ETV Bharat / state

Sidhu Moosewala Death Anniversary: ਮੂਸੇਵਾਲਾ ਦੀ ਬਰਸੀ ਲਈ ਪੰਚਾਇਤਾਂ ਤੇ ਕਲੱਬਾਂ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਬਣਾਈ ਇਹ ਰਣਨੀਤੀ ? - ਮੂਸੇਵਾਲਾ ਦੀ ਬਰਸੀ ਮਨਾਉਣ ਲਈ ਪਿੰਡ ਮੂਸਾ ਵਿਖੇ ਮੀਟਿੰਗ

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਪਿੰਡ ਮੂਸਾ ਵਿਖੇ ਮਨਾਉਣ ਲਈ ਇਲਾਕੇ ਦੇ ਪੰਚਾਂ, ਸਰਪੰਚਾਂ, ਕੌਂਸਲਰਾਂ ਅਤੇ ਕਲੱਬ ਪ੍ਰਧਾਨਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੀਟਿੰਗ ਕੀਤੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਬਿਆਨਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਲੜਾਈ ਇਸੇ ਤਰ੍ਹਾਂ ਹੀ ਜਾਰੀ ਰੱਖਾਂਗੇ।

Sidhu Moosewala Death Anniversary
Sidhu Moosewala Death Anniversary
author img

By

Published : Mar 10, 2023, 3:52 PM IST

ਮੂਸੇਵਾਲਾ ਦੀ ਬਰਸੀ ਲਈ ਪੰਚਾਇਤਾਂ ਤੇ ਕਲੱਬਾਂ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਬਣਾਈ ਇਹ ਰਣਨੀਤੀ

ਮਾਨਸਾ: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਹਤਿਆਰਿਆਂ ਵੱਲੋਂ ਗੋਲੀਆਂ ਮਾਰਕੇ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਉਹਨਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ, ਕੌਂਸਲਰਾਂ ਅਤੇ ਕਲੱਬਾਂ ਦੇ ਮੈਂਬਰਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਅਤੇ ਬਰਸੀਂ ਵਾਲੇ ਦਿਨ ਹੋਣ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਚਰਚਾ ਕੀਤੀ।

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਜਾਰੀ ਰਹੇਗੀ:- ਇਸ ਦੌਰਾਨ ਹੀ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਵਿਧਾਨ ਸਭਾ ਬਾਹਰ ਦਿੱਤੇ ਧਰਨੇ ਤੋਂ ਬਾਅਦ ਮੰਤਰੀਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦੀ ਨਿੰਦਾ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਜਾਰੀ ਰਹੇਗੀ। ਇਸ ਦੌਰਾਨ ਬਰਸੀ ਦੇ ਪ੍ਰੋਗਰਾਮ ਬਾਰੇ ਬੋਲਦਿਆਂ ਸੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਤਾਂ ਸਿੱਧੂ ਮੂਸੇਵਾਲਾ ਦਾ ਸਿਰਫ ਦੁਨੀਆਵੀ ਪਿਓ ਹਾਂ। ਉਨ੍ਹਾਂ ਕਿਹਾ ਕਿ ਜਦੋਂ ਕੋਈ ਇਸ ਤਰ੍ਹਾਂ ਦਾ ਵੱਡਾ ਸਮਾਗਮ ਹੁੰਦਾ ਹੈ ਤਾਂ ਸਾਰੀਆਂ ਵਿਉਂਤਬੰਦੀਆਂ ਫੇਲ੍ਹ ਹੋ ਜਾਂਦੀਆਂ ਹਨ, ਪਰ ਅਕਾਲ ਪੁਰਖੁ ਖੁਦ ਬਰਸਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਪਰਮਾਤਮਾ ਦੀ ਕਿਰਪਾ ਨਾਲ ਪਹਿਲਾਂ ਵਾਂਗ ਹੁਣ ਵੀ ਸਭ ਕੁੱਝ ਵਧੀਆ ਹੋਵੇਗਾ।

ਸਰਕਾਰਾਂ ਵੱਲੋਂ ਨਿਭਾਏ ਰੋਲ ਦਾ ਧੰਨਵਾਦ :- ਇਸ ਦੌਰਾਨ ਹੀ ਸਿੱਧੂ ਮੂਸੇਵਾਲਾ ਦੇ ਇਨਸਾਫ਼ ਨੂੰ ਲੈ ਕੇ ਬੋਲਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪਹਿਲਾਂ ਅਸੀਂ ਚੁੱਪ ਸੀ, ਪਰ ਹੁਣ ਸਰਕਾਰਾਂ ਵੱਲੋਂ ਨਿਭਾਏ ਰੋਲ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ ਅਤੇ ਸਰਕਾਰ ਦੀ ਨੀਅਤ ਦਾ ਵੀ ਪਤਾ ਲੱਗਿਆ ਹੈ। ਵਿਧਾਨ ਸਭਾ ਅੱਗੇ ਦਿੱਤੇ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਦਿੱਤੇ ਗਏ ਬਿਆਨਾਂ ਉੱਤੇ ਬਲਕੌਰ ਸਿੰਘ ਨੇ ਕਿਹਾ ਕਿ ਅਮਨ ਅਰੋੜਾ ਇੱਕ ਜਿੰਮੇਵਾਰ ਮੰਤਰੀ ਹਨ ਅਤੇ ਉਨ੍ਹਾਂ ਦਾ ਇਹ ਕਹਿਣਾ ਕਿ ਸਿੱਧੂ ਮੂਸੇਵਾਲਾ ਆਪਣੀਆਂ ਗਲਤੀਆਂ ਕਰਕੇ ਮਰਿਆ ਹੈ, ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗਲਤੀ ਕੀਤੀ ਹੈ ਤਾਂ ਅਸੀਂ ਆਪਣਾ ਪੁੱਤ ਗਵਾ ਲਿਆ ਹੈ ਅਤੇ ਸਾਨੂੰ ਉਸ ਦੀ ਸਜ਼ਾ ਮਿਲ ਗਈ ਹੈ।

ਮੰਤਰੀਆਂ ਨੂੰ ਤਜ਼ਰਬੇ ਦੀ ਘਾਟ:- ਕੈਬਨਿਟ ਮੰਤਰੀ ਮੀਤ ਹੇਅਰ ਦੇ ਬਿਆਨ ਉੱਤੇ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਤੁਹਾਡੀ ਸਰਕਾਰ ਵਿੱਚ ਵੀ ਪਹਿਲਾਂ ਵਾਂਗ ਹੀ ਕਤਲ ਹੁੰਦੇ ਰਹਿਣਗੇ ਤਾਂ ਲੋਕਾਂ ਵੱਲੋਂ ਤੁਹਾਨੂੰ ਵੋਟਾਂ ਪਾਉਣ ਦਾ ਕੀ ਫਾਇਦਾ ਹੈ। ਉਨ੍ਹਾਂ ਮੰਤਰੀਆਂ ਦੇ ਬਿਆਨਾਂ ਨੂੰ ਤਜ਼ਰਬੇ ਦੀ ਘਾਟ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਬਿਆਨ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਤੁਸੀਂ ਯਕੀਨ ਰੱਖਿਆ ਕਿ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਆਪਾਂ ਲੜਾਂਗੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ 25-30 ਗੰਨਮੈਨ ਸੀ, ਪਰ ਚੋਣਾਂ ਹਾਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਸਰਕਾਰ ਨੇ ਬਿਨਾਂ ਦੱਸੇ ਵਾਪਸ ਲੈ ਲਈ। ਉਹਨਾਂ ਕਿਹਾ ਕਿ ਜੋ ਵਿਅਕਤੀ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਭਰਦਾ ਹੋਵੇ, ਉਸਦਾ ਤੁਸੀਂ ਅਜਿਹਾ ਹਾਲ ਕੀਤਾ ਹੈ ਤਾਂ ਆਮ ਵਿਅਕਤੀ ਕੀ ਕਰੇਗਾ।

ਪਿੰਡਾਂ ਦੀ ਪੰਚਾਇਤਾਂ,ਕਲੱਬਾਂ,ਕੌਸਲਰਾਂ ਵੱਲੋਂ ਪੂਰਾ ਸਹਿਯੋਗ:- ਇਸ ਮੀਟਿੰਗ ਵਿੱਚ ਹਾਜ਼ਰ ਹੋਏ ਪੰਚਾਂ, ਸਰਪੰਚਾਂ, ਕੌਂਸਲਰਾਂ ਅਤੇ ਕਲੱਬਾਂ ਦੇ ਮੈਂਬਰਾਂ ਨੇ ਕਿਹਾ ਕਿ ਲਗਨ ਨਾਲ ਅਸੀਂ ਸਾਰੇ ਸਿੱਧੂ ਪਰਿਵਾਰ ਦੇ ਨਾਲ ਅਤੇ ਸਿੱਧੂ ਮੂਸੇਵਾਲਾ ਦੀ ਬਰਸੀ ਜੰਗੀ ਪੱਧਰ ਤੇ ਮਨਾਈ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਪਰਿਵਾਰ ਨੂੰ ਬਰਸੀ ਮੌਕੇ ਦੁੱਧ, ਪਾਣੀ ਲੰਗਰ ਅਤੇ ਵਰਕਰਾਂ ਦੀ ਵਿਵਸਥਾ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦੇ ਹਾਂ।

ਇਹ ਵੀ ਪੜ੍ਹੋ:- Sidhu Moosewala Death Anniversary: 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ

ETV Bharat Logo

Copyright © 2025 Ushodaya Enterprises Pvt. Ltd., All Rights Reserved.