ETV Bharat / state

ਸਰਕਾਰ ਨੇ ਦੁੱਖੀ ਕੀਤਾ ਅੰਨਦਾਤਾ - punjab news latest

ਪੰਜਾਬ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਪਰ ਮਾਨਸਾ ਸ਼ਹਿਰ 'ਚ ਅੱਜੇ ਤੱਕ ਖ਼ਰੀਦ ਸ਼ੁਰੂ ਨਹੀਂ ਹੋਈ ਹੈ। ਕਿਸਾਨ ਅਤੇ ਆੜ੍ਹਤੀਏ ਸਰਕਾਰ ਦਾ ਇਸ ਵਰਤਾਅ ਤੋਂ ਦੁੱਖੀ ਹਨ। ਕੀ ਆਖਦੇ ਨੇ ਉਹ ਇਸ ਬਾਰੇ ਉਸ ਲਈ ਪੜ੍ਹੋ ਪੂਰੀ ਖ਼ਬਰ

ਫ਼ੋਟੋ
author img

By

Published : Oct 13, 2019, 8:33 PM IST

ਮਾਨਸਾ: ਬੇਸ਼ੱਕ ਪੰਜਾਬ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਪਰ ਸ਼ਹਿਰ ਦੀ ਅਨਾਜ ਮੰਡੀ ਵਿੱਚ ਅਜੇ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋਈ ਹੈ। ਇਸ ਸਮੱਸਿਆ ਕਾਰਨ ਕਿਸਾਨ ਵਰਗ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ ਉੱਥੇ ਹੀ ਮੰਡੀਆਂ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਵੀ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸਰਕਾਰ ਝੋਨਾ ਨਹੀਂ ਖ਼ਰੀਦ ਰਹੀ ਜਿਸ ਕਾਰਨ ਉਨ੍ਹਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਇਹ ਵਿਰੋਧ ਲੰਬਾ ਚਲੇਗਾ ਕਿਉਂਕਿ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ।

ਵੇਖੋ ਵੀਡੀਓ

ਇਸ ਮੁੱਦੇ 'ਤੇ ਕਿਸਾਨ ਨੇਤਾ ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸਰਕਾਰ ਨੇ ਖ਼ਰੀਦਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਵੱਲੋਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਵੇਲੇ ਦੁੱਖੀ ਹਨ। ਸਰਕਾਰ ਨੂੰ ਛੇਤੀ ਹੀ ਝੋਨੇ ਦੀ ਖ਼ਰੀਦ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨ ਅਤੇ ਆੜਤੀ ਸੁੱਖੀ ਹੋ ਸਕਣ।

ਜਦੋਂ ਸਰਕਾਰ ਨਵੀਂ ਬਣਦੀ ਹੈ ਤਾਂ ਕਿਸਾਨਾਂ ਨਾਲ ਬਹੁਤ ਵਾਅਦੇ ਕਰਦੀ ਹੈ। ਵੋਟਾਂ ਲੈਕੇ ਸਤਾ 'ਚ ਵੀ ਆ ਜਾਂਦੀ ਹੈ ਪਰ ਸਤਾ 'ਚ ਆਉਣ ਤੋਂ ਬਾਅਦ ਉਹ ਕਿਸਾਨਾਂ ਦੀ ਸਾਰ ਤੱਕ ਨਹੀਂ ਲੈਂਦੀ।

Intro:ਬੇਸ਼ੱਕ ਪੰਜਾਬ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਪਰ ਮਾਨਸਾ ਦੀ ਅਨਾਜ ਮੰਡੀ ਵਿੱਚ ਅਜੇ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋਈ ਜਿਸ ਕਾਰਨ ਕਿਸਾਨ ਵਰਗ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ ਉੱਥੇ ਹੀ ਮੰਡੀਆਂ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਵੀ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਉਧਰ ਸੈਲਰ ਮਾਲਕ ਪੰਜਾਬ ਸਰਕਾਰ ਤੇ ਜ਼ਬਰਦਸਤੀ ਸ਼ੈਲਰਾਂ ਵਿੱਚ ਝੋਨਾ ਲੋਡ ਕਰਨ ਦਾ ਦੋਸ਼ ਲਗਾ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਜਿਹੇ ਨਾਦਰਸ਼ਾਹੀ ਫਰਮਾਨ ਦਾ ਵਿਰੋਧ ਜਾਰੀ ਰਹੇਗਾ ਬੇਸ਼ੱਕ ਮਾਨਸਾ ਦੀ ਅਨਾਜ ਮੰਡੀ ਵਿੱਚ ਝੋਨੇ ਦੀਆਂ ਇੱਕਾ ਦੁੱਕਾ ਢੇਰੀਆਂ ਪਹੁੰਚੀਆਂ ਹਨ ਪਰ ਕਿਸਾਨਾਂ ਵੱਲੋਂ ਝੋਨਾ ਜਲਦੀ ਨਾ ਖਰੀਦੇ ਜਾਣ ਦੇ ਰੋਸ ਵਜੋਂ ਸਰਕਾਰ ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਏ ਜਾ ਰਹੇ ਹਨ ਜਿਸ ਕਾਰਨ ਕਿਸਾਨ ਵਰਗ ਸੰਘਰਸ਼ ਕਰਨ ਦੇ ਰੌਂਅ ਵਿੱਚ ਹੈ

