ਮਨਸਾ: ਕੋਟ ਧਰਮੂ ਦੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੇ ਆਯੋਜਨ ਸਬੰਧੀ ਲੱਗੇ ਬੈਨਰਾਂ 'ਤੇ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਕਈ ਲੋਕਾਂ ਦੀਆਂ ਫ਼ੋਟੋਆਂ 'ਤੇ ਕਾਲ਼ਖ ਪੋਤਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੋਸਟਰਾਂ ਉੱਤੇ ਲੱਗੀ ਫ਼ੋਟੋਆਂ 'ਤੇ ਕਾਲਖ਼ ਪੋਤਣ ਦੇ ਨਾਲ-ਨਾਲ ਕੌਮ ਦੇ ਗੱਦਾਰ ਵੀ ਲਿਖਿਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਰਾਰਤੀ ਅਨਸਰਾਂ ਵੱਲੋਂ ਇਸ ਘਟਨਾ ਨੂੰ ਰਾਤ ਵੇਲੇ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾ-ਪੈਰਾਂ ਦੀ ਪੈ ਗਈ ਤੇ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਧਰਮ ਪ੍ਰਚਾਰਕ ਕਮੇਟੀ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਇਹ ਸ਼ਰਾਰਤ ਸਿੱਖ ਵਿਰੋਧੀ ਧਿਰਾਂ ਦੀ ਹੈ ਜੋ ਕਿਸੇ ਏਜੰਸੀ ਦੇ ਇਸ਼ਾਰੇ ਉੱਤੇ ਕੰਮ ਕਰ ਰਹੀਆਂ ਹਨ ਤੇ ਉਨ੍ਹਾਂ ਇਸ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।