰ ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਨੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਆਪਣੇ ਵਿਰੋਧੀ ਰਾਣਾ ਕੰਦੋਵਾਲੀਆ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ 'ਚ ਜ਼ਖਮੀ ਹੋਏ ਰਾਣਾ ਦੀ ਬੁੱਧਵਾਰ ਸਵੇਰੇ 6 ਵਜੇ ਹਸਪਤਾਲ 'ਚ ਮੌਤ ਹੋ ਗਈ। ਦਿੱਲੀ ਦੀ ਤਿਹਾੜ ਜੇਲ 'ਚ ਬੰਦ ਬਦਨਾਮ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਉਸ ਨੇ ਦੱਸਿਆ ਹੈ ਕਿ ਉਸ ਦੇ ਗਰੋਹ ਦੇ ਕਿਹੜੇ-ਕਿਹੜੇ ਮੈਂਬਰਾਂ ਨੇ ਇਹ ਕਤਲ ਕਿਉਂ ਕੀਤਾ ਹੈ।

Gangster Lawrence Bishnoi
ਕੰਧੋਵਾਲੀਆ ਕਤਲ ਮਾਮਲੇ ਦੀ FIR ਕਾਪੀ

ਜੱਗੂ ਭਗਵਾਨਪੁਰੀਆ ਤੇ ਉਸਦੇ ਦੋਸਤਾਂ ਖਿਲਾਫ ਮਾਮਲਾ ਦਰਜ:
ਦੂਜੇ ਪਾਸੇ ਮੰਗਲਵਾਰ ਦੇਰ ਰਾਤ ਥਾਣਾ ਮਜੀਠਾ ਰੋਡ 'ਚ ਜੱਗੂ ਭਗਵਾਨਪੁਰੀਆ, ਉਸ ਦੇ ਸਾਥੀ ਰੋਸ਼ਨ ਸੁੰਦਰ, ਮਨੀ ਰਈਆ ਅਤੇ ਕੁਝ ਹੋਰ ਗੈਂਗਸਟਰਾਂ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਣਾ ਦੀ ਮੌਤ ਤੋਂ ਬਾਅਦ ਇਸ ਮਾਮਲੇ ਵਿੱਚ ਕਤਲ ਦੀ ਧਾਰਾ ਲਗਾਈ ਗਈ ਹੈ। ਪੁਲਿਸ ਨੇ ਰਾਣਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਸ਼ਾਮ ਨੂੰ ਪਿੰਡ ਵਿੱਚ ਰਾਣਾ ਦਾ ਸਸਕਾਰ ਕਰ ਦਿੱਤਾ ਗਿਆ।

Gangster Lawrence Bishnoi
ਕੰਧੋਵਾਲੀਆ ਕਤਲ ਮਾਮਲੇ ਦੀ FIR ਕਾਪੀ

ਹਥਿਆਰਾਂ ਨਾਲ ਲੈਸ ਰਹਿੰਦਾ ਸੀ ਰਾਣਾ:
ਜ਼ਿਲ੍ਹਾ ਅੰਮ੍ਰਿਤਸਰ ਦੇਹੱਟੀ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਕੰਦੋਵਾਲੀਆ ਦੇ ਰਹਿਣ ਵਾਲੇ ਰਣਵੀਰ ਸਿੰਘ ਉਰਫ਼ ਰਾਣਾ ਕਦੋਵਾਲੀਆ ਪੁੱਤਰ ਸਤਿਆਵਰੁਣਜੀਤ ਸਿੰਘ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਅਤੇ ਉਸ ਦੇ ਸਾਥੀਆਂ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜੇਲ੍ਹ ਦੀਆਂ ਲਗਾਤਾਰ ਧਮਕੀਆਂ ਕਾਰਨ ਰਾਣਾ ਕਦੇ ਵੀ ਇਕੱਲਾ ਘਰੋਂ ਬਾਹਰ ਨਹੀਂ ਨਿਕਲਦਾ ਸੀ। ਹਮੇਸ਼ਾ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਘਰੋਂ ਨਿਕਲਦਾ ਸੀ।

ਇਸ ਮਾਮਲੇ ਵਿੱਚ ਵਕੀਲ ਨੇ ਦੱਸਿਆ ਕਿ ਅੰਮ੍ਰਿਤਰ ਪੁਲਿਸ ਵੱਲੋਂ ਇੱਕ ਅਰਜੀ ਦਾਖਲ ਕੀਤੀ ਹੈ ਅਤੇ ਕਿਹਾ ਹੈ ਕਿ 135 ਨੰਬਰ ਐਫਆਈਆਰ ਦਰਜ ਹੈ ਅਤੇ ਜਿਸਦੇ ਚੱਲਦੇ ਲਾਰੈਂਸ ਦੀ ਇਸ ਮਾਮਲੇ ਵਿੱਚ ਉਹ ਲੋੜੀ ਦਾ ਹੈ ਜਿਸਦੇ ਅਦਾਲਤ ਨੇ ਅੰਮ੍ਰਿਤਸਰ ਪੁਲਿਸ ਨੂੰ ਟ੍ਰਾਂਜਿਟ ਰਿਮਾਂਡ ਦਿੱਤਾ ਗਿਆ ਹੈ 24 ਘੰਟਿਆਂ ਦਾ। ਉਨ੍ਹਾਂ ਦੱਸਿਆ ਕਿ ਭਲਕੇ ਲਾਰੈਂਸ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਕੀਲ ਨੇ ਕਿਹਾ ਕਿ ਮਾਨਸਾ ਮਾਮਲੇ ਵਿੱਚ ਝੂਠੇ ਇਲਜ਼ਾਮ ਲੱਗੇ ਹਨ ਅਤੇ ਲਾਰੈਂਸ ਬਿਸ਼ਨੋਈ ਦਾ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕਾਂਡ: ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਮੁੜ ਮਿਲਿਆ ਰਿਮਾਂਡ

Last Updated : Jun 27, 2022, 10:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.