Body:ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਪੰਜਾਬ ਦੀਆਂ ਮੰਡੀਆਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਪਰ ਮਾਨਸਾ ਦੀ ਅਨਾਜ ਮੰਡੀ ਵਿੱਚ ਝੋਨਾ ਲੈ ਕੇ ਆਏ ਕਿਸਾਨ ਨਿਰਾਸ਼ ਦਿਖਾਈ ਦੇ ਰਹੇ ਹਨ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦਾ ਝੋਨਾ ਅਜੇ ਤੱਕ ਨਹੀਂ ਖ਼ਰੀਦਿਆ ਗਿਆ ਕਿਸਾਨਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਹਰ ਵਾਰ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਉਨ੍ਹਾਂ ਦਾ ਝੋਨਾ ਨਹੀਂ ਖ਼ਰੀਦਿਆ ਜਾ ਰਿਹਾ ਜਿਸ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੈ ਕਿਸਾਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਰਵੱਈਏ ਕਾਰਨ ਕਿਸਾਨ ਹਰਿਆਣਾ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਲਈ ਮਜਬੂਰ ਹਨ

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ ਨੇ ਦੱਸਿਆ ਕਿ ਸ਼ੈਲਰ ਮਾਲਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਲਈ ਉਹ ਵੀ ਸ਼ੈਲਰ ਮਾਲਕਾਂ ਦਾ ਸਾਥ ਦੇ ਰਹੇ ਹਨ ਉਨ੍ਹਾਂ ਕਿਹਾ ਕਿ ਸ਼ੈਲਰਾਂ ਵਿੱਚ ਪੰਜਾਬ ਸਰਕਾਰ ਜਬਰਦਸਤੀ ਝੋਨਾ ਲਗਾਉਣਾ ਚਾਹੁੰਦੀ ਹੈ ਜਦੋਂਕਿ ਉਨ੍ਹਾਂ ਕੋਲ ਆਪਣੇ ਕਿਤੇ ਵੀ ਗੋਦਾਮ ਵਿੱਚ ਸਪੇਸ ਨਹੀਂ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ੈਲਰ ਮਾਲਕਾਂ ਦਾ ਹੱਲ ਨਹੀਂ ਹੁੰਦਾ ਆੜ੍ਹਤੀਆ ਵਰਗ ਸ਼ੈਲਰ ਮਾਲਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਰਹੇਗਾ

ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਬਰਦਸਤੀ ਉਨ੍ਹਾਂ ਦੇ ਸ਼ੈਲਰਾਂ ਵਿੱਚ ਝੋਨਾ ਲਗਾਉਣਾ ਚਾਹੁੰਦੀ ਹੈ ਜਦੋਂ ਕਿ ਉਨ੍ਹਾਂ ਨੂੰ ਬਣਦੀਆਂ ਕੋਈ ਵੀ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਉਨ੍ਹਾਂ ਕਿਹਾ ਕਿ ਐਫਸੀਆਈ ਦੇ ਗੋਦਾਮਾਂ ਵਿੱਚ ਪੰਦਰਾਂ ਪ੍ਰਸੈਂਟ ਸਪੇਸ ਹੈ ਜਦੋਂ ਕਿ ਸਰਕਾਰ ਨੂੰ ਪਹਿਲਾਂ ਗੁਦਾਮਾਂ ਵਿੱਚ ਸਪੇਸ ਰੱਖਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ੈਲਰ ਐਸੋਸੀਏਸ਼ਨ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦਿੰਦੀ ਉਦੋਂ ਤੱਕ ਉਹ ਆਪਣੇ ਸ਼ੈਲਰਾਂ ਵਿਚ ਝੋਨਾ ਨਹੀਂ ਲੱਗਣ ਦੇਣਗੇ

ਬਾਈਟ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਮਾਨਸਾ

ਬਾਈਟ ਮੁਕੇਸ਼ ਕੁਮਾਰ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਮਾਨਸਾ

ਬਾਈਟ ਜਗਦੇਵ ਸਿੰਘ ਭੈਣੀ ਬਾਘਾ ਕਿਸਾਨ ਨੇਤਾ ਮਾਨਸਾ

ਰਿਪੋਰਟ ਕੁਲਦੀਪ ਧਾਲੀਵਾਲ ਮਾਨਸਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.