ਮਾਨਸਾ: ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ 2500 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਜਿਵੇਂ ਹੀ ਸਰਕਾਰ ਸੱਤਾ ਵਿਚ ਆਈ ਤਾਂ ਸਰਕਾਰ ਵੱਲੋਂ ਸੱਤ ਸੌ ਪੰਜਾਹ ਰੁਪਏ ਪੈਨਸ਼ਨ ਹੀ ਦਿੱਤੀ ਜਾ ਰਹੀ ਸੀ। ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਬਜ਼ੁਰਗਾਂ ਨੂੰ1500 ਪੈਨਸ਼ਨ ਮਿਲ ਰਹੀ ਹੈ ਅਤੇ ਇਸਨੂੰ ਲੈਕੇ ਈਟੀਵੀ ਭਾਰਤ ਵੱਲੋਂ ਬਜ਼ੁਰਗਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜੇ ਤੱਕ ਉਨ੍ਹਾਂ ਨੂੰ 1500 ਰੁਪਏ ਪੈਨਸ਼ਨ ਨਹੀਂ ਮਿਲੀ ਅਤੇ ਇਸ ਵਾਰ ਵੀ ਉਨ੍ਹਾਂ ਨੂੰ 750 ਰੁਪਏ ਹੀ ਪੈਨਸ਼ਨ ਮਿਲੀ ਹੈ ਜਦੋਂਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਨਾਲ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਪੈਨਸ਼ਨ ਨੂੰ ਲੈਕੇ ਮਹਿਲਾਵਾਂ ਵੱਲੋਂ ਵੀ ਸਰਕਾਰ ਦੀ ਕਾਰਗੁਜਾਰੀ ਤੇ ਕਈ ਸਵਾਲ ਚੁੱਕੇ ਗਏ ਹਨ। ਮਹਿਲਾਵਾਂ ਦਾ ਕਹਿਣੈ ਕਿ ਸਰਕਾਰ ਆਪਣੇ ਵਾਅਦੇ ਤੋਂ ਮੁੱਕਰੀ ਹੈ। ਉਨ੍ਹਾਂ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਨ੍ਹਾਂ ਅਜੇ ਤੱਕ 750 ਰੁਪਏ ਹੀ ਪੈਨਸ਼ਨ ਦੇ ਦਿੱਤੇ ਜਾ ਰਹੇ ਹਨ। ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ 1500 ਰੁਪਏ ਦੇਣ ਦੀ ਵੀ ਗੱਲ ਕਹੀ ਗਈ ਪਰ ਅਜੇ ਤੱਕ ਉਨ੍ਹਾਂ ਨੂੰ 1500 ਵੀ ਨਹੀਂ ਦਿੱਤਾ ਗਿਆ। ਇਸ ਦੌਰਾਨ ਮਹਿਵਾਲਾਂ ਨੇ ਦੱਸਿਆ ਕਿ ਗਰੀਬਾਂ ‘ਤੇ ਕਰਜ਼ੇ ਦਾ ਬੋਝ ਵਧ ਰਿਹਾ ਹੈ ਪਰ ਸਰਕਾਰ ਉਨ੍ਹਾਂ ਆਪਣੇ ਵਾਅਦੇ ਵੀ ਪੂਰੇ ਨਹੀਂ ਕਰ ਰਹੀ।