ਮਾਨਸਾ : ਪੰਜਾਬ ਸਰਕਾਰ ਜਦੋਂ ਹੌਂਦ ਵਿੱਚ ਆਈ, ਤਾਂ ਹਰ ਮਹਿਕਮੇ ਦੇ ਮੁਲਾਜ਼ਮਾਂ ਨੂੰ ਸਹੁਲਤ ਦੇਣ ਦਾ ਵਾਅਦਾ ਕੀਤਾ ਗਿਆ ਅਤੇ ਕਿਹਾ ਸੀ ਕਿ ਕਿਸੇ ਵੀ ਮੁਲਾਜ਼ਮ ਨੂੰ ਧਰਨਾ ਦੇਣ ਦੀ ਲੋੜ ਨਹੀਂ ਪਵੇਗੀ। ਪਰ, ਇਹ ਵਾਅਦੇ ਸੱਚ ਹੁੰਦੇ ਕੀਤੇ ਵੀ ਨਜ਼ਰ ਨਹੀਂ ਆਉਂਦੇ, ਕਿਉਂਕਿ ਵੱਖ-ਵੱਖ ਥਾਵਾਂ ਉਤੇ ਮੁਲਾਜ਼ਮਾਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਸੂਬਾ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਅਜਿਹਾ ਹੀ ਕਹਿਣਾ ਹੈ ਮਾਨਸਾ ਵਿਖੇ ਕੀਤੇ ਜਾ ਰਹੇ ਧਰਨੇ ਵਿੱਚ ਬੈਠੇ ਮੁਲਾਜ਼ਮਾਂ ਦਾ, ਜੋ ਕਿ ਬੀਤੇ ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਹਨ।
ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਨੂੰ ਸੂਬਾ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਸਭ ਖੋਖਲੇ ਨਿਕਲੇ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਲਮ ਛੋੜ ਕੰਪਿਊਟਰ ਬੰਦ ਅਤੇ ਆਫਲਾਈਨ ਕੰਮ ਬੰਦ ਕਰਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਜਲਦੀ ਹੀ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ, ਤਾਂ ਆਉਣ ਵਾਲੇ ਸਮੇਂ ਦੇ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਹੋਣਗੇ। (protest against punjab government)
- ਦਿੱਲੀ 'ਚ ਦੁਕਾਨ 'ਤੇ ਵੇਚੇ ਜਾ ਰਹੇ ਸਨ ਧਾਰਮਿਕ ਚਿੰਨ੍ਹਾਂ ਵਾਲੇ ਔਰਤਾਂ ਦੇ ਅੰਡਰਗਾਰਮੈਂਟਸ, ਸਿੱਖ ਭਾਈਚਾਰੇ ਦੇ ਲੋਕਾਂ ਨੇ ਸ਼ਿਕਾਇਤ ਕਰਵਾਈ ਦਰਜ
- ਮੋਗਾ ਰੇਲਵੇ ਰੋਡ 'ਤੇ ਅਣਪਛਾਤਿਆਂ ਨੇ ਹਮਲਾ ਕਰਕੇ ਕੀਤੀ ਦੁਕਾਨ ਦੀ ਭੰਨਤੋੜ, ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ
- ਪੈਦਲ ਜਾ ਰਹੀ ਵਿਦਿਆਰਥਣ ਤੋਂ ਡੀਐੱਸਪੀ ਦਫਤਰ ਨੇੜੇ ਮੋਬਾਇਲ ਦੀ ਲੁੱਟ,ਪੀੜਤਾ ਨੇ ਪੁਲਿਸ 'ਤੇ ਸੁਣਵਾਈ ਨਾ ਕਰਨ ਦਾ ਲਾਇਆ ਇਲਜ਼ਾਮ
ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ : ਜ਼ਿਕਰਯੋਗ ਹੈ ਕਿ ਮਾਨਸਾ ਦੇ ਐਸਡੀਐਮ ਦਫਤਰ ਵਿਖੇ ਪੰਜਾਬ ਸਰਕਾਰ ਦੇ ਸਮੂਹ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਉਹਨਾਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ,ਪਰ ਸਰਕਾਰ ਵੱਲੋਂ ਇਹਨਾਂ ਸਾਰੀਆਂ ਹੀ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਕਰਮਚਾਰੀਆਂ ਦੇ ਵਿੱਚ ਰੋਸ ਹੈ।
ਉਨ੍ਹਾਂ ਕਿਹਾ ਕਿ ਅੱਜ ਸਮੂਹ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਆਫਲਾਈਨ ਕੰਮ ਬੰਦ ਅਤੇ ਕੰਪਿਊਟਰ ਬੰਦ ਕਰਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਹਨਾਂ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਦੇ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪਰ ਸਰਕਾਰ ਮੀਟਿੰਗਾਂ ਕਰਕੇ ਵੀ ਆਪਣੇ ਵਾਅਦਿਆਂ ਤੋਂ ਮੁੱਕਰ ਜਾਂਦੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ, ਤਾਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ। ਕਿਉਂਕਿ ਬਹੁਤ ਸਮੇਂ ਤੋਂ ਧਰਨੇ ਦਿੱਤੇ ਜਾ ਰਹੇ ਹਨ, ਪਰ ਸਰਕਾਰ ਵੱਲੋਂ ਇਹਨਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ। ਅਸੀਂ ਹਰ ਵਾਰ ਸਰਕਾਰ ਦੀਆਂ ਝੂਠੀਆਂ ਗੱਲਾਂ ਵਿੱਚ ਆ ਕੇ ਧਰਨੇ ਖਤਮ ਕਰਦੇ ਹਨ ਪਰ ਫਿਰ ਤੋਂ ਹਲਕੇ ਵਿੱਚ ਲੈ ਲਿਆ ਜਾਂਦਾ ਹੈ।