ETV Bharat / state

'ਕਿਤੇ ਸਾਡੇ ਵਾਂਗ ਕਿਸੇ ਹੋਰ ਬੱਚੇ ਦੇ ਸਿਰ ਤੋ ਨਾ ਉੱਠ ਜਾਵੇ ਪਿਤਾ ਦਾ ਸਾਇਆ'

author img

By

Published : Dec 19, 2020, 8:10 PM IST

ਕਿਸਾਨੀ ਅੰਦੋਲਨ ਦੇ ਪਹਿਲੇ ਸ਼ਹੀਦ ਕਿਸਾਨ ਧੰਨਾ ਸਿੰਘ ਦੀ ਬੇਟੀ ਸੁਖਦੀਪ ਕੌਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਹੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇ ਕਿਉਂਕਿ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਦੇ ਲਈ ਸਰਕਾਰ ਦੇ ਵਿਰੁੱਧ ਸੰਘਰਸ਼ ਕਰ ਰਹੇ ਹਨ।

ਕਿਤੇ ਸਾਡੇ ਵਾਂਗ ਕਿਸੇ ਹੋਰ ਬੱਚੇ ਦੇ ਸਿਰ ਤੋ ਨਾ ਉੱਠ ਜਾਵੇ ਪਿਤਾ ਦਾ ਸਾਇਆ

ਮਾਨਸਾ: ਜ਼ਿਲ੍ਹੇ ਦੇ ਪਿੰਡ ਚਹਿਲਾਂ ਵਾਲੀ ਦੇ ਪਹਿਲੇ ਸ਼ਹੀਦ ਹੋਏ ਕਿਸਾਨ ਧੰਨਾ ਸਿੰਘ ਦੇ ਬੱਚਿਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਜਲਦ ਵਾਪਸ ਲੈਣ ਤੇ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਤਾਂ ਜੋ ਹੋਰ ਕੋਈ ਕਿਸਾਨ ਸ਼ਹੀਦ ਨਾ ਹੋਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਹੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਿਸ ਲਵੇ।

ਦੱਸ ਦਈਏ ਕਿ 26 ਨਵੰਬਰ ਨੂੰ ਦਿੱਲੀ ਚਲੋ ਅੰਦੋਲਨ ਵਿੱਚ ਸ਼ਾਮਿਲ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਚਹਿਲਾਂ ਵਾਲੀ ਦੇ ਕਿਸਾਨ ਧੰਨਾ ਸਿੰਘ ਦੀ ਇਸ ਅੰਦੋਲਨ ਦੌਰਾਨ ਮੌਤ ਹੋ ਗਈ ਸੀ ਜੋ ਕਿ ਕਿਸਾਨ ਧੰਨਾ ਸਿੰਘ ਇਸ ਅੰਦੋਲਨ ਦੇ ਪਹਿਲੇ ਸ਼ਹੀਦ ਮੰਨੇ ਗਏ ਹਨ।

ਸ਼ਹੀਦ ਕਿਸਾਨ ਧੰਨਾ ਸਿੰਘ ਦੀ ਬੇਟੀ ਸੁਖਦੀਪ ਕੌਰ ਦੀ ਸਰਕਾਰ ਤੋਂ ਮੰਗ

ਕਿਸਾਨੀ ਅੰਦੋਲਨ ਦੇ ਪਹਿਲੇ ਸ਼ਹੀਦ ਕਿਸਾਨ ਧੰਨਾ ਸਿੰਘ ਦੀ ਬੇਟੀ ਸੁਖਦੀਪ ਕੌਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਹੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇ ਕਿਉਂਕਿ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਦੇ ਲਈ ਸਰਕਾਰ ਦੇ ਵਿਰੁੱਧ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਘਰਾਂ ਨੂੰ ਵਾਪਿਸ ਆਉਣ ਦੇ ਲਈ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਵਾਂਗ ਕਿਸੇ ਹੋਰ ਬੱਚਿਆਂ ਦੇ ਸਿਰ ਤੋਂ ਵੀ ਪਿਤਾ ਦਾ ਸਾਇਆ ਨਾ ਉੱਠੇ। ਸੁਖਦੀਪ ਕੌਰ ਨੇ ਕਿਹਾ ਕਿ ਠੰਢ ਦੀਆਂ ਰਾਤਾਂ ਦੇ ਵਿੱਚ ਕਿਸਾਨ ਸੜਕਾਂ 'ਤੇ ਰਾਤਾਂ ਕੱਟਣ ਲਈ ਮਜਬੂਰ ਹਨ ਜੋ ਕਿ ਸਰਕਾਰ ਦੀ ਨਲਾਇਕੀ ਦਾ ਨਤੀਜਾ ਹੈ ਜਿਸ ਦੇ ਲਈ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।

ਕਿਸਾਨ ਧੰਨਾ ਸਿੰਘ ਦੀ ਬਿਮਾਰ ਪਤਨੀ ਮਨਜੀਤ ਕੌਰ ਨੇ ਕਿਹਾ ਕਿ ਕਿਸਾਨ ਧੰਨਾ ਸਿੰਘ ਕਿਸਾਨੀ ਅੰਦੋਲਨ ਦੇ ਨਾਲ ਜੁੜੇ ਹੋਏ ਸੀ ਤੇ ਦਿੱਲੀ ਚਲੋ ਅੰਦੋਲਨ ਦੇ ਵਿੱਚ ਸ਼ਾਮਲ ਸਨ। ਇਸ ਅੰਦੋਲਨ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਕਿਸਾਨਾਂ ਨੇ ਉਨ੍ਹਾਂ ਨੂੰ ਪਹਿਲਾ ਸ਼ਹੀਦ ਕਰਾਰ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਮੰਨੇ ਕਿਤੇ ਉਨ੍ਹਾਂ ਦੇ ਬੱਚਿਆਂ ਵਾਂਗ ਹੀ ਕਿਸੇ ਹੋਰ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਨਾ ਉੱਠ ਜਾਵੇ।

ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ

ਸ਼ਹੀਦ ਕਿਸਾਨ ਧੰਨਾ ਸਿੰਘ ਦੇ ਭਰਾ ਗੁਰਦੀਪ ਸਿੰਘ ਨੇ ਕਿਹਾ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ। ਪਰ ਸਰਕਾਰ ਲਗਾਤਾਰ ਮੀਟਿੰਗਾਂ ਬੁਲਾ ਰਹੀ ਹੈ, ਇਨ੍ਹਾਂ ਮੀਟਿੰਗਾਂ ਦੇ ਵਿੱਚੋਂ ਕੋਈ ਵੀ ਨਤੀਜਾ ਨਿਕਲ ਕੇ ਸਾਹਮਣੇ ਨਹੀਂ ਆ ਰਿਹਾ। ਇਸ ਦੇ ਕਾਰਨ ਕਿਸਾਨਾਂ ਦੀਆਂ ਮੀਟਿੰਗਾਂ ਬੇਸਿੱਟਾ ਓਰੇਂਜ ਹਨ।

ਉਨ੍ਹਾਂ ਸਰਕਾਰ ਨੂੰ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ ਕਿਉਂਕਿ ਸਰਕਾਰ ਨੇ ਜੋ ਖੇਤੀ ਕਾਨੂੰਨ ਲਿਆਂਦੇ ਨੇ ਇਹ ਕਿਸਾਨ ਮਾਰੂ ਹਨ। ਇਸ ਲਈ ਕਿਸਾਨਾਂ ਦੀਆਂ ਥੋੜ੍ਹੀਆਂ ਥੋੜ੍ਹੀਆਂ ਜ਼ਮੀਨਾਂ ਵੀ ਵਿਕ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਦੇ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਇਹ ਵੀ ਕਹਿ ਕੇ ਠੰਢੀਆਂ ਰਾਤਾਂ ਦੇ ਵਿੱਚ ਕਿਸਾਨ ਸੜਕਾਂ 'ਤੇ ਪੈਣ ਲਈ ਮਜਬੂਰ ਹਨ ਤੇ ਕਿਸਾਨ ਬਿਮਾਰ ਵੀ ਹੋ ਰਹੇ ਹਨ ਇਸ ਦੇ ਲਈ ਸਰਕਾਰ ਨੂੰ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.