ਮਾਨਸਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਮੱਦੇਨਜ਼ਰ ਮਾਨਸਾ ਜਿਲ੍ਹੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਹਲਕਾ ਸਰਦੂਲਗੜ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਬਨਾਂਵਾਲੀ (Gurpreet Singh Banawali) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਗੁਰਪ੍ਰੀਤ ਸਿੰਘ ਬਨਾਂਵਾਲੀ (Gurpreet Singh Banawali) ਨੇ ਕਿਹਾ ਕਿ ਪਰਮਾਤਮਾ ਅਤੇ ਪਬਲਿਕ ਦਾ ਅਸ਼ੀਰਵਾਦ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਅਤੇ ਚੋਣ ਦੀ ਸ਼ੁਰੁਆਤ ਹੋਈ ਹੈ।
ਇਹ ਵੀ ਪੜ੍ਹੋ: ਆਪ ਉਮੀਦਵਾਰ ਨਰੇਸ਼ ਕਟਾਰੀਆ ਵੱਲੋਂ ਭਰੇ ਗਏ ਨਾਮਜ਼ਦਗੀ ਕਾਗਜ਼
ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਆਮ ਆਦਮੀ ਪਾਰਟੀ ਨੇ ਮੈਨੂੰ ਇੱਥੋਂ ਉਮੀਦਵਾਰ ਬਣਾਇਆ ਹੈ ਅਤੇ ਮੈਂ ਆਪ ਉਮੀਦਵਾਰ ਦੇ ਤੌਰ 'ਤੇ ਕਾਗਜ ਭਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ ਕਿਉਂਕਿ ਲੋਕ ਦੋਵੇਂ ਰਿਵਾਇਤੀ ਪਾਰਟੀਆਂ ਦੇ ਵਾਅਦੀਆਂ ਅਤੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਰਦੂਲਗੜ ਹਲਕੇ ਵਿੱਚ ਪਿਛਲ੍ਹੇ ਸਮੇਂ ਦੌਰਾਨ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ ਅਤੇ ਨਾ ਹੀ ਕੋਈ ਸਿਹਤ ਸਹੂਲਤ, ਨਾ ਹੀ ਸਿੱਖਿਆ ਤੇ ਕੋਈ ਕੰਮ ਹੋਇਆ ਜਦੋਂ ਕਿ ਘੱਗਰ ਦਰਿਆ ਦਾ ਮੁੱਦਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਜ਼ੀਰਾ ਸੀਟ ਤੋਂ ਤ੍ਰਿਕੋਣਾ ਮੁਕਾਬਲਾ ਹੋਣ ਦੇ ਆਸਾਰ, ਕਾਂਗਰਸ ਦੇ ਕੁਲਬੀਰ ਜ਼ੀਰਾ ਸਾਹਮਣੇ ਦੋ ਨਵੇਂ ਆਏ ਮੈਦਾਨ ਵਿੱਚ