ਮਾਨਸਾ:ਗੈਸਟ ਫੈਕਲਟੀ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਵੀ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ।
ਸਰਕਾਰੀ ਕਾਲਜਾਂ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਗੈਸਟ ਫੈਕਲਟੀ ਯੂਨੀਅਨ ਦੇ ਵਾਈਸ ਪ੍ਰਧਾਨ ਪੰਜਾਬ ਅਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਕਾਲਜਾਂ 'ਚੋਂ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਨਿਭਾ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਉੱਕਾ ਵੀ ਧਿਆਨ ਨਹੀਂ ਦੇ ਰਹੀ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਹੜਤਾਲੀ ਸਰਕਾਰੀ ਕਾਲਜ ਹਨ ਅਤੇ ਇੱਕ ਹਜ਼ਾਰ ਦੇ ਕਰੀਬ ਗੈਸਟ ਫੈਕਲਟੀ ਪ੍ਰੋਫੈਸਰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ 'ਚੋਂ ਮਹਿਜ਼ ਇੱਕ ਹੀ ਸਰਕਾਰੀ ਪ੍ਰੋਫੈਸਰ ਹੈ ਜਦੋਂਕਿ ਪੰਦਰਾਂ ਗੈਸਟ ਫੈਕਲਟੀ ਪ੍ਰੋਫੈਸਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਇਹ ਵੀ ਪੜੋ: ਉਹ ਜੋ ਜਿਉਂਦੇ ਨੇ ਅਣਖ ਦੇ ਨਾਲ- ਭਾਗ 5
ਉਥੇ ਹੀ ਗੈਸਟ ਫੈਕਲਟੀ ਯੂਨੀਅਨ ਦੇ ਆਗੂ ਕੁਲਦੀਪ ਚੌਹਾਨ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਮਹਿਜ਼ ਇੱਕ ਹੀ ਸਰਕਾਰੀ ਕਾਲਜ ਹੈ, ਜਿੱਥੇ ਕਿ ਜ਼ਿਆਦਾਤਰ ਪੇਂਡੂ ਇਲਾਕਿਆਂ 'ਚੋਂ ਗਰੀਬ ਵਰਗ ਨਾਲ ਸਬੰਧਤ ਵਿਦਿਆਰਥੀ ਇੱਥੇ ਸਿੱਖਿਆ ਗ੍ਰਹਿਣ ਕਰਨ ਦੇ ਲਈ ਆਉਂਦੇ ਹਨ ਪਰ ਤ੍ਰਾਸਦੀ ਇਹ ਹੈ ਕਿ ਇਸ ਕਾਲਜ 'ਚੋਂ ਸਿਰਫ ਸਰਕਾਰੀ ਪ੍ਰੋਫੈਸਰ ਇੱਕ ਹੀ ਹੈ ਅਤੇ ਉਹ ਪਿੱਛੇ ਲੰਬੇ ਸਮੇਂ ਤੋਂ ਗੈਸਟ ਫੈਕਲਟੀ ਪ੍ਰੋਫੈਸਰ ਹੀ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਛੇਤੀ ਹੀ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।