ETV Bharat / state

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਪਿੜ 'ਚ ਡੱਟੀਆਂ ਪੰਜਾਬ ਦੀਆਂ ਧੀਆਂ - bku

ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਪਿੜ ਵਿੱਚ ਹਨ। ਇਨ੍ਹਾਂ ਸੰਘਰਸ਼ਾਂ ਵਿੱਚ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਕਿਸਾਨਾਂ ਦੀਆਂ ਧੀਆਂ ਵੀ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਵੇਖੋ ਖ਼ਾਸ ਰਿਪੋਰਟ...

Girls are also taking part in the ongoing peasant struggle against agricultural laws on a large scale
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਪਿੜ 'ਚ ਡੱਟੀਆਂ ਪੰਜਾਬੀਆਂ ਧੀਆਂ
author img

By

Published : Oct 6, 2020, 9:25 PM IST

ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦਾ ਕਿਸਾਨ, ਆਮ ਲੋਕ ਅਤੇ ਕਲਾਕਾਰ ਵੀ ਸੰਘਰਸ਼ ਦੇ ਮੈਦਾਨ ਵਿੱਚ ਹਨ। 1 ਅਕਤੂਬਰ ਤੋਂ ਪੰਜਾਬ ਭਰ ਵਿੱਚ ਰੇਲਵੇ ਪੱਟੜੀਆਂ ਨੂੰ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਨਿਗਮੀ ਅਦਾਰਿਆਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਨਸਾ ਵਿਖੇ ਰਿਲਾਇੰਸ ਪੈਟਰੋਲ ਪੰਪ ਦੇ ਬਾਹਰ ਧਰਨਾ ਦੇ ਰਹੇ ਬੀਕੇਯੂ ਉਗਰਾਹਾਂ ਦੇ ਧਰਨੇ ਵਿੱਚ ਜਿੱਥੇ ਬਜ਼ੁਰਗ, ਨੌਜਵਾਨ ਅਤੇ ਔਰਤਾਂ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ, ਉੱਥੇ ਹੀ ਹੁਣ ਇਸ ਸੰਘਰਸ਼ ਵਿੱਚ ਕਿਸਾਨਾਂ ਦੀਆਂ ਧੀਆਂ ਵੀ ਸ਼ਮੂਲੀਅਤ ਕਰਨ ਲੱਗੀਆਂ ਹਨ।

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਪਿੜ 'ਚ ਡੱਟੀਆਂ ਪੰਜਾਬੀਆਂ ਧੀਆਂ

ਕਿਸਾਨਾਂ ਦੀਆਂ ਇਹ ਧੀਆਂ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹਿਣਗੇ।

ਇਸ ਮੌਕੇ ਮਨਪ੍ਰੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕੀਤੇ ਨੇ ਉਨ੍ਹਾਂ ਦੇ ਵਿਰੋਧ 'ਚ ਉਹ ਲਗਾਤਾਰ ਧਰਨਿਆਂ ਵਿੱਚ ਸ਼ਾਮਲ ਹੋ ਕੇ ਆਪਣੇ ਮਾਂ-ਪਿਓ ਦਾ ਸਾਥ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿਸਾਨੀ ਨੂੰ ਬਚਾਉਣ ਲਈ ਉਹ ਆਪਣੇ ਮਾਪਿਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ। ਉਨ੍ਹਾਂ ਕਿਹਾ ਇਨ੍ਹਾਂ ਖੇਤੀ ਕਾਨੂੰਨਾਂ ਦੇ ਆਉਣ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਖੁੱਸ ਜਾਣਗੀਆਂ ਅਤੇ ਕਾਰਪੋਰੇਟ ਘਰਾਣੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰ ਲੈਣਗੇ, ਜਿਸ ਨਾਲ ਕਿਸਾਨ ਮਜ਼ਦੂਰ ਵਰਗ ਬੇਜ਼ਮੀਨਾ ਹੋ ਜਾਵੇਗਾ।

Girls are also taking part in the ongoing peasant struggle against agricultural laws on a large scale
ਮਨਪ੍ਰੀਤ ਕੌਰ

ਸੰਘਰਸ਼ 'ਚ ਸ਼ਾਮਲ ਨੌਜਵਾਨ ਕੁੜੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਨ੍ਹਾਂ ਚਿਰ ਉਹ ਆਪਣੇ ਮਾਪਿਆਂ ਦੇ ਨਾਲ ਇਨ੍ਹਾਂ ਸੰਘਰਸ਼ਾਂ ਵਿੱਚ ਸ਼ਾਮਲ ਹੁੰਦੀਆਂ ਰਹਿਣਗੀਆਂ।

ਕਿਸਾਨ ਸੰਘਰਸ਼ ਦੇ ਪਿੜ 'ਚ

ਇਸ ਮੌਕੇ ਕਿਸਾਨ ਦੀ ਧੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਹੁਣ ਉਹ ਚੁੱਲ੍ਹਾ ਚੌਂਕਾ ਸੰਭਾਲਣ ਤੱਕ ਹੀ ਸੀਮਤ ਨਹੀਂ ਸਗੋਂ ਆਪਣੇ ਹੱਕਾਂ ਲਈ ਲੜਣਾ ਵੀ ਜਾਣਦੀਆਂ ਹਨ। ਗੁਰਪ੍ਰੀਤ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਿਸਾਨ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਨ੍ਹਾਂ ਸਮਾਂ ਉਹ ਇਸ ਸੰਘਰਸ਼ ਵਿੱਚ ਵੱਧ-ਚੜ੍ਹਕੇ ਹਿੱਸਾ ਲੈਣਗੀਆਂ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਅਜਿਹੀਆਂ ਸਥਿਤੀਆਂ ਬਾਰੇ ਜਾਗਰੂਕ ਕਰਦੇ ਆ ਰਹੇ ਹਨ। ਇਸ ਦੇ ਲਈ ਇਨ੍ਹਾਂ ਧਰਨਿਆਂ ਵਿੱਚ ਉਨ੍ਹਾਂ ਦੀਆਂ ਮਾਵਾਂ, ਭੈਣਾਂ, ਧੀਆਂ ਅਤੇ ਨੌਜਵਾਨ ਪੁੱਤਰ ਤੋਂ ਇਲਾਵਾ ਨਿੱਕੇ-ਨਿੱਕੇ ਬੱਚੇ ਵੀ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਦੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